Amritsar News: ਅੰਮ੍ਰਿਤਸਰ `ਚ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਸਹੁਰਿਆਂ ਨਾਲ ਚੱਲ ਰਿਹਾ ਸੀ ਵਿਵਾਦ
Amritsar Female Lawyer Suicide News: ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ।
Amritsar Female Lawyer Suicide News: ਪੰਜਾਬ ਦੇ ਅੰਮ੍ਰਿਤਸਰ ਦੇ ਗ੍ਰੈਂਡ ਸਿਟੀ 'ਚ ਮੰਗਲਵਾਰ ਸ਼ਾਮ ਨੂੰ ਇਕ ਨਵ-ਵਿਆਹੁਤਾ ਮਹਿਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ 'ਚ ਇਕੱਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ।
ਮ੍ਰਿਤਕਾ ਦੀ ਪਛਾਣ ਹੀਨਾ ਭਨੋਟ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 28 ਸਾਲ ਸੀ ਅਤੇ ਝਬਾਲ ਰੋਡ 'ਤੇ ਸਥਿਤ ਗ੍ਰੈਂਡ ਸਿਟੀ 'ਚ ਆਪਣੇ ਪਤੀ ਨਾਲ ਰਹਿ ਰਹੀ ਸੀ। ਹਿਨਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਇੱਕ ਡਰੋਨ ਬਰਾਮਦ
ਮਿਲੀ ਜਾਣਕਾਰੀ ਦੇ ਮਤਾੁਬਿਕ ਮ੍ਰਿਤਕ ਪੇਸ਼ੇ ਤੋਂ ਵਕੀਲ ਸੀ ਅਤੇ ਆਪਣੇ ਪਤੀ ਨਾਲ ਰਹਿੰਦੀ ਸੀ। ਬਾਕੀ ਸਹੁਰੇ ਵੱਖ-ਵੱਖ ਰਹਿੰਦੇ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ ਦੀ ਸੂਚਨਾ ਮਿਲੀ ਸੀ ਪਰ ਉਹ ਇੱਥੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਜਾਣਕਾਰੀ ਮੁਤਾਬਕ ਪੁਲਿਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਸਪੱਸ਼ਟ ਲਿਖਿਆ ਹੈ ਕਿ ਮ੍ਰਿਤਕਾ ਨੇ ਆਪਣੀ ਮੌਤ ਲਈ ਆਪਣੀ ਸੱਸ ਅਤੇ ਨਾਲ-ਨਾਲ ਸਹੁਰੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕਾ ਦੀ ਪਛਾਣ ਹੀਨਾ ਭਨੋਟ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 28 ਸਾਲ ਸੀ ਅਤੇ ਝਬਾਲ ਰੋਡ 'ਤੇ ਸਥਿਤ ਗ੍ਰੈਂਡ ਸਿਟੀ 'ਚ ਆਪਣੇ ਪਤੀ ਨਾਲ ਰਹਿ ਰਹੀ ਸੀ। ਹਿਨਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ: Faridkot News: ਆਈਲੈਟਸ ਕਰ ਰਹੀ ਕੁੜੀ ਨੇ ਚੁੱਕਿਆ ਭਿਆਨਕ ਕਦਮ; ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਕੀਤੇ ਖ਼ੁਲਾਸੇ
ਹਿਨਾ ਦਾ ਵਿਆਹ 2020 ਵਿੱਚ ਹੋਇਆ ਸੀ ਅਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਹਿਨਾ ਭਨੋਟ ਦਾ ਆਪਣੇ ਸਹੁਰਿਆਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਦਾ ਮਾਮਲਾ ਅਜੇ ਅਦਾਲਤ 'ਚ ਹੈ। ਹਿਨਾ ਪਿਛਲੇ 5 ਸਾਲਾਂ ਤੋਂ ਸਿਵਲ ਕੋਰਟ 'ਚ ਪ੍ਰੈਕਟਿਸ ਕਰ ਰਹੀ ਸੀ।
ਦੇਰ ਸ਼ਾਮ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਵਕੀਲ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਭਰਾ ਵੀ ਪੇਸ਼ੇ ਤੋਂ ਵਕੀਲ ਹੈ, ਜਦਕਿ ਪਿਤਾ ਅੰਮ੍ਰਿਤਸਰ ਵਿੱਚ ਜੱਜ ਦਾ ਰੀਡਰ ਹੈ।
(ਪਰਮਬੀਰ ਸਿੰਘ ਔਲਖ ਦੀ ਰਿਪੋਰਟ)