Amritsar News: ਨਿਸ਼ਾਨ ਸਾਹਿਬ ਤੋੜਨ ਦਾ ਮਾਮਲਾ, ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਦੇ ਖਿਲਾਫ ਕੀਤਾ ਪ੍ਰਦਰਸ਼ਨ
Amritsar News: ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਦੇ ਵਿੱਚ ਕੁਝ ਲੋਕਾਂ ਵੱਲੋਂ ਇੱਕ ਨਿਸ਼ਾਨ ਸਾਹਿਬ ਨੂੰ ਪੁੱਟ ਦਿੱਤਾ ਜਾਂਦਾ ਹੈ, ਜਿਸ ਕਾਰਨ ਮਾਮਲਾ ਕਾਫੀ ਵਧਦਾ ਦਿਖਾਈ ਦੇ ਰਿਹਾ ਹੈ।
Amritsar News(ਪਰਮੀਰ ਔਲਖ): ਅੰਮ੍ਰਿਤਸਰ ਦੇ ਗੁਰੂ ਕਿ ਵਡਾਲੀ ਦੇ ਨਜ਼ਦੀਕ ਇੰਦਰਾ ਕਲੋਨੀ ਦੇ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਦੇ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਕੁਝ ਅਗਿਆਤ ਵਿਅਕਤੀਆਂ ਵੱਲੋਂ ਟਰੈਕਟਰ ਦੇ ਨਾਲ ਨਿਸ਼ਾਨ ਸਾਹਿਬ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਥੋਂ ਤੱਕ ਕਿ ਇਹ ਕੋਸ਼ਿਸ਼ ਦੇ ਦੌਰਾਨ ਨਿਸ਼ਾਨ ਸਾਹਿਬ ਨੂੰ ਕਾਫੀ ਨੁਕਸਾਨ ਵੀ ਪਹੁੰਚਿਆ ਗਿਆ ਪਰ ਉਹਨਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਐਸੀ ਸਮਾਜ ਦੇ ਆਗੂਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਪ੍ਰਸ਼ਾਸਨ ਦੇ ਨਾਲ ਗੱਲਬਾਤ ਕਰ ਚਾਰ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ। ਉੱਥੇ ਹੀ ਮੌਕੇ 'ਤੇ ਪਹੁੰਚੀ ਹੋਈ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਾਂ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਆਗੂ ਅਤੇ ਸੰਤ ਸਿਪਾਹੀ ਲੁਧਿਆਣਾ ਦੇ ਆਗੂ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਇਹ ਤਸਵੀਰਾਂ ਉਹਨਾਂ ਵੱਲੋਂ ਵੇਖੀਆਂ ਗਈਆਂ ਤਾਂ ਉਹਨਾਂ ਦਾ ਹਿਰਦੇ ਵਲੂੰਦਰੇ ਗਏ ਸਨ। ਅਤੇ ਉਹਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕਰ ਹੁਣ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਦੇ ਖਿਲਾਫ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਇਸੇ ਤਰ੍ਹਾਂ ਹੀ ਇੱਥੇ ਬੈਠ ਕੇ ਮੀਟਿੰਗ ਕਰ ਅੱਗੇ ਦੇ ਵਿਚਾਰ ਕੀਤੇ ਜਾਣਗੇ।
ਦੂਸਰੇ ਪਾਸੇ ਵਾਲਮੀਕੀ ਸਮਾਜ ਦੇ ਆਗੂ ਵੱਲੋਂ ਵੀ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਇਹ ਜਮੀਨ ਤਾਂ ਬੇਸ਼ੱਕ ਨਗਰ ਨਿਗਮ ਵੱਲੋਂ ਦਿੱਤੀ ਗਈ ਹੈ ਲੇਕਿਨ ਜਾਣ ਬੁੱਝ ਕੇ ਤੰਗ ਪਰੇਸ਼ਾਨ ਲੋਕਾਂ ਨੂੰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਜਗ੍ਹਾ ਦੇ ਉੱਤੇ ਪਹਿਲਾਂ ਹੀ ਇੱਕ ਸਕੂਲ ਅਤੇ ਗੁਰਦੁਆਰਾ ਸਾਹਿਬ ਬਣਾਉਣ ਦੀ ਤਬਦੀਜ਼ ਰੱਖੀ ਗਈ ਸੀ। ਉਹਨਾਂ ਨੇ ਕਿਹਾ ਕਿ ਜੇਕਰ ਇਸ ਜਗ੍ਹਾ ਤੇ ਗੁਰਦੁਆਰਾ ਸਾਹਿਬ ਨਹੀਂ ਬਣੇਗਾ ਤਾਂ ਕੁੱਝ ਵੀ ਨਹੀਂ ਬਣੇਗਾ। ਅੱਗੇ ਬੋਲਦੇ ਇਹਨਾਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਅਤੇ ਅਸੀਂ ਉਹਨਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਵੇ ਤਾਂ ਜੋ ਕਿ ਉਹਨਾਂ ਨੂੰ ਬੰਦ ਹੀ ਹੋਈ ਸਜ਼ਾ ਮਿਲ ਸਕੇ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਵੀਡੀਓ ਵੇਖਣ ਤੋਂ ਬਾਅਦ ਚਾਰ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਉਹਨਾਂ ਦੇ ਘਰਾਂ ਦੇ ਵਿੱਚ ਰੇਡ ਵੀ ਕੀਤੀ ਜਾ ਰਹੀ ਹੈ। ਅਸੀਂ ਜਲਦ ਤੋਂ ਜਲਦ ਦੋਸ਼ੀਆਂ ਨੂੰ ਫਾੜ ਕੇ ਸਲਾਖਾਂ ਪਿੱਛੇ ਭੇਜਾਂਗੇ ਅਤੇ ਜੋ ਉਹਨਾਂ ਦੀ ਬਣਦੀ ਹੋਈ ਸਜ਼ਾ ਹੈ ਉਹਨਾਂ ਨੂੰ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਜਦੋਂ ਦੀ ਇਹ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਿਸ਼ਾਨ ਸਾਹਿਬ ਨੂੰ ਟਰੈਕਟਰ ਦੇ ਨਾਲ ਤੋੜਿਆ ਜਾ ਰਿਹਾ ਸੀ। ਉਸ ਤੋਂ ਬਾਅਦ ਸਾਰੇ ਸਿੱਖ ਸਮਾਜ ਵਿੱਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਿੱਖ ਸਮਾਜ ਅਤੇ ਵਾਲਮੀਕੀ ਸਮਾਜ ਵੱਲੋਂ ਮੌਕੇ ਤੇ ਪਹੁੰਚ ਕੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਵੀ ਅਸ਼ਵਾਸਨ ਦਿੱਤਾ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾ ਪਿੱਛੇ ਭੇਜਿਆ ਜਾਵੇਗਾ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਕਦੋਂ ਤੱਕ ਇਹ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਅਤੇ ਸਲਾਖਾਂ ਪਿੱਛੇ ਭੇਜਿਆ ਜਾਂਦਾ ਹੈ।