Amritsar Firing News: ਐਨਆਰਆਈ ਉਪਰ ਫਾਇਰਿੰਗ ਮਾਮਲੇ `ਚ ਸਪੈਸ਼ਲ ਡੀਜੀਪੀ ਘਟਨਾ ਸਥਾਨ `ਤੇ ਪੁੱਜੇ
Amritsar Firing News: ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਦੇ ਵਿੱਚ ਦਿਨ ਦਿਹਾੜੇ ਤੜਕਸਾਰ ਇੱਕ ਘਰ ਦੇ ਉੱਪਰ ਦੋ ਨੌਜਵਾਨਾਂ ਦੇ ਵੱਲੋਂ ਚਲਾਈਆਂ ਗਈਆਂ ਗੋਲੀਆਂ
Amritsar Firing News/ਭਰਤ ਸ਼ਰਮਾ: ਅੰਮ੍ਰਿਤਸਰ ਦੇ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਇੱਕ ਵਾਰ ਫਿਰ ਤੋਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪਿਛਲੇ ਦਿਨ ਹੀ ਅੰਮ੍ਰਿਤਸਰ ਦੇ ਵਿੱਚ ਇੱਕ ਘਰ ਦੇ ਵਿੱਚ ਦਾਖਲ ਹੋ ਕੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਸ ਮਾਮਲੇ ਵਿੱਚ ਅਜੇ 24 ਘੰਟੇ ਵੀ ਨਹੀਂ ਬੀਤੇ ਕਿ ਅੰਮ੍ਰਿਤਸਰ ਦੇ ਦਬੁਰਜੀ ਵਿਖੇ ਇੱਕ ਐਨਆਰਆਈ ਨੌਜਵਾਨ ਨੂੰ ਘਰ ਦੇ ਵਿੱਚ ਦਾਖਲ ਹੋ ਕੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ।
ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਉੱਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਦਬੁਰਜੀ 'ਚ ਅੱਜ ਸਵੇਰੇ ਦੋ ਨੌਜਵਾਨਾਂ ਨੇ ਘਰ 'ਚ ਦਾਖਲ ਹੋ ਕੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਰਅਸਲ ਇਹ ਮਾਮਲਾ ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਦਾ ਹੈ ਅਤੇ ਦਰਅਸਲ ਦਿਨ ਦਿਹਾੜੇ ਤੜਕਸਾਰ ਇੱਕ ਘਰ ਦੇ ਉੱਪਰ ਦੋ ਨੌਜਵਾਨਾਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ ਹੈ। ਘਰ ਦੇ ਅੰਦਰ ਵੜ ਕੇ ਦੋ ਨੌਜਵਾਨਾਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ। ਬੱਚਿਆਂ ਵੱਲੋਂ ਹੱਥ ਜੋੜਦੇ ਰਹੇ ਕਿ ਸਾਡੇ ਘਰਦਿਆਂ ਨੂੰ ਗੋਲੀਆਂ ਨਾ ਮਾਰੋ ਛੋਟੇ- ਛੋਟੇ ਬੱਚੇ ਹਨ। ਪੁਲਿਸ ਦੇ ਵੱਲੋਂ ਮੌਕੇ ਉੱਤੇ ਪਹੁੰਚ ਕੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸਾਰੀ ਘਟਨਾ ਘਰ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ: Shikhar Dhawan Retirement: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲੈ ਲਿਆ ਸੰਨਿਆਸ
ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਜਲੰਧਰ ਜੀ ਟੀ. ਰੋਡ ’ਤੇ ਕਸਬਾ ਦੋਬੁਰਜੀ ਵਿਖੇ ਅਮਰੀਕਾ ਦੇ ਪੱਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿਤਾ। ਨੌਜਵਾਨ ਨੂੰ ਉਸ ਦੇ ਘਰ ਆ ਕੇ ਦੋ ਜਣਿਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਸਿਟੀਜਨ ਨੌਜਵਾਨ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਪੁਲਿਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਹਮਲਾਵਾਰ ਵਿਅਕਤੀ ਕਾਰ ਦੀ ਆਰਸੀ ਦਾ ਪੁੱਛਣ ਦੇ ਬਹਾਨੇ ਘਰ ਦੇ ਵਿੱਚ ਦਾਖਲ ਹੋਏ ਤੇ ਜਿਸ ਤੋਂ ਬਾਅਦ ਉਹਨਾਂ ਨੇ ਨੌਜਵਾਨ ਸੁਖਚੈਨ ਸਿੰਘ ਦੇ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਜ਼ਖ਼ਮੀ ਨੌਜਵਾਨ ਦੇ ਪਰਿਵਾਰਿਕ ਮੈਂਬਰ ਹਮਲਾਵਾਰਾਂ ਦੇ ਅੱਗੇ ਹੱਥ ਜੋੜਦੇ ਰਹੇ ਲੇਕਿਨ ਹਮਲਾਵਰਾਂ ਨੇ ਇੱਕ ਵੀ ਨਾ ਸੁਣੀ ਅਤੇ ਸੁਖਚੈਨ ਸਿੰਘ ਨੌਜਵਾਨ ਦੇ ਸਿਰ ਵਿੱਚ ਅਤੇ ਗਲੇ ਉੱਤੇ ਗੋਲੀ ਮਾਰੀ ਜਿਸ ਤੋਂ ਬਾਅਦ ਉਹਨਾਂ ਦੀ ਪਿਸਤੋਲ ਦਾ ਫਾਇਰ ਅੜ ਗਿਆ ਤੇ ਨੌਜਵਾਨ ਉਥੋਂ ਫਰਾਰ ਹੋ ਗਏ, ਫਿਲਹਾਲ ਪੁਲਿਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨ ਹਸਪਤਾਲ ਦਾਖ਼ਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਹੈ ਅਤੇ ਫਿਲਹਾਲ ਜ਼ਖਮੀ ਨੌਜਵਾਨ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਅੱਗੇ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਤੇ ਜਲਦ ਹੀ ਆਰੋਪੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਬੁਰਜੀ ਪਿੰਡ ਵਿੱਚ ਪ੍ਰਵਾਸੀ ਭਾਰਤੀ ਉੱਤੇ ਹੋਏ ਹਮਲੇ ਵਿੱਚ ਗੋਲੀਆਂ ਦਾ ਸ਼ਿਕਾਰ ਹੋਏ ਵਿਅਕਤੀ ਸੁਖਚੈਨ ਸਿੰਘ ਜੋ ਕਿ ਹਸਪਤਾਲ ਵਿੱਚ ਦਾਖਲ ਹੈ, ਦਾ ਸਥਾਨਕ ਹਸਪਤਾਲ ਵਿੱਚ ਪਹੁੰਚ ਕੇ ਹਾਲ ਪੁੱਛਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਉੱਤੇ ਹਮਲਾ ਕਰਨ ਵਾਲੇ ਮੁਲਜ਼ਮ ਛੇਤੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਰਹਿਣ ਵਾਲੇ ਹਰ ਵਿਅਕਤੀ ਨੂੰ ਅਮਨ ਸ਼ਾਂਤੀ ਨਾਲ ਰਹਿਣ ਦਾ ਹੱਕ ਹੈ ਅਤੇ ਉਸ ਨਾਲ ਧੱਕਾ ਕਰਨ ਵਾਲੇ ਵਿਅਕਤੀ ਚਾਹੇ ਕੋਈ ਵੀ ਹੋਵੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਹੀਂ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਬਾਬਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨਾਲ ਗੱਲ ਹੋਈ ਹੈ ਅਤੇ ਪੁਲਿਸ ਇਸ ਕੇਸ ਵਿੱਚ ਦੋਸ਼ੀ ਵਿਅਕਤੀਆਂ ਨੂੰ ਫੜਨ ਦੇ ਬਹੁਤ ਨੇੜੇ ਹੈ ਅਤੇ ਛੇਤੀ ਹੀ ਇਹ ਵਿਅਕਤੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਾ ਵਿਅਕਤੀ ਚਾਹੇ ਕਿਸੇ ਨਿੱਜੀ ਰੰਜਿਸ਼ ਕਾਰਨ ਲੈਂਦਾ ਹੋਵੇ ਉਹ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ।
ਡੀਜੀਪੀ ਗੌਰਵ ਯਾਦਵ ਨੇ ਇਸ ਮਾਮਲੇ ਵਿੱਚ ਸਖ਼ਤ ਤੋਂ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਅਮਰੀਕਾ ਸਿਟੀਜ਼ਨ ਨੂੰ ਗੋਲੀਆਂ ਮਾਰਨ ਦੇ ਮਾਮਲੇ ਵਿਚ ਡੀ. ਜੀ. ਪੀ. ਗੌਰਵ ਯਾਦਵ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਡੀ. ਜੀ. ਪੀ. ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਨੂੰ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਖਿਆ ਹੈ। ਉਨ੍ਹਾਂ ਸਾਫ ਆਖਿਆ ਹੈ ਕਿ ਇਸ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣ। ਇਸ ਲਈ ਬਕਾਇਦਾ ਸਪੈਸ਼ਲ ਡੀ. ਜੀ. ਪੀ. ਰਾਜਨੇਂਦਰ ਢੋਕੇ ਡਿਊਟੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪੁਲਿਸ ਵਲੋਂ ਇਸ ਘਟਨਾਕ੍ਰਮ ਵਿਚ ਕੁਝ ਸੀ. ਸੀ. ਟੀ. ਵੀ. ਵੀਡੀਓ ਵੀ ਬਰਾਮਦ ਹੋਈਆਂ ਹਨ, ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਤੇਜ਼ੀ ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
5 ਲੋਕਾਂ ਨੂੰ ਰਾਊਂਡਅੱਪ ਕੀਤਾ
ਪੁਲਿਸ ਨੇ 5 ਲੋਕਾਂ ਨੂੰ ਰਾਊਂਡਪ ਕੀਤਾ ਹੈ। ਰਾਊਂਡਅੱਪ ਕੀਤੇ ਗਏ ਪੰਜ ਵਿਅਕਤੀ ਜ਼ਖ਼ਮੀ ਐਨਆਰਆਈ ਦੀ ਪਹਿਲੀ ਮ੍ਰਿਤਕ ਪਤਨੀ ਦੇ ਪਰਿਵਾਰਕ ਮੈਂਬਰ ਹਨ। ਫਿਲਹਾਲ ਪੰਜਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਜਾਰੀ ਹੈ।