Amritsar News: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ 'ਚ ਹੋਇਆ ਝਗੜਾ, ਚੱਲੀਆਂ ਗੋਲੀਆਂ ਤੇ ਇੱਟਾਂ ਰੋੜੇ
Advertisement
Article Detail0/zeephh/zeephh2418499

Amritsar News: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ 'ਚ ਹੋਇਆ ਝਗੜਾ, ਚੱਲੀਆਂ ਗੋਲੀਆਂ ਤੇ ਇੱਟਾਂ ਰੋੜੇ

Amritsar News: ਚੱਲੀਆਂ ਗੋਲੀਆਂ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ ਤੇ ਚਲਾਏ ਗਏ ਇਟੇ ਰੋੜੇ, ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਝਗੜਾ ਹੋਇਆ। ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ।

 

Amritsar News: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ 'ਚ ਹੋਇਆ ਝਗੜਾ, ਚੱਲੀਆਂ ਗੋਲੀਆਂ ਤੇ ਇੱਟਾਂ ਰੋੜੇ

Amritsar Clash News/ਭਰਤ ਸ਼ਰਮਾ:  ਅੰਮ੍ਰਿਤਸਰ ਵਿੱਚ ਲਗਾਤਾਰ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਆਏ ਦਿਨ ਗੋਲੀਆਂ ਚਲਾ ਕੇ ਜਾਂ ਤਾਂ ਕਤਲ ਕੀਤੇ ਜਾਂਦੇ ਹਨ ਜਾਂ ਲੁੱਟਾਂ ਖੋਹਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਅੱਜ ਇੱਕ ਵਾਰ ਫਿਰ ਹਲਕਾ ਜੰਡਿਆਲਾ ਦੇ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਧਿਰ ਆਪਣੇ ਪੈਸੇ ਲੈਣ ਦੇ ਲਈ ਜਦੋਂ ਗਈ ਤੇ ਦੂਜੀ ਧਿਰ ਵੱਲੋਂ ਕੁਝ ਨੌਜਵਾਨ ਬੁਲਾ ਕੇ ਉਹਨਾਂ ਤੇ ਗੋਲੀਆਂ ਚਲਾਈਆਂ ਗਈਆਂ ਤੇ ਤੇਜ਼ ਦਾ ਹਥਿਆਰਾਂ ਦਾ ਹਮਲਾ ਕੀਤਾ ਗਿਆ। 

ਉਸ ਤੋਂ ਬਾਅਦ ਇੱਟਾਂ ਰੋੜੇ ਵੀ ਚਲਾਏ ਗਏ ਜਿਸ ਦੇ ਵਿੱਚ ਦੋ ਨੌਜਵਾਨ ਜ਼ਖਮੀ ਹੋ ਗਏ ਜਿਨਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਕਿਆਂ ਵਾਲੀ ਪਿੰਡ ਦੇ ਰਹਿਣ ਵਾਲੇ ਹਾਂ ਤੇ ਤਾਰਾਗੜ ਤਲਾਵਾਂ ਵਿਖੇ ਅਸੀਂ 60 ਹਜਾਰ ਰੁਪਏ ਕਿਸੇ ਕੋਲ ਲੈਣੇ ਸੀ ਤੈਨੂੰ ਜਦੋਂ ਮੇਰਾ ਲੜਕਾ ਆਪਣੇ ਪੈਸੇ ਲੈਣ ਦੇ ਲਈ ਗਿਆ ਤੇ ਉਸ ਉੱਤੇ ਬੁੱਧੂ ਤੇ ਉਸਦੇ ਸਾਥੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਤੇਜ਼ਧਾਰ ਹਥਿਆਰਾਂ ਦੇ ਨਾਲ ਵੀ ਹਮਲਾ ਕੀਤਾ ਗਿਆ ਜਿਸਦੇ ਚਲਦੇ ਸਾਡੇ ਦੋ ਲੋਕ ਜ਼ਖਮੀ ਹੋ ਗਏ ਹਨ ਜਿਨਾਂ ਨੂੰ ਅਸੀਂ ਹਸਪਤਾਲ ਲੈ ਕੇ ਪੁੱਜੇ ਹਾਂ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Breaking Live Updates: CM ਭਗਵੰਤ ਮਾਨ 293 ਨਵ-ਨਿਯੁਕਤ ਸਿਹਤ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ 
 

ਇਸ ਮੌਕੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਾਰਾਗੜ੍ਹ ਤਲਾਵਾਂ ਵਿਖੇ ਦੋ ਧਿਰਾਂ ਵਿੱਚ ਪੈਸਿਆਂ ਨੂੰ ਲੈ ਕੇ ਝਗੜਾ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ 60 ਹਜਾਰ ਰੁਪਏ ਪਿੱਛੇ ਇਹ ਝਗੜਾ ਹੋਇਆ ਹੈ ਇੱਕ ਧਿਰ ਵੱਲੋਂ ਦੂਜੀ ਧਿਰ ਤੇ ਗੋਲੀਆਂ ਵੀ ਚਲਾਈਆਂ ਗਈਆਂ ਹਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਟਾਂ ਰੋੜੇ ਵੀ ਚਲਾਏ ਗਏ ਹਨ ਇਹਨਾਂ ਵਿੱਚ ਦੋ ਨੌਜਵਾਨ ਜ਼ਖ਼ਮੀ ਹੋਏ ਹਨ ਜਿਨਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਸੀਂ ਮੌਕੇ ਉੱਤੇ ਪੁੱਜੇ ਹਾਂ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਹੋਇਆ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸਤਲੁਜ ਐਕਸਪ੍ਰੈਸ 'ਤੇ ਹੋਈ ਪੱਥਰਬਾਜੀ, ਚਾਰ ਸਾਲ ਦੇ ਬੱਚੇ ਦੀ ਸਿਰ ਦੀ ਹੱਡੀ ਟੁੱਟੀ
 

Trending news