Amritsar Fire News: ਪੰਜਾਬ ਦੇ ਅੰਮ੍ਰਿਤਸਰ 'ਚ ਰੋਜ਼ ਐਨਕਲੇਵ ਸਥਿਤ ਇੱਕ ਘਰ 'ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਕੁਝ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ।


COMMERCIAL BREAK
SCROLL TO CONTINUE READING

ਇਸਲਾਮਾਬਾਦ ਦੇ ਰੋਜ਼ ਐਨਕਲੇਵ ਸਥਿਤ ਕੋਠੀ ਨੰਬਰ 18 ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਦੋਂ ਅੱਗ ਲੱਗੀ ਤਾਂ ਘਰ ਵਿੱਚ ਸੱਤ ਲੋਕ ਸੁੱਤੇ ਹੋਏ ਸਨ। ਜਦੋਂ ਉਹ ਉੱਠੇ ਤਾਂ ਅੱਗ ਇੰਨੀ ਵੱਧ ਚੁੱਕੀ ਸੀ ਕਿ ਉਹ ਬਾਹਰ ਨਹੀਂ ਨਿਕਲ ਸਕੇ ਅਤੇ ਜ਼ਿੰਦਾ ਸੜ ਕੇ ਮਰ ਗਏ।


ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਕੋਰੋਨਾ ਦਾ ਕਹਿਰ; 73 ਨਵੇਂ ਮਾਮਲੇ ਆਏ ਸਾਹਮਣੇ, ਜਾਣੋ ਆਪਣੇ ਸ਼ਹਿਰ ਦੇ ਅੰਕੜੇ 

ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਗਿਲਵਾਲੀ ਗੇਟ ਫਾਇਰ ਬ੍ਰਿਗੇਡ, ਟਾਊਨ ਹਾਲ ਫਾਇਰ ਬ੍ਰਿਗੇਡ, ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਮਕਾਨ ਮਾਲਕ ਗੁਰਵਿੰਦਰ ਸਿੰਘ ਅਨੁਸਾਰ ਘਰ ਦੇ ਅੰਦਰ 7 ਮੈਂਬਰ ਮੌਜੂਦ ਸਨ, ਜਿਨ੍ਹਾਂ ਨੂੰ ਅੱਗ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਏ, ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ 3 ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।


ਮ੍ਰਿਤਕਾਂ ਦੀ ਪਛਾਣ ਤਜਿੰਦਰ ਸਿੰਘ (40), ਮਨਦੀਪ ਕੌਰ (39) ਅਤੇ ਪੁੱਤਰ ਦਿਲਪ੍ਰੀਤ ਵਜੋਂ ਹੋਈ ਹੈ। ਜਦੋਂਕਿ ਦੂਜੇ ਕਮਰੇ ਵਿੱਚ ਸਹਿਜ, ਦਿਲਵੰਸ਼, ਕਿਰਨ ਅਤੇ ਸੁਖਮਨ ਸੌਂ ਰਹੇ ਸਨ। ਅੱਗ ਨਾਲ ਉਹ ਵੀ ਝੁਲਸ ਗਏ ਪਰ ਸਮੇਂ ਸਿਰ ਬਾਹਰ ਨਿਕਲ ਗਏ ਸਨ। ਜ਼ਖਮੀਆਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 


ਇਸ ਤੋਂ ਪਹਿਲਾਂ ਜਦੋਂ ਅੱਗ ਲੱਗੀ ਤਾਂ ਲੋਕਾਂ ਨੇ ਇਸ 'ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਾਮਯਾਬੀ ਨਹੀਂ ਮਿਲੀ। ਬਾਅਦ 'ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹੁਣ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।