Amritsar News: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਰਸਤੇ 'ਚ ਲੋਕ ਪ੍ਰੀ-ਵੈਡਿੰਗ ਸ਼ੂਟਿੰਗ ਨਹੀਂ ਕਰ ਸਕਣਗੇ। ਇਸ ਦੇ ਨਾਲ ਹੀ ਰੀਲਾਂ ਬਣਾਉਣ ਉੱਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਰੀਲਾਂ ਬਣਾਉਣ ਵਾਲੇ ਲੋਕਾਂ ਖਿਲਾਫ ਵੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਹੈ ਅਤੇ ਸੰਗਤ ਨੇ ਇਸ 'ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਲਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸੜਕ 'ਤੇ ਬੋਰਡ ਵੀ ਲਗਾਏ ਗਏ ਹਨ।


COMMERCIAL BREAK
SCROLL TO CONTINUE READING

ਦਰਅਸਲ, ਕੁਝ ਦਿਨ ਪਹਿਲਾਂ ਹੈਰੀਟੇਜ ਸਟਰੀਟ 'ਤੇ ਕੁਝ ਲੋਕਾਂ ਵੱਲੋਂ ਪ੍ਰੀ-ਵੈਡਿੰਗ ਫੋਟੋਸ਼ੂਟ ਕਰਵਾਇਆ ਜਾ ਰਿਹਾ ਸੀ। ਸੰਗਤ ਨੇ ਇਸ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਵੀ ਕਿਹਾ ਕਿ ਅਜਿਹੀ ਘਟਨਾ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਫੈਸਲਾ ਲੈਂਦਿਆਂ ਵਿਰਾਸਤੀ ਮਾਰਗ 'ਤੇ ਫੋਟੋਸ਼ੂਟ ਅਤੇ ਰੀਲਾਂ ਬਣਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।


ਇਹ ਵੀ ਪੜ੍ਹੋ:  Sikh Turbans: ਸਿਰ 'ਚ ਹੋਣ ਵਾਲੇ ਫ੍ਰੈਕਚਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ ਪੱਗ, ਹੋਇਆ ਵੱਡਾ ਖ਼ੁਲਾਸਾ


ਗੌਰਤਲਬ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟਰੀਟ ’ਚ ਪ੍ਰੀ-ਵੈਡਿੰਗ ਫੋਟੋ ਸ਼ੂਟ ਕਾਰਨ ਇਹ ਇਲਾਕਾ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਫੋਟੋਗ੍ਰਾਫਰ ਇੱਥੇ ਲਗਾਤਾਰ ਵਿਆਹ ਵਾਲੇ ਜੋੜਿਆਂ ਦੀਆਂ ਫੋਟੋਆਂ ਖਿੱਚ ਰਹੇ ਸਨ, ਜਿਸ ਖ਼ਿਲਾਫ਼ ਸ਼ਰਧਾਲੂਆਂ ਅਤੇ ਹੋਰ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਇਸ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਸ਼੍ਰੋਮਣੀ ਕਮੇਟੀ ਨੇ ਇਸ ’ਤੇ ਪਾਬੰਦੀ ਦਾ ਮੁੱਦਾ ਵੀ ਉਠਾਇਆ ਸੀ ਜਿਸ ਤੋਂ ਬਾਅਦ ਥਾਣਾ ਕੋਤਵਾਲੀ ਪੁਲਿਸ ਨੇ ਉਕਤ ਇਲਾਕੇ ’ਚ ਫੋਟੋ ਸ਼ੂਟ ਅਤੇ ਵੀਡੀਓ ਬਣਾਉਣ ’ਤੇ ਪਾਬੰਦੀ ਵਾਲੇ ਬੋਰਡ ਲਗਾ ਦਿੱਤੇ। 


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਰਾਤ ਤੋਂ ਲਗਾਤਾਰ ਪੈ ਰਿਹਾ ਮੀਂਹ, ਦਿਨ ਦਾ ਤਾਪਮਾਨ ਡਿੱਗਿਆ, ਆਰੇਂਜ ਅਲਰਟ


ਪੁਲਿਸ ਵੱਲੋਂ ਸਮੁੱਚੇ ਵਿਰਾਸਤੀ ਮਾਰਗ ’ਤੇ ਬੋਰਡ ਲਾਏ ਗਏ ਹਨ ਜਿਸ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਇੱਥੇ ਕੋਈ ਵੀ ਪ੍ਰੀ-ਵੈਡਿੰਗ ਸ਼ੂਟ, ਵੈਡਿੰਗ ਸ਼ੂਟ ਜਾਂ ਰੀਲਾਂ ਨਹੀਂ ਬਣਾ ਸਕਦਾ। ਇਹ ਪੂਰੀ ਤਰ੍ਹਾਂ ਪਾਬੰਦੀਸ਼ੁਦਾ ਹੈ।