Amritsar News Today: ਪੰਜਾਬ ਵਿੱਚ ਅਕਸਰ ਸੋਨੇ ਦੀ ਤਸਕਰੀ ਦੀਆਂ ਖ਼ਬਰਾਂ ਰੋਜਾਨਾ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੱਜ ਤਾਜਾਂ ਮਾਮਲਾ ਅੰਮ੍ਰਿਤਸਰ ਦੇ ਏਅਰਪੋਰਟ ਤੋਂ (Amritsar international airport) ਸਾਹਮਣੇ ਆਇਆ ਹੈ ਜਿੱਥੇ ਇੱਕ ਮੁਲਜ਼ਮ ਕੋਲੋਂ 49 ਲੱਖ ਦਾ ਸੋਨਾ (Gold seize news) ਬਰਾਮਦ ਹੋਇਆ ਹੈ। ਮੁਲਜ਼ਮ ਇਹ ਸੋਨਾ ਪੇਸਟ ਦੇ ਰੂਪ ਵਿੱਚ ਆਪਣੇ ਗੁਪਤ ਅੰਗ ਵਿੱਚ ਛੁਪਾ ਕੇ ਲਿਆਇਆ ਸੀ ਤਾਂ ਜੋ ਕਸਟਮ ਦੇ ਬਾਡੀ ਸਕੈਨਰ ਵਿੱਚ ਵੀ ਇਹ ਨਾ ਫੜਿਆ ਜਾ ਸਕੇ।


COMMERCIAL BREAK
SCROLL TO CONTINUE READING

ਦਰਅਸਲ ਇਹ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਹੈ ਜਿੱਥੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਇਹ ਸੋਨਾ ਪੇਸਟ ਦੇ ਰੂਪ ਵਿੱਚ ਆਪਣੇ ਗੁਪਤ ਅੰਗ ਵਿੱਚ ਛੁਪਾ ਕੇ ਲਿਆਇਆ ਸੀ, ਤਾਂ ਜੋ ਕਸਟਮ ਦੇ ਬਾਡੀ ਸਕੈਨਰ ਵਿੱਚ ਵੀ ਇਹ ਨਾ ਫੜਿਆ ਜਾ ਸਕੇ।


ਕਸਟਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਯਾਤਰੀ ਦੁਬਈ ਤੋਂ ਪਰਤਿਆ ਸੀ। ਕਸਟਮ ਚੈਕਿੰਗ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ। ਕਸਟਮ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਸੋਨੇ ਦੀ ਤਸਕਰੀ ਹੋ ਰਹੀ ਹੈ। ਜਦੋਂ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣੇ ਗੁਪਤ ਅੰਗ ਵਿੱਚ ਛੁਪਾਏ ਸੋਨੇ ਦੇ ਪੇਸਟ ਦੇ  (Gold seize news)  ਤਿੰਨ ਕੈਪਸੂਲ ਬਾਰੇ ਜਾਣਕਾਰੀ ਦਿੱਤੀ।


ਇਹ ਵੀ ਪੜ੍ਹੋ: Punjab News: ਧੁੱਸੀ ਬੰਨ੍ਹ 'ਚ ਪਏ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ, ਡੀਸੀ ਨੇ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਜਦੋਂ ਕਸਟਮ ਵਿਭਾਗ ਨੇ ਉਸ ਦੇ ਪ੍ਰਾਈਵੇਟ ਪਾਰਟ ਵਿੱਚੋਂ ਸੋਨੇ ਦੀ ਪੇਸਟ ਬਰਾਮਦ ਕੀਤੀ ਤਾਂ ਉਸ ਦਾ ਭਾਰ 1.183 ਕਿਲੋ ਸੀ। ਸੀ. ਇਸ ਨੂੰ ਸ਼ੁੱਧ ਸੋਨੇ ਵਿੱਚ ਬਦਲ ਦਿੱਤਾ ਗਿਆ, ਜਿਸਦਾ ਕੁੱਲ ਵਜ਼ਨ 844.80 ਗ੍ਰਾਮ ਸੀ ਜਿਸ ਦੀ ਅੰਤਰਰਾਸ਼ਟਰੀ ਕੀਮਤ 49.94 ਲੱਖ ਰੁਪਏ  (Gold seize news)  ਦੱਸੀ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦ ਇਸ ਬਾਰੇ ਹੋਰ ਜਾਣਕਾਰੀ ਵੀ ਪ੍ਰਾਪਤ ਕੀਤੀ ਜਾਵੇਗੀ।