Amritsar Accident: ਟਰਾਲੀ ਨੂੰ ਓਵਰਟੇਕ ਕਰਦੇ ਹੋਏ ਮੋਟਰਸਾਈਕਲ ਸਵਾਰ ਦੀ ਜ਼ਬਰਦਸਤ ਟੱਕਰ, ਇੱਕ ਨੌਜਵਾਨ ਦੀ ਮੌਤ
Advertisement
Article Detail0/zeephh/zeephh2350598

Amritsar Accident: ਟਰਾਲੀ ਨੂੰ ਓਵਰਟੇਕ ਕਰਦੇ ਹੋਏ ਮੋਟਰਸਾਈਕਲ ਸਵਾਰ ਦੀ ਜ਼ਬਰਦਸਤ ਟੱਕਰ, ਇੱਕ ਨੌਜਵਾਨ ਦੀ ਮੌਤ

Jandiala Guru GT Road Accident: ਮੋਟਰਸਾਈਕਲ ਸਵਾਰ ਟਰਾਲੀ ਨੂੰ ਓਵਰਟੇਕ ਕਰਦੇ ਹੋਏ ਜ਼ਬਰਦਸਤ ਟੱਕਰ ਹੋਈ। ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਮੌਤ ਹੋਈ। ਦੂਜਾ ਗੰਭੀਰ ਵੀ ਜ਼ਖ਼ਮੀ ਹੋਇਆ। ਜ਼ਖ਼ਮੀ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਹੈ।

 

Amritsar Accident: ਟਰਾਲੀ ਨੂੰ ਓਵਰਟੇਕ ਕਰਦੇ ਹੋਏ ਮੋਟਰਸਾਈਕਲ ਸਵਾਰ ਦੀ ਜ਼ਬਰਦਸਤ ਟੱਕਰ, ਇੱਕ ਨੌਜਵਾਨ ਦੀ ਮੌਤ

Amritsar Accident/ਭਰਤ ਸ਼ਰਮਾ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਜੀਟੀ ਰੋਡ ਉੱਤੇ ਅੱਜ ਤੜਕਸਾਰ ਉਸ ਸਮੇਂ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਦੋ ਨੌਜਵਾਨ ਮੋਟਰਸਾਈਕਲ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ। ਰਸਤੇ ਵਿੱਚ ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਦੇ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। 

ਇਸ ਹਾਦਸੇ ਵਿੱਚ ਦੂਸਰਾ ਨੌਜਵਾਨ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਲਜਾਇਆ ਜਾ ਰਿਹਾ ਹੈ।  ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਨੌਜਵਾਨ ਨੇ ਦੱਸਿਆ ਕਿ ਉਸਦਾ ਨਾਂ ਗੁਰਪ੍ਰੀਤ ਸਿੰਘ ਹੈ ਤੇ ਉਹ ਤਰਨਤਾਰਨ ਦੇ ਰਹਿਣ ਵਾਲੇ ਹਨ। ਉਹ ਅੰਮ੍ਰਿਤਸਰ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਤੇ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਦੇ ਹੋਏ ਉਹਨਾਂ ਦੀ ਟੱਕਰ ਹੋ ਗਈ ਤੇ ਜਿਸ ਦੇ ਨਾਲ ਉਹਨਾਂ ਦੇ ਦੋਸਤ ਸ਼ਮਸ਼ੇਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Weather Update: ਮਾਨਸੂਨ ਦੀ ਰਫ਼ਤਾਰ ਪਈ ਮੱਠੀ! ਪੰਜਾਬ 'ਚ ਅੱਜ ਛਾਏ ਰਹਿਣਗੇ ਬੱਦਲ 
 

ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਲੋਕ ਤਰਨਤਾਰਨ ਦੇ ਸੰਧਵਾਂ ਬੇਟ ਪਿੰਡ ਦੇ ਰਹਿਣ ਵਾਲੇ ਹਨ। ਦਰਅਸਲ ਅੰਮ੍ਰਿਤਸਰ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਟਰੈਕਟਰ ਟਰਾਲੀ ਦੇ ਨਾਲ ਓਵਰਟੇਕ ਕਰਦੇ ਹੋਏ ਸ਼ਮਸ਼ੇਰ ਸਿੰਘ ਨੌਜਵਾਨ ਦੀ ਮੌਕੇ ਉੱਤੇ ਮੌਤ ਹੋ ਗਈ ਹੈ। ਅਸੀਂ ਟਰੈਕਟਰ ਟਰਾਲੀ ਵਾਲੇ ਨੂੰ ਮੌਕੇ ਉੱਤੇ ਹੀ ਕਾਬੂ ਕਰ ਲਿਆ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੋ ਵੀ ਬਣਦੀ ਹੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

Trending news