Amritsar News: ਸਤੰਬਰ ਮਹੀਨੇ ਦੇ ਅੱਧ ਤੋਂ ਝੋਨੇ ਦੀ ਕਟਾਈ ਸ਼ੁਰੂ ਹੋਣ ਦੇ ਨਾਲ ਹੀ ਪਰਾਲੀ ਸਾੜਨ ਕਾਰਨ ਪ੍ਰਦੂਸ਼ਣ ਦਾ ਮੁੱਦਾ ਖੜ੍ਹਾ ਹੋ ਜਾਂਦਾ ਹੈ। ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭੋਏਵਾਲੀ ਦਾ ਕਿਸਾਨ ਗੁਰਦੇਵ ਸਿੰਘ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਬਣਿਆ ਹੈ।


COMMERCIAL BREAK
SCROLL TO CONTINUE READING

ਕਿਸਾਨ ਗੁਰਦੇਵ ਸਿੰਘ ਕਰੀਬ 20 ਏਕੜ ਜ਼ਮੀਨ ਵਿੱਚ ਫ਼ਸਲ ਦੀ ਬਿਜਾਈ ਕਰਦੇ ਹਨ ਤੇ ਪਿਛਲੇ ਕਈ ਸਾਲਾਂ ਤੋਂ ਕਿਸਾਨ ਗੁਰਦੇਵ ਸਿੰਘ ਬਿਨਾਂ ਅੱਗ ਲਗਾਏ ਹੀ ਰਹਿੰਦ ਖੂੰਹਦ ਤੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਦਿੰਦੇ ਹਨ ਜਿਸ ਦਾ ਖੇਤਾਂ ਨੂੰ ਕਾਫੀ ਫਾਇਦਾ ਹੁੰਦਾ ਹੈ। ਕਿਸਾਨ ਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਉਨ੍ਹਾਂ ਦੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਉੱਥੇ ਹੀ ਖੇਤੀ ਸਮੇਂ ਵਰਤੀ ਜਾਣ ਵਾਲੀ ਯੂਰੀਆ ਖਾਦ ਦੀ ਬਹੁਤ ਘੱਟ ਵਰਤੋਂ ਕਰਨੀ ਪੈਂਦੀ ਹੈ।


ਇਸ ਤੋਂ ਇਲਾਵਾ ਫਸਲ ਦੇ ਝਾੜ ਵਿੱਚ ਡੇਢ ਤੋਂ ਦੋ ਕੁਇੰਟਲ ਪ੍ਰਤੀ ਏਕੜ ਦਾ ਵਾਧਾ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਤੇ ਆਉਣ ਵਾਲੇ ਇੱਕ ਦੋ ਸਾਲਾਂ ਵਿੱਚ ਚੰਗਾ ਫਾਇਦਾ ਮਿਲਦਾ ਹੈ।


ਇਹ ਵੀ ਪੜ੍ਹੋ : Patiala Law University: VC ਪਟਿਆਲਾ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਕਾਰਨ ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ


ਇਸ ਮੌਕੇ ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਕਿਹਾ ਕਿ ਪਿੰਡ ਦੇ ਕਿਸਾਨ ਗੁਰਦੇਵ ਸਿੰਘ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਬਹੁਤ ਸਾਰੇ ਫਾਇਦੇ ਹਨ ਜਿਨ੍ਹਾਂ ਦੇ ਫਾਇਦੇ ਕਿਸਾਨ ਗੁਰਦੇਵ ਸਿੰਘ ਨੂੰ ਦੇਖ ਕੇ ਮਿਲਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ।


ਇਹ ਵੀ ਪੜ੍ਹੋ : Cabinet minister Take Oath: ਪੰਜਾਬ ਕੈਬਨਿਟ ਦਾ ਚੌਥੀ ਵਾਰ ਵਿਸਥਾਰ, ਨਵੇਂ ਬਣੇ 5 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ