Amritsar News: ਜਹਾਜਗੜ੍ਹ ਇਲਾਕੇ ਦੇ ਹੋਟਲ 'ਚ ਛਾਪੇਮਾਰੀ, ਕਈ ਨੌਜਵਾਨ ਅਤੇ ਲੜਕੀਆਂ ਨੂੰ ਹਿਰਾਸਤ 'ਚ ਲਿਆ
Advertisement
Article Detail0/zeephh/zeephh2424573

Amritsar News: ਜਹਾਜਗੜ੍ਹ ਇਲਾਕੇ ਦੇ ਹੋਟਲ 'ਚ ਛਾਪੇਮਾਰੀ, ਕਈ ਨੌਜਵਾਨ ਅਤੇ ਲੜਕੀਆਂ ਨੂੰ ਹਿਰਾਸਤ 'ਚ ਲਿਆ

Amritsar News: ਜਾਣਕਾਰੀ ਮੁਤਾਬਕ ਹੋਟਲ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ, ਜਿਸ ਸਬੰਧੀ ਪੁਲਸ ਨੂੰ ਸ਼ਿਕਾਇਤ ਮਿਲੀ ਸੀ, ਜਿਸ ਦੇ ਚੱਲਦਿਆਂ ਪੁਲਿਸ ਨੇ ਅੱਜ ਦੇਰ ਸ਼ਾਮ ਹੋਟਲ 'ਤੇ ਛਾਪਾ ਮਾਰ ਕੇ ਕਈ ਨੌਜਵਾਨ ਲੜਕੇ-ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁ

Amritsar News: ਜਹਾਜਗੜ੍ਹ ਇਲਾਕੇ ਦੇ ਹੋਟਲ 'ਚ ਛਾਪੇਮਾਰੀ, ਕਈ ਨੌਜਵਾਨ ਅਤੇ ਲੜਕੀਆਂ ਨੂੰ ਹਿਰਾਸਤ 'ਚ ਲਿਆ

Amritsar News(ਭਰਤ ਸ਼ਰਮਾ): ਅੰਮ੍ਰਿਤਸਰ ਦੇ ਜਹਾਜ਼ਗੜ੍ਹ ਵਿੱਚ ਪੈਂਦੇ ਇੱਕ ਹੋਟਲ ਵਿੱਚ ਪੁਲਿਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਪੁਲਿਸ ਨੇ ਹੋਟਲ ਦੇ ਵਿੱਚ ਛਾਪਾ ਮਾਰ ਕੇ ਮੌਕੇ ਤੋਂ 3 ਨੌਜਵਾਨਾਂ ਅਤੇ 3 ਲੜਕੀਆਂ ਨੂੰ ਸ਼ੱਕ ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਜਦੋਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਬੈਟਰੀ ਵਾਲਾ ਨੌਜਵਾਨ ਇਹਨਾਂ ਕੁੜੀਆਂ ਨੂੰ ਲੈ ਕੇ ਆਇਆ ਸੀ।ਫਿਲਹਾਲ ਪੁਲਸ ਨੇ ਨੌਜਵਾਨ ਅਤੇ ਮਹਿਲਾ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ।

ਜਾਣਕਾਰੀ ਮੁਤਾਬਕ ਹੋਟਲ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ, ਜਿਸ ਸਬੰਧੀ ਪੁਲਸ ਨੂੰ ਸ਼ਿਕਾਇਤ ਮਿਲੀ ਸੀ, ਜਿਸ ਦੇ ਚੱਲਦਿਆਂ ਪੁਲਿਸ ਨੇ ਅੱਜ ਦੇਰ ਸ਼ਾਮ ਹੋਟਲ 'ਤੇ ਛਾਪਾ ਮਾਰ ਕੇ ਕਈ ਨੌਜਵਾਨ ਲੜਕੇ-ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਛਾਪੇਮਾਰੀ ਦਾ ਪਤਾ ਲੱਗਦਿਆਂ ਹੀ ਮੌਕੇ ’ਤੇ ਮੌਜੂਦ ਨੌਜਵਾਨਾਂ ਤੇ ਮੁਟਿਆਰਾਂ ਵਿੱਚ ਭਾਜੜ ਮੱਚ ਗਈ ਅਤੇ ਉਹ ਇਧਰ-ਉਧਰ ਮੂੰਹ ਲੁਕੋ ਕੇ ਬੈਠੇ ਦਿਖਾਈ ਦਿੱਤੇ ਪਰ ਪੁਲਿਸ ਨੇ ਸਾਰੇ ਨੌਜਵਾਨਾਂ ਤੇ ਮੁਟਿਆਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਹੋਟਲ ਮਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ: iPhone 16 Price: ਕੀ ਵਿਦੇਸ਼ ਤੋਂ iPhone 16 ਖਰੀਦਣ ਨਾਲ ਹਜ਼ਾਰਾਂ ਰੁਪਏ ਦੀ ਬਚਤ ਹੋਵੇਗੀ? ਪੂਰਾ ਗਣਿਤ ਜਾਣੋ

ਪੁਲਿਸ ਅਧਿਕਾਰੀ ਨੇ ਕਿਹਾ ਕਿ ਹੋਟਲ ਵਾਲੇ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਜਦੋਂ ਉਸਨੇ ਹੋਟਲ ਦੇ ਕਮਰੇ ਬੁੱਕ ਕੀਤੇ ਸਨ। ਇਹਨਾਂ ਕੋਲੋਂ ਆਈਡੀ ਪਰੂਫ ਲਏ ਸਨ ਜਾ ਫਿਰ ਨਹੀਂ। ਉਹਨਾਂ ਕਿਹਾ ਕਿ ਅਸੀਂ ਹੋਟਲ ਮਾਲਕਾਂ ਨੂੰ ਅਪੀਲ ਕਰਦੇ ਹਾਂ ਕਿ ਜਦੋਂ ਵੀ ਕਿਸੇ ਨੂੰ ਕਮਰਾ ਦਿੰਦੇ ਹੋ ਤਾਂ ਉਸਦੀ ਸ਼ਨਾਖਤ ਜ਼ਰੂਰ ਕੀਤਾ ਜਾਵੇ। ਅਤੇ ਉਸਦਾ ਆਈਡੀ ਪ੍ਰੂਫ ਵੀ ਜਰੂਰ ਲਓ ਨਹੀਂ ਤਾਂ ਤੁਹਾਡੇ ਖਿਲਾਫ ਕੋਈ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ludhiana News: ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਲੜਕੀ ਨੇ ਪਰਿਵਾਰ ਨੇ ਘੇਰਿਆ ਥਾਣਾ

Trending news