Amritsar News: ਆਹਮੋ ਸਾਹਮਣੇ ਕਾਰਾਂ ਦੀ ਹੋਈ ਟੱਕਰ, ਔਰਤ ਤੇ ਛੋਟਾ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਦਿੱਤੀ ਜਾਣਕਾਰੀ
Amritsar Accident News: ਹਾਦਸੇ ਵਾਲੀ ਥਾਂ ਉੱਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਪਹੁੰਚੇ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵਿੱਟਰ ਉੱਤੇ ਸਾਂਝਾ ਕੀਤੀ ਹੈ।
Amritsar Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਆਹਮੋ ਸਾਹਮਣੇ ਕਾਰਾਂ ਦਾ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿੱਚ ਇੱਕ ਮਾਤਾ, ਛੋਟਾ ਬੱਚਾ ਅਤੇ ਨਾਲ ਹੋਰ ਕਾਰ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਹੁਣ ਉਹਨਾਂ ਇਲਾਜ ਚੱਲ ਰਿਹਾ ਹੈ।
ਹਾਦਸੇ ਵਾਲੀ ਥਾਂ ਉੱਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਪਹੁੰਚੇ ਹਨ। ਇਸ ਬਾਰੇ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵਿੱਟਰ ਉੱਤੇ ਸਾਂਝਾ ਕੀਤੀ ਹੈ। ਉਹਨਾਂ ਨੇ ਲਿਖਿਆ ਹੈ ਕਿ ਅੱਜ ਰਾਤੀਂ ਅਜਨਾਲਾ ਅੰਮ੍ਰਿਤਸਰ ਰੋਡ ‘ਤੇ ਆਹਮੋ ਸਾਹਮਣੇ ਕਾਰਾਂ ਦਾ ਇਕ ਵੱਡਾ ਐਕਸੀਡੈਂਟ ਹੋ ਗਿਆ ਜਿਸ ਵਿੱਚ ਇਕ ਮਾਤਾ, ਛੋਟਾ ਬੱਚਾ ਅਤੇ ਨਾਲ ਹੋਰ ਕਾਰ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਹ ਜਲਦੀ ਠੀਕ ਹੋ ਜਾਣ। ਉਹਨਾਂ ਨੂੰ ਬਹੁਤ ਸੱਟਾਂ ਲੱਗੀਆਂ ਹਨ। ਅਜਨਾਲਾ ਸਰਕਾਰੀ ਹਸਪਤਾਲ ਵਿੱਚ ਸਾਰੇ ਐਕਸੀਡੈਂਟ ਦੌਰਾਨ ਜ਼ਖਮੀ ਹੋਏ ਮਰੀਜ਼ਾਂ ਨੂੰ ਲੈ ਕੇ ਆਇਆ ਹਾਂ। ਇਲਾਜ਼ ਸ਼ੁਰੂ ਹੋ ਗਿਆ ਹੈ। ਡਾਕਟਰ ਪੂਰੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: Punjab News: ਗੁਰਦਾਸਪੁਰ ਨੂੰ ਅੱਜ ਵੱਡਾ ਤੋਹਫਾ ਦੇਣਗੇ ਕੇਜਰੀਵਾਲ ਤੇ CM ਮਾਨ, ਅੰਤਰਰਾਜੀ ਬੱਸ ਟਰਮੀਨਲ ਦਾ ਕਰਨਗੇ ਉਦਘਾਟਨ
ਦੱਸ ਦਈਏ ਕਿ ਇਹ ਹਾਦਸਾ ਰਾਤੀਂ ਅਜਨਾਲਾ ਅੰਮ੍ਰਿਤਸਰ ਰੋਡ ‘ਤੇ ਵਾਪਰਿਆ ਹੈ। ਆਹਮੋ ਸਾਹਮਣੇ ਕਾਰਾਂ ਦੀ ਟੱਕਰ ਹੋਈ ਹੈ ਅਤੇ ਇਕ ਮਾਤਾ, ਛੋਟਾ ਬੱਚਾ ਅਤੇ ਨਾਲ ਹੋਰ ਕਾਰ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: Delhi Pollution: ਦਿੱਲੀ-ਐਨਸੀਆਰ 'ਚ ਹਵਾ ਅਜੇ ਵੀ ਬਹੁਤ ਖਰਾਬ, ਲੋਕਾਂ ਦਾ ਸਾਹ ਲੈਣਾ ਹੋਇਆ ਔਖਾ