Amritsar News: ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ! ਫਲਾਈਓਵਰ 24 ਮਹੀਨਿਆਂ `ਚ ਤਿਆਰ
Amritsar News: ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ। ਇਸ ਲਈ ਇਹ ਫਲਾਈਓਵਰ 24 ਮਹੀਨਿਆਂ `ਚ ਤਿਆਰ ਜਾ ਰਿਹਾ ਹੈ।
Amritsar News/ਮਨੋਜ ਜੋਸ਼ੀ: ਮਾਨ ਸਰਕਾਰ ਦਾ ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਬਣਾਉਣ ਦਾ ਮਿਸ਼ਨ ਲਗਾਤਾਰ ਜਾਰੀ ਹੈ। ਇਸ ਤਹਿਤ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਦਰਅਸਲ ਹਾਲ ਹੀ ਵਿੱਚ ਹਰਭਜਨ ਸਿੰਘ ਈਟੀਓ ਵੱਲੋਂ ਸੁਲਤਾਨਵਿੰਡ ਲਿੰਕ ਰੋਡ ਉਪਰ ਦੋ ਮਾਰਗੀ ਫਲਾਈਓਵਰ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ।
ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਟ੍ਰੈਫਿਕ ਜਾਮਾਂ ਤੋਂ ਰਾਹਤ ਮਿਲੇਗੀ। 33.55 ਕਰੋੜ ਦੀ ਲਾਗਤ ਨਾਲ ਇਹ ਫਲਾਈਓਵਰ 24 ਮਹੀਨਿਆਂ ਵਿੱਚ ਤਿਆਰ ਹੋਵੇਗਾ। ਹਲਕਾ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਆਗੂ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ: Punjab Vigilance: PSIEC ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ 6 ਅਧਿਕਾਰੀਆਂ ਵਿਰੁੱਧ ਵਿਜੀਲੈਂਸ ਵੱਲੋਂ ਕੇਸ ਦਰਜ