Amritsar News: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਜਥੇਦਾਰਾਂ ਨੇ ਸੱਦੀ ਅਹਿਮ ਐਮਰਜੈਂਸੀ ਬੈਠਕ
Amritsar News: ਬੈਠਕ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਕੇ ਉੱਤੇ ਪਹੁੰਚੇ ਹਨ।
Amritsar News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੱਦੀ ਗਈ ਐਮਰਜੈਂਸੀ ਮੀਟਿੰਗ ਬੁਲਾਈ ਗਈ ਸੀ। ਇਹ ਮੀਟਿੰਗ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਸੱਦੀ ਗਈ ਸੀ, ਜਿਸ 'ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਪਹੁੰਚੇ ਹੋਏ ਸਨ।
ਮੀਟਿੰਗ ਖਤਮ ਹੋਣ ਉਪਰੰਤ ਬਾਹਰ ਆਏ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਇਥੇ ਬਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਪਹੁੰਚੇ ਸਨ ਅਤੇ ਵਾਪਸੀ ਉਪਰੰਤ ਜਥੇਦਾਰ ਸਾਹਿਬ ਦੇ ਘਰ ਚਾਹ 'ਤੇ ਪਹੁੰਚੇ ਸਨ। ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ 'ਤੇ ਚਰਚਾ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਉਹ ਚਾਹ ਦੇ ਸੱਦੇ 'ਤੇ ਪਹੁੰਚੇ ਸਨ ਅਤੇ ਅਜਿਹੀ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਇੱਕ ਸਾਧਾਰਨ ਮੀਟਿੰਗ ਸੀ ਅਤੇ ਇਸ ਮੀਟਿੰਗ ਦਾ ਕੋਈ ਏਜੰਡਾ ਨਹੀਂ ਸੀ। ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਅਖੰਡ ਪਾਠ ਸਾਹਿਬ ਰੱਖੇ ਗਏ ਸਨ, ਜਿਸ ਦੇ ਭੋਗ ਪਾਉਣ ਉਪਰੰਤ ਉਹ ਜਥੇਦਾਰ ਸਾਹਿਬ ਦਾ ਸਤਿਕਾਰ ਕਰਨ ਪਹੁੰਚੇ ਸਨ।
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪ੍ਰਧਾਨ ਚੁਣਨ ਦੀ ਇੱਕ ਪ੍ਰਕਿਰਿਆ ਹੁੰਦੀ ਹੈ, ਜਿਵੇਂ ਪਹਿਲਾਂ ਪ੍ਰਧਾਨ ਚੁਣਿਆ ਜਾਂਦਾ ਹੈ ਓਵੇਂ ਹੀ ਹੁਣ ਵੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇੱਕ ਪ੍ਰਕਿਰਿਆ ਹੈ, ਜਿਸ ਲਈ ਪਾਰਟੀ 'ਚ ਵਰਕਰਾਂ ਦੀ ਭਰਤੀ ਖੋਲ੍ਹੀ ਜਾਵੇ, ਉਪਰੰਤ ਡੇਲੀਗੇਟ ਚੁਣੇ ਜਾਣਗੇ ਅਤੇ ਫਿਰ ਪ੍ਰਧਾਨ ਚੁਣਿਆ ਜਾਵੇਗਾ।