Amritsar Nihang Firing Video: ਬੰਦੀ ਸਿੱਖਾਂ ਦੀ ਰਿਹਾਈ ਲਈ ਲਗਾਏ ਗਏ ਕੌਮੀ ਇਨਸਾਫ਼ ਮੋਰਚੇ ਦੌਰਾਨ ਪੁਲਿਸ ਨਾਲ ਝੜਪ ਕਰਨ ਵਾਲਾ ਨਾਬਾਲਗ ਨਿਹੰਗ ਅਤੇ ਪੁਲਿਸ ਦੀ ਸੁਰੱਖਿਆ ਜੈਕਟ ਖੋਹਣ ਵਾਲਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਿਆ ਹੈ। ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਣ ਲਈ ਇਸ ਨਾਬਾਲਗ ਨਿਹੰਗ ਨੇ ਅੰਮ੍ਰਿਤਸਰ ਗੋਲਡਨ ਗੇਟ ਨੇੜੇ ਫਾਇਰਿੰਗ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ 'ਚ ਲੈ ਲਿਆ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸ ਨੇ ਪਿਸਤੌਲ ਕਿੱਥੋਂ ਲਈ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਾਬਾਲਗ ਨਿਹੰਗ ਪਿਛਲੇ ਦਿਨੀਂ ਮੋਹਾਲੀ ਇਨਸਾਫ਼ ਮੋਰਚੇ ਵਿੱਚ ਨਿਹੰਗਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਕਾਫੀ ਮਸ਼ਹੂਰ ਹੋ ਗਿਆ ਸੀ। ਪੁਲਿਸ ਨੇ ਇਸ ਨਾਬਾਲਗ 'ਤੇ ਇਨਾਮ ਵੀ ਰੱਖਿਆ ਹੋਇਆ ਸੀ। ਇਸ ਵਾਰ ਮਸ਼ਹੂਰ ਹੋਣ ਲਈ ਇਸ ਨਾਬਾਲਗ ਨਿਹੰਗ ਨੇ ਅੰਮ੍ਰਿਤਸਰ ਗੋਲਡਨ ਗੇਟ 'ਤੇ ਇੱਕ ਰੀਲ ਤਿਆਰ ਕੀਤੀ। 


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਕਾਂਗਰਸੀ ਆਗੂ 'ਤੇ ਕੁਝ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ

ਇਸ ਰੀਲ ਵਿੱਚ ਉਹ ਫਾਇਰਿੰਗ ਕਰਦਾ ਨਜ਼ਰ ਆ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਨਾਬਾਲਗ ਨਿਹੰਗ ਪੁਲਿਸ ਦੀ ਗ੍ਰਿਫ਼ਤ 'ਚ ਆ ਗਿਆ। ਪੁਲਿਸ ਨੇ ਤੁਰੰਤ ਉਸ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਨਾਬਾਲਗ ਹੋਣ ਕਾਰਨ ਉਸ ਨੂੰ ਨਾਬਾਲਗ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਇਸ ਨਾਬਾਲਗ ਤੋਂ ਪਿਸਤੌਲ ਬਾਰੇ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।


ਗੌਰਤਲਬ ਹੈ ਕਿ ਉਹ ਮੋਹਾਲੀ ਬਾਰਡਰ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਦੌਰਾਨ ਸੁਰਖੀਆਂ 'ਚ ਆਇਆ ਸੀ। ਉਸ ’ਤੇ ਮੁਹਾਲੀ ਪੁਲਿਸ ’ਤੇ ਹਮਲਾ ਕਰਨ ਦਾ ਵੀ ਦੋਸ਼ ਸੀ। ਇਸ ਦੌਰਾਨ ਪੁਲਿਸ ਨੇ ਕੇਸ ਦਰਜ ਕਰਕੇ ਉਸ ’ਤੇ ਇਨਾਮ ਵੀ ਰੱਖਿਆ ਸੀ। ਹੁਣ ਮੁਲਜ਼ਮ ਨੇ ਗੋਲਡਨ ਗੇਟ ਨੇੜੇ ਪਿਸਤੌਲ ਨਾਲ ਗੋਲੀ ਚਲਾਉਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤੀ ਹੈ। ਪੁਲਿਸ ਨੇ ਮਕਬੂਲਪੁਰਾ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।



(ਪਰਮਬੀਰ ਸਿੰਘ ਔਲਖ ਦੀ ਰਿਪੋਰਟ)