Sukhbir Badal Attack: ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨ ਲਈ ਰਿਮਾਂਡ `ਤੇ ਭੇਜਿਆ
Sukhbir Badal Attack: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਫਾਇਰਿੰਗ ਮਾਮਲੇ ਦੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Sukhbir Badal Attack: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਫਾਇਰਿੰਗ ਮਾਮਲੇ ਦੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਸਹਿਯੋਗ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਸੀਸੀਟੀਵੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਹੈ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਚੌੜਾ ਨੂੰ 3 ਦਿਨ ਲਈ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਉਤੇ ਗੋਲ਼ੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਪੰਜਾਬ ਪੁਲਿਸ ਵੱਲੋਂ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਨਾਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ।
ਇਸ ਮੌਕੇ ਨਾਰਾਇਣ ਸਿੰਘ ਚੌੜਾ ਦੇ ਪੁੱਤਰ ਬਲਜਿੰਦਰ ਨੇ ਦਾਅਵਾ ਕੀਤਾ ਕਿ ਚੌੜਾ 4 ਦਸੰਬਰ ਨੂੰ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਸੀ। ਨਾਰਾਇਣ ਸਿੰਘ ਨੇ ਦੁਖਭੰਜਨ ਬੇਰੀ ਸਾਹਿਬ ਕੋਲ ਮੁਲਕਾਤ ਕੀਤੀ ਸੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ 8 ਦਸੰਬਰ ਅਤੇ 5 ਦਸੰਬਰ ਨੂੰ ਨਾਰਾਇਣ ਸਿੰਘ ਚੌੜਾ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Farmer Protest: ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ
ਗੌਰਤਲਬ ਹੈ ਕਿ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਰਾਇਣ ਸਿੰਘ ਚੌੜਾ ਨੇ ਉਦੋਂ ਗੋਲੀ ਚਲਾ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਉੱਥੇ ਚੋਬਦਾਰ ਵਜੋਂ ‘ਸੇਵਾ’ ਨਿਭਾ ਰਹੇ ਸਨ।
ਇਹ ਵੀ ਪੜ੍ਹੋ : Jagjit Dallewal News: ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਮੈਡੀਕਲ ਟੀਮ ਤੋਂ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ