Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀ
Amritsar News: ਮ੍ਰਿਤਕ ਦੇ ਭਤੀਜੇ ਗੁਰਭੇਜ ਸਿੰਘ ਅਤੇ ਪਿੰਡ ਲੱਖੂਵਾਲ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਖੇਤ ਚੋਂਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸਦੇ ਭਤੀਜੇ ਉੱਪਰ ਇਨ੍ਹਾਂ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ।
Amritsar News(ਭਰਤ ਸ਼ਰਮਾ): ਅੰਮ੍ਰਿਤਸਰ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਲੱਖੂਵਾਲ ਵਿਖੇ ਕਿਸਾਨ ਗੁਰਦੇਵ ਸਿੰਘ ਦਾ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਕਿਸਾਨ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਗੇੜ੍ਹਾ ਮਾਰਨ ਗਿਆ ਸੀ। ਜਿਸ ਦੌਰਾਨ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਕਿਸਾਨ ਅਤੇ ਉਸਦੇ ਭਤੀਜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਦੌਰਾਨ ਤੇਜ਼ਧਾਰ ਹਥਿਆਰ ਵੱਜਣ ਕਰਕੇ ਕਿਸਾਨ ਗੁਰਦੇਵ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਭਤੀਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਕਿਸਾਨ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਉੱਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਤੀਜੇ ਗੁਰਭੇਜ ਸਿੰਘ ਅਤੇ ਪਿੰਡ ਲੱਖੂਵਾਲ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਖੇਤ ਚੋਂਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸਦੇ ਭਤੀਜੇ ਉੱਪਰ ਇਨ੍ਹਾਂ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਜਿਸ ਦੇ ਚਲਦੇ ਗੁਰਦੇਵ ਸਿੰਘ ਦੀ ਮੌਤ ਹੋ ਗਈ। ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਲੱਖੋਵਾਲ ਵਿਖੇ ਗੁਰਦੇਵ ਸਿੰਘ ਨਾਂਅ ਦੇ ਵਿਅਕਤੀ ਦੇ ਕਤਲ ਬਾਰੇ ਜਾਣਕਾਰੀ ਮਿਲੀ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪਾਣੀ ਕੱਢਣ ਨੂੰ ਲੈ ਕੇ ਇਹਨਾਂ ਵਿੱਚ ਤਕਰਾਰ ਹੋਈ ਸੀ। ਜਿਸ ਦੇ ਚਲਦੇ ਗੁਰਦੇਵ ਸਿੰਘ ਆਪਣੇ ਭਤੀਜੇ ਨਾਲ ਖੇਤਾਂ ਵਿੱਚ ਗਿਆ ਸੀ ਜਿੱਥੇ ਉਸ ਦਾ ਤੇਜ਼ ਦਾ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: IND vs ZIM 2nd T20I: ਭਾਰਤ ਨੇ ਜ਼ਿੰਬਾਬਵੇ ਨੂੰ 100 ਦੌੜਾਂ ਨਾਲ ਹਰਾਇਆ, ਅਵੇਸ਼-ਮੁਕੇਸ਼ ਨੇ ਹਾਸਲ ਕੀਤੀਆਂ 3-3 ਵਿਕਟਾਂ