Amritsar News: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਇਹ ਸਾਹਮਣੇ ਆਈ ਹੈ। ਜਿੱਥੇ ਸਰਕਾਰ ਦੇ ਵੱਡੇ ਵੱਡੇ ਦਾਅਵੇ ਖੋਖਲੇ ਹੁੰਦੇ ਦਿਖਾਈ ਦੇ ਰਹੇ ਹਨ ਕਿ ਡਿਲੀਵਰੀ ਲਈ ਆਈ ਇਕ ਮਹਿਲਾ ਨੂੰ ਬੈਡ ਤੱਕ ਨਸੀਬ ਨਹੀਂ ਹੋਇਆ। ਇਸ ਕਾਰਨ ਉਸ ਨੂੰ ਫਰਸ਼ ਉਤੇ ਹੀ ਆਪਣੇ ਬੱਚੇ ਦੀ ਡਿਲੀਵਰੀ ਕਰਨੀ ਪਈ। ਕਿਹਾ ਜਾ ਰਿਹਾ ਹੈ ਕਿ ਕੋਈ ਵੀ ਡਾਕਟਰ ਉੱਥੇ ਮੌਜੂਦ ਨਹੀਂ ਸੀ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ, ਸਿਆਸੀ ਪਾਰਟੀਆਂ ਨੇ ਲਾਇਆ ਪੂਰਾ ਜ਼ੋਰ


ਇਸ ਕਾਰਨ ਉਸ ਮਹਿਲਾ ਦੀ ਡਿਲੀਵਰੀ ਫਰਸ਼ ਉਤੇ ਹੀ ਹੋਈ। ਜਦੋਂ ਹੀ ਮੀਡੀਆ ਦੀ ਟੀਮ ਉੱਥੇ ਪਹੁੰਚੀ ਤਾਂ ਡਾਕਟਰਾਂ ਵੱਲੋਂ ਮੀਡੀਆ ਦੇਖ ਕੇ ਔਰਤ ਨੂੰ ਇੱਕ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨੇ ਸਾਰ ਨਹੀਂ ਲਈ। ਡਿਲੀਵਰੀ ਹੋਣ ਤੋਂ ਬਾਅਦ ਡਾਕਟਰਾਂ ਵੱਲੋਂ ਮਹਿਲਾ ਨੂੰ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਡਾਕਟਰਾਂ ਨੇ ਡਿਲੀਵਰੀ ਦੀ 12 ਤਰੀਕ ਦਿੱਤੀ ਸੀ ਪਰ ਸਮੇਂ ਤੋਂ ਪਹਿਲਾ ਹੀ ਮਹਿਲਾ ਦੀ ਡਿਲੀਵਰੀ ਹੋ ਗਈ।


ਇਹ ਵੀ ਪੜ੍ਹੋ : T20 World Cup: ਅੱਜ ਤੋਂ ਮਹਿਲਾ ਟੀ-20 ਵਿਸ਼ਵ ਕੱਪ ਦੀ ਸ਼ੁਰੂਆਤ, ਭਾਰਤ ਦਾ ਪਹਿਲਾ ਮੁਕਾਬਲਾ ਨਿਊਜ਼ੀਲੈਂਡ ਨਾਲ