Amritsar News: ਪੰਜਾਬ ਵਿੱਚ ਆਏ ਦਿਨ ਬਾਰਡਰ ਤੋਂ ਡਰੋਨ ਦੇ ਆਉਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ  ਹੈ ਜਿੱਥੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਭਾਰਤੀ ਸਰਹੱਦ 'ਚ ਦਾਖਲ ਹੋਏ ਇਕ ਘੁਸਪੈਠੀਏ ਨੂੰ ਫੜਿਆ ਹੈ।


COMMERCIAL BREAK
SCROLL TO CONTINUE READING

ਜਦੋਂ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵੀ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਸਮੇਤ ਫੜ ਲਿਆ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


 


 


ਇਹ ਵੀ ਪੜ੍ਹੋ: Pargat Singh: ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਗਠਜੋੜ ਗਲਤ-ਪਰਗਟ ਸਿੰਘ


ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਘੁਸਪੈਠ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਵਿੱਚ ਹੋਈ। ਦੁਪਹਿਰ ਵੇਲੇ, ਚੌਕਸੀ 'ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਸਰਹੱਦੀ ਸੁਰੱਖਿਆ ਵਾੜ ਵੱਲ ਆ ਰਹੇ ਇੱਕ ਵਿਅਕਤੀ ਦੀ ਸ਼ੱਕੀ ਹਰਕਤ ਦੇਖੀ। ਬੀਐਸਐਫ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ, ਜਿਸ 'ਤੇ ਉਸ ਨੇ ਆਪਣੀ ਪਿਸਤੌਲ ਕੱਢ ਲਈ ਅਤੇ ਹਵਾ ਵਿੱਚ ਇੱਕ ਰਾਉਂਡ ਫਾਇਰ ਕੀਤਾ।