Amritsar News: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਬੀ.ਜੇ.ਪੀ.ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ (Balwinder Gill) ਨੂੰ ਐਤਵਾਰ ਦੇਰ ਰਾਤ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ।


COMMERCIAL BREAK
SCROLL TO CONTINUE READING

ਪੁਲਿਸ ਅਨੁਸਾਰ ਬਲਵਿੰਦਰ ਗਿੱਲ (Balwinder Gill)ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ (Balwinder Gill) ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਗੋਲੀ ਜਬਾੜੇ 'ਚੋਂ ਲੰਘ ਗਈ।


ਇਹ ਵੀ ਪੜ੍ਹੋ: Navjot Singh Sidhu News: ਨਵਜੋਤ ਸਿੱਧੂ ਦੇ ਘਰ ਦੀ ਛੱਤ 'ਤੇ ਨਜ਼ਰ ਆਇਆ ਅਣਪਛਾਤਾ ਵਿਅਕਤੀ, ਪਤਨੀ ਨੇ ਜਤਾਈ ਚਿੰਤਾ!

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ 'ਤੇ ਫ਼ਰਾਰ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਨੇੜਲੇ ਹਸਪਤਾਲ ਅਤੇ ਉਥੋਂ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।


ਦੂਜੇ ਪਾਸੇ ਦੱਸ ਦੇਈਏ ਕਿ ਵੀਰਵਾਰ ਨੂੰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੀ ਜਾਨ ਨੂੰ ਖਤਰਾ ਪ੍ਰਗਟਾਇਆ ਸੀ। ਉਸ ਨੇ ਕਿਹਾ ਸੀ ਕਿ ਬੀਤੀ ਰਾਤ ਜਦੋਂ ਉਹ ਆਪਣੇ ਘਰ ਪਰਤ ਰਿਹਾ ਸੀ ਜਿਸ ਕਾਰਨ ਕੁਝ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ। ਮਾਮਲੇ ਵਿੱਚ ਮਨਕੀਰਤ ਔਲਖ ਦੀਆਂ ਗੱਡੀਆਂ ਦਾ ਪਿੱਛਾ ਕਰਨ ਵਾਲੇ ਮੁਲਜ਼ਮਾਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।