Amritsar News: ਖੇਤੀਬਾੜੀ ਵਿਭਾਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 3 ਲੱਖ 85 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਗਿਆ
Advertisement
Article Detail0/zeephh/zeephh2486688

Amritsar News: ਖੇਤੀਬਾੜੀ ਵਿਭਾਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 3 ਲੱਖ 85 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਗਿਆ

Amritsar News: ਖੇਤੀਬਾੜੀ ਵਿਭਾਗ ਦੇ ਵੱਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਵਿਭਾਗ ਵੱਲੋਂ ਛੋਟੇ ਜ਼ਿਮੀਦਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਲਈ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Amritsar News: ਖੇਤੀਬਾੜੀ ਵਿਭਾਗ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 3 ਲੱਖ 85 ਹਜ਼ਾਰ ਰੁਪਏ ਜ਼ੁਰਮਾਨਾ ਲਗਾਇਆ ਗਿਆ

Amritsar Stubble Burning: ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ ਇਸ ਸਾਲ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਦੇ 451 ਮਾਮਲੇ ਸਹਾਮਣੇ ਆ ਚੁੱਕੇ ਹਨ। ਜੇਕਰ ਗੱਲ ਕਰੀਏ ਪਿਛਲੇ ਸਾਲ (2023) ਦੀ ਤਾਂ 729 ਪਰਾਲੀ ਸਾੜਨ ਦੇ ਮਾਮਲੇ ਸਹਾਮਣੇ ਆਏ ਸਨ ਅਤੇ ਸਾਲ 2022 ਵਿੱਚ 922 ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਹਾਮਣੇ ਆਏ ਸਨ। ਅੰਮ੍ਰਿਤਸਰ ਦੇ ਖੇਤੀਬਾੜੀ ਵਿਭਾਗ ਦੇ ਵੱਲੋਂ ਕਿਸਾਨਾਂ ਨੂੰ ਹੁਣ ਤੱਕ 3 ਲੱਖ 85 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਖੇਤੀਬਾੜੀ ਵਿਭਾਗ ਦੇ ਵੱਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਵਿਭਾਗ ਵੱਲੋਂ ਛੋਟੇ ਜ਼ਿਮੀਦਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਲਈ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਮੁੱਖ ਖੇਤੀਬਾੜੀ ਅਫਸਰ ਤਜਿੰਦਰ ਸਿੰਘ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਵਾਰ ਹੁਣ ਤੱਕ 451 ਮਾਮਲੇ ਪਰਾਲੀ ਨੂੰ ਅੱਗ ਲਗਾਉਣ ਚੁੱਕੇ ਹਨ, ਜਦਕਿ 2023 ਵਿੱਚ 729 ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ ਸੀ ਅਤੇ 2022 ਵਿੱਚ 922 ਮਾਮਲੇ ਸਾਹਮਣੇ ਆਏ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਖੇਤੀਬਾੜੀ ਵਿਭਾਗ ਦੇ ਵੱਲੋਂ ਕਿਸਾਨਾਂ ਦੇ ਉੱਤੇ 3 ਲੱਖ 85 ਹਜ਼ਾਰ ਰੁਪਏ ਜ਼ੁਰਮਾਨਾ ਲਗਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: Bharat Bhushan Ashu: ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ’ਚ ਹੋਇਆ ਵਾਧਾ, ED ਨੇ ਕੋਰਟ ’ਚ ਪਾਈ ਪ੍ਰੋਸੀਕਿਊਸ਼ਨ ਕੰਪਲੇਨ

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਇਸ ਸਾਲ ਕਿਸਾਨ ਭਰਾਵਾਂ ਨੇ ਸਾਡਾ ਕਾਫੀ ਸਾਥ ਦਿੱਤਾ ਹੈ। ਜਿਸ ਕਾਰਨ ਪਿਛਲੇ ਸਾਲ ਨਾਲੋਂ ਲਗਾਤਾਰ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾਵਾਂ ਕਾਫੀ ਹੱਦ ਤੱਕ ਘੱਟ ਗਈਆਂ ਹਨ। ਉਹਨਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਵੱਲੋਂ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ। ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਾਉਣ ਦੇ ਕੀ-ਕੀ ਨੁਕਸਾਨ ਹੁੰਦੇ ਨੇ ਉਸ ਬਾਰੇ ਵੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਮਾਮਲਾ ਕਾਰਵਾਈ ਕਰਨ ਤੋਂ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ: ਸਪੀਕਰ ਸੰਧਵਾਂ

Trending news