ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਗੈਰ ਜ਼ਮਾਨਤੀ ਵਾਰੰਟ ਜਾਰੀ
Advertisement

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਗੈਰ ਜ਼ਮਾਨਤੀ ਵਾਰੰਟ ਜਾਰੀ

ਮਹਾਮਾਰੀ ਨੂੰ ਖ਼ਤਮ ਹੋਏ ਲੱਗਭਗ ਇੱਕ ਸਾਲ ਹੋ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਇੱਕ ਸਾਲ ਪੁਰਾਣੇ ਮਾਮਲੇ ਵਿੱਚ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿਤਾ ਦੀਆ ਹੈ।  

 

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਗੈਰ ਜ਼ਮਾਨਤੀ ਵਾਰੰਟ ਜਾਰੀ

ਅੰਮ੍ਰਿਤਸਰ: ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚਾਲੇ ਮੱਤਭੇਦ ਚੱਲ ਰਹੇ ਹਨ ਉੱਥੇ ਕੋਵਿਡ ਨਿਯਮਾਂ ਦੀ ਧੱਜੀਆਂ ਉਡਾਉਣ ਦੇ ਮਾਮਲੇ ਵਿੱਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਵੀਰਵਾਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਅੰਮ੍ਰਿਤਸਰ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਵਲਟੋਹਾ ਵਿਰੁੱਧ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਰਾਜਨੀਤਿਕ ਲੀਡਰਾਂ ਖਿਲਾਫ ਮਹਾਮਾਰੀ ਦੌਰਾਨ ਕੇਸ ਦਰਜ ਕੀਤੇ ਗਏ ਸਨ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਇਸ ਮਾਮਲੇ 'ਚ ਕੀ ਐਕਸ਼ਨ ਲਿਆ ਜਾਵੇਗਾ।  

ਇਹ ਮਾਮਲਾ ਜੂਨ 2021 ਦਾ ਹੈ ਜਦੋਂ ਫਰੈਂਡਸ ਐਂਡ ਕੰਪਨੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਸੀਨੀਅਰ ਆਗੂ ਵਿਰਸਾ ਵਲਟੋਹਾ ਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਸੀ।  ਇਹ ਮਾਮਲਾ ਆਈਪੀਸੀ ਦੀ ਧਾਰਾ 269, 270, 188, 341, 506 ਤੇ Epidemic Diseases Act 1897 ਦੀ ਧਾਰਾ 3 ਹੇਠ ਦਰਜ ਕੀਤਾ ਗਿਆ ਸੀ।  

 ਫਰੈਂਡਸ ਐਂਡ ਕੰਪਨੀ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਮੁਤਾਬਕ ਸੁਖਬੀਰ ਸਿੰਘ ਬਾਦਲ, ਅਮਰਪਾਲ ਸਿੰਘ ਬੋਨੀ ਅਜਨਾਲਾ, ਵਿਰਸਾ ਸਿੰਘ ਵਲਟੋਹਾ ਆਪਣੇ ਸਮਰਥਕਾਂ ਨਾਲ ਖੰਡ ਡਿਸਲਟਿੰਗ ਸਾਈਟ 'ਤੇ ਪੁਹੰਚੇ ਸਨ ਅਤੇ ਡਿਸਲਟਿੰਗ ਪ੍ਰੋਜੈਕਟ 'ਤੇ ਕੰਮ ਕਰ ਰਹੇ ਲੋਕਾਂ ਨੂੰ ਡਰਾਇਆ ਧਮਕਾਇਆ ਸੀ ਤੇ ਨਾਲ ਹੀ ਮਹਾਮਾਰੀ ਦੇ ਨਿਯਮਾ ਤੇ ਪੰਜਾਬ ਸਰਕਾਰ ਦੇ ਹੁਕਮਾ ਦੀ ਉਲੰਘਣਾ ਕੀਤੀ ਸੀ।  

ਮਹਾਮਾਰੀ ਦੌਰਾਨ ਭਾਰੀ ਇੱਕਠ ਕਰਨ ਦੇ ਨਾਲ ਮਹਾਮਾਰੀ ਫੈਲਣ ਦਾ ਖਤਰਾ ਸੀ।  ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਵਿਚਾਲੇ ਕਾਫ਼ੀ ਮੱਤਭੇਦ ਚੱਲ ਰਹੇ ਹਨ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੁਅੱਤਲ ਕੀਤਾ ਗਿਆ ਤੇ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ 48 ਘੰਟੇ ਦਾ ਸਮਾਂ ਦਿੱਤਾ ਗਿਆ ਹੈ।  

ਪਾਰਟੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਬੀਬੀ ਜਗੀਰ ਕੌਰ 48 ਘੰਟੇ ਵਿੱਚ ਜਵਾਬ ਨਹੀਂ ਦਿੰਦੀ ਤਾਂ ਉਨ੍ਹਾਂ ਖਿਲਾਫ ਐਕਸ਼ਨ ਲਿਆ ਜਾਵੇਗਾ। ਉੱਥੇ ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਬੀਬੀ ਜਗੀਰ ਕੌਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ, ਹਾਲਾਂਕਿ ਉਨ੍ਹਾਂ ਨੇ ਇਸ ਗੱਲ ਨੂੰ ਨਕਾਰ ਦਿੱਤਾ ਹੈ।

Trending news