Amritsar Fire news: ਅੰਮ੍ਰਿਤਸਰ ਸਥਿਤ ਦਵਾਈਆਂ ਦੀ ਫੈਕਟਰੀ `ਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ
Amritsar Factory Fire news: ਅੰਮ੍ਰਿਤਸਰ ਦੇ ਮਜੀਠਾ ਰੋਡ `ਤੇ ਸਥਿਤ ਇੱਕ ਫਾਰਮਾਸਿਊਟੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
Amritsar Factory Fire news today: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਮਜੀਠਾ ਰੋਡ 'ਤੇ ਸਥਿਤ ਦਵਾਈਆਂ ਦੀ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇੰਨੀ ਭਿਆਨਕ ਸੀ ਕਿ ਚਾਰ ਲੋਕਾਂ ਦੀ ਮੌਤ ਹੋ ਗਈ।
ਇਸ ਦੌਰਾਨ ਅੱਗ ਲੱਗਣ ਕਾਰਨ ਕਈ ਮਜ਼ਦੂਰ ਲਾਪਤਾ ਵੀ ਹੋ ਗਏ ਹਨ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਇੱਕ ਫਾਰਮਾਸਿਊਟੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੈਕਟਰੀ ਵਿੱਚ ਜ਼ਿਆਦਾ ਮਾਤਰਾ ਵਿੱਚ ਕੈਮੀਕਲ ਮੌਜੂਦ ਸੀ, ਜਿਸ ਕਾਰਨ ਅੱਗ ਲੱਗ ਗਈ।
ਇਸ ਦੌਰਾਨ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਜਿਸ ਸਮੇਂ ਅੱਗ ਲੱਗੀ ਉਸ ਸਮੇਂ ਫੈਕਟਰੀ ਵਿੱਚ ਕੰਮ ਚੱਲ ਰਿਹਾ ਸੀ ਅਤੇ ਸਾਰੇ ਮਜ਼ਦੂਰ ਅੰਦਰ ਸਨ। ਜਿਵੇਂ ਹੀ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਿਆ ਤਾਂ ਮਜ਼ਦੂਰ ਆਪਣੀ ਜਾਨ ਬਚਾਉਣ ਲਈ ਬਾਹਰ ਆ ਗਏ। ਇਸ ਦੌਰਾਨ ਕੁਝ ਲੋਕ ਅਜੇ ਵੀ ਜ਼ਿੰਦਾ ਹਨ, ਪਾਰ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਜਿਵੇਂ ਹੀ ਇਸਦੀ ਖ਼ਬਰ ਮਜਦੂਰਾਂ ਦੇ ਪਰਿਵਾਰਿਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਨੂੰ ਮੀ ਤਾਂ ਉਨ੍ਹਾਂ ਨੇ ਫੈਕਟਰੀ 'ਚ ਆ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਇਸ ਤੋਂ ਬਾਅਦ ਮੌਕੇ 'ਤੇ ਸੋਗ ਦਾ ਮਾਹੌਲ ਬਣ ਗਿਆ। ਫਾਇਰ ਬ੍ਰਿਗੇਡ ਵੀ ਮੌਕੇ 'ਤੇ ਪਹੁੰਚੀ ਅਤੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 2 ਪਰਿਵਾਰਾਂ ਵਿਚਾਲੇ ਖੂਨੀ ਝੜਪ, 3 ਲੋਕ ਜ਼ਖਮੀ
ਇਹ ਵੀ ਪੜ੍ਹੋ: Shubhman Gill News: ਵਿਸ਼ਵ ਕੱਪ 2023 ਦੇ ਸ਼ੁਰੂਆਤੀ ਮੈਚ ਤੋਂ ਬਾਹਰ ਹੋ ਸਕਦੇ ਹਨ ਸ਼ੁਭਮਨ ਗਿੱਲ, ਜਾਣੋ ਕਿਉਂ
(For more news latest news and updates from Punjab, Haryana and Himachal Pradesh, stay tuned to Zee PHH website and keep watching Zee Punjab Haryana Himachal on Television)