Amritsar News:  ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੋਪਾਰਾਏ ਖੁਰਦ ਵਿੱਚ ਇੱਕ ਔਰਤ ਨੇ ਆਪਣੇ ਦਿਓਰ ਨਾਲ ਮਿਲ ਕੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਦਿਓਰ ਨਾਲ ਨਾਜਾਇਜ਼ ਸਬੰਧ ਸਨ। ਇਸ ਤੋਂ ਬਾਅਦ ਉਹ ਆਪਣੇ ਪਤੀ ਨੂੰ ਰਸਤੇ ਤੋਂ ਹਟਾਉਣਾ ਚਾਹੁੰਦੀ ਸੀ। ਇਸ ਕਾਰਨ ਦੋਵਾਂ ਨੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚੀ। ਐਤਵਾਰ ਰਾਤ ਕਰੀਬ 1.30 ਵਜੇ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।


COMMERCIAL BREAK
SCROLL TO CONTINUE READING

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਟਾਰੀ ਦੇ ਡੀਐੱਸਪੀ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਥਾਣਾ ਲੋਪੋਕੇ ਦੇ ਇੰਚਾਰਜ ਯਾਦਵਿੰਦਰ ਸਿੰਘ ਮੌਕੇ 'ਤੇ ਪੁੱਜੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਵਿੰਦਰ ਸਿੰਘ (32) ਵਜੋਂ ਹੋਈ ਹੈ। ਉਸ ਦੇ ਜੀਜਾ ਨਿਰੰਜਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਵਿਆਹ ਕਰੀਬ 10 ਸਾਲ ਪਹਿਲਾਂ ਲਖਵਿੰਦਰ ਕੌਰ ਨਾਲ ਹੋਇਆ ਸੀ। ਸਵਿੰਦਰ ਸਿੰਘ ਮਿਸਤਰੀ ਦਾ ਕੰਮ ਕਰਦਾ ਸੀ। ਕੁਝ ਸਮਾਂ ਪਹਿਲਾਂ ਉਸ ਨੂੰ ਪਤਾ ਲੱਗਾ ਸੀ ਕਿ ਉਸ ਦੀ ਪਤਨੀ ਅਤੇ ਉਸ ਦੇ ਛੋਟੇ ਭਰਾ ਜੰਗ ਸਿੰਘ ਦੇ ਨਾਜਾਇਜ਼ ਸਬੰਧ ਹਨ ਜਿਸ ਕਾਰਨ ਪਤੀ-ਪਤਨੀ ਵਿਚਕਾਰ ਝਗੜਾ ਹੋ ਗਿਆ।


ਇਹ ਵੀ ਪੜ੍ਹੋ: Jalandhar News: ਜਲੰਧਰ 'ਚ 12 ਸਕੂਲੀ ਬੱਚੇ ਹੋਏ ਬਿਮਾਰ, RO ਦਾ ਪਾਣੀ ਪੀਣ ਨਾਲ ਹੋਇਆ ਦਰਦ


ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਤੇਜ਼ਧਾਰ ਹਥਿਆਰ ਵੀ ਮਿਲਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਬਾਕੀ ਹੈ। ਇਸ ਤੋਂ ਬਾਅਦ ਪੁਲਿਸ ਇਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਪੁਲਿਸ ਨੇ ਮ੍ਰਿਤਕ ਦੀ ਭੈਣ ਦੀ ਸ਼ਿਕਾਇਤ 'ਤੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਛੋਟੇ ਭਰਾ ਜੰਗ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੀ 3 ਸਾਲ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੀ ਉਸ ਨੇ ਆਪਣੀ ਭਰਜਾਈ ਨਾਲ ਨਾਜਾਇਜ਼ ਸਬੰਧ ਬਣਾਏ। ਜੰਗ ਸਿੰਘ ਅਤੇ ਮਨਪ੍ਰੀਤ ਕੌਰ ਦੇ 2 ਬੱਚੇ ਹਨ। ਸਵਿੰਦਰ ਸਿੰਘ ਅਤੇ ਲਖਵਿੰਦਰ ਕੌਰ ਦੇ ਵੀ 2 ਬੱਚੇ ਹਨ। ਚਾਰੇ ਬੱਚਿਆਂ ਦੀ ਉਮਰ 8 ਤੋਂ 10 ਸਾਲ ਦੇ ਵਿਚਕਾਰ ਹੈ।