Amritsar Firing News: ਅੰਮ੍ਰਿਤਸਰ ਦੇ ਜੰਡਿਆਲਾ 'ਚ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੈ। ਕਿਹਾ ਜਾ ਰਿਹਾ ਹੈ ਕਿ ਪੈਦਲ ਜਾ ਰਹੇ ਮੁੰਡਿਆਂ 'ਤੇ ਫਾਇਰਿੰਗ ਕੀਤੀ ਗਈ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਹੈਪੀ ਜੱਟ ਨਾਮੀ ਗੈਂਗ ਦੇ ਮੁੰਡਿਆਂ ਨੇ ਗੋਲੀਆਂ ਚਲਾਈਆਂ ਸਨ।