Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨਾਂ ਵੱਲੋਂ ਹੋਏ ਹੁਕਮਾਂ ਅਨੁਸਾਰ ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣਾ ਸਪਸ਼ਟੀਕਰਨ ਦਿੱਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਦਾਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣਾ ਸ਼ਪਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਵੀ ਆਪਣਾ ਸਪਸ਼ਟੀਕਰਨ ਦੇਣ ਲ਼ਈ ਪਹੁੰਚੇ ਸਨ।


COMMERCIAL BREAK
SCROLL TO CONTINUE READING

ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਇਆ ਹੈ ਕਿ ਕੋਈ ਆਗੂ ਵੀ ਕਿਸੇ ਵੀ ਆਗੂ 'ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨਹੀਂ ਕਰ ਸਕਦਾ। ਇਸ ਲਈ ਮੈਂ ਸਿਰਫ ਇਹੋ ਕਹਿਣਾ ਚਾਹੁੰਦਾ ਹਾਂ ਕਿ ਮੈਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਆਪਣਾ ਸਪਸ਼ਟੀਕਰਨ ਦੇਣ ਪਹੁੰਚਿਆ ਹਾਂ ਅਤੇ ਮੈਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਜੋ ਮੈਨੂੰ ਅਕਾਲੀ ਸੁਧਾਰ ਲਹਿਰ ਚ ਮਿਲੇ ਸਨ। ਜੋ ਵੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੋਵੇਗਾ ਉਹ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ।


 ਸੋਹਨ ਸਿੰਘ ਠੰਡਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣਾ ਸਪਸ਼ਟੀਕਰਨ ਦਿੱਤਾ ਗਿਆ। ਠੰਡਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਸੀਂ ਬਹੁਤ ਸਾਰੇ ਕੰਮ ਕਰਵਾਏ ਹਨ। ਕਈ ਕੇਂਦਰੀ ਅਜਾਇਬ ਘਰ ਬਣਾਏ ਅਤੇ ਇਸ ਤੋਂ ਇਲਾਵਾ ਅਸੀਂ ਕਈ ਹੋਰ ਧਾਰਮਿਕ ਅਸਥਾਨਾਂ ਦਾ ਨਵੀਂਨੀਕਰਨ ਕਰਵਾਇਆ ਹੈ। ਤਾਂ ਜੋ ਸਾਡੇ ਆਉਣ ਵਾਲੀ ਪੀੜੀ ਨੂੰ ਇਤਿਹਾਸ ਪਤਾ ਲੱਗ ਸਕੇ ਸੋ ਸਰਕਾਰਾਂ ਦੌਰਾਨ ਕਈ ਕੰਮ ਅਜਿਹੇ ਜਾਣੇ ਅਣਜਾਣੇ ਵਿੱਚ ਹੋ ਜਾਂਦੇ ਹਨ ਇਸ ਲਈ ਅਸੀਂ ਅੱਜ ਮੁਆਫੀ ਮੰਗਣ ਲਈ ਪਹੁੰਚੇ ਹਾਂ।