Amritsar News: ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹੇ ਵਿੱਚ ਪਾਬੰਦੀਆਂ ਦੇ ਹੁਕਮ ਜਾਰੀ
Amritsar News: ਤਿੰਨ ਫੌਜਦਾਰੀ ਕਾਨੂੰਨ - ਭਾਰਤੀ ਨਿਆਂ ਸੰਹਿਤਾ, ਭਾਰਤੀ ਸਿਵਲ ਰੱਖਿਆ ਕੋਡ ਅਤੇ ਭਾਰਤੀ ਸਬੂਤ ਸੰਹਿਤਾ - ਦੇਸ਼ ਵਿੱਚ 1 ਜੁਲਾਈ ਤੋਂ ਲਾਗੂ ਹੋ ਗਏ ਸਨ।
Amritsar News: ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਇਨਵੈਸਟੀਗੇਸ਼ਨ ਨਵਜੋਤ ਸਿੰਘ, ਪੀ.ਪੀ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 (BNSS) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨ ਰੇਟ ਪੁਲਿਸ, ਅੰਮ੍ਰਿਤਸਰ ਦੇ ਅਧੀਨ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ 04 ਵੱਖ-ਵੱਖ ਹੁਕਮ ਜਾਰੀ ਕੀਤੇ ਗਏ ਹਨ। ਜਿੰਨਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ
1. ਕਿਰਾਏਦਾਰ ਦੀ ਸੂਚਨਾ ਥਾਣਾ ਵਿੱਚ ਦੇਣ ਸਬੰਧੀ:-
ਕਮਿਸ਼ਨ ਰੇਟ ਪੁਲਿਸ,ਅੰਮ੍ਰਿਤਸਰ ਵਿੱਚ ਜਦੋਂ ਮਕਾਨ ਮਾਲਕ ਆਪਣੀ ਜਗ੍ਹਾਂ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ਤੇ ਦੇਂਦਾ ਹੈ ਤਾਂ ਉਸ ਸਮੇਂ ਕਿਰਾਏਦਾਰ ਆਪਣਾ ਸਹੀ ਪਤਾ ਨਹੀਂ ਦੇਂਦੇ ਅਤੇ ਅਜਿਹੇ ਲੋਕ ਜੁਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗ੍ਹਾਂ ਨੂੰ ਛੱਡ ਕੇ ਚਲੇ ਜਾਂਦੇ ਹਨ ਜਾਂ ਦੂਸਰੇ ਸ਼ਹਿਰਾਂ/ਸੂਬਿਆ ਤੋਂ ਜੁਰਮ ਕਰਨ ਤੋਂ ਬਾਅਦ ਕਿਰਾਏ ਦੇ ਰਹਿਣ ਲੱਗ ਜਾਂਦੇ ਹਨ। ਇਸ ਲਈ ਜੁਰਮਾਂ ਦੇ ਰੋਕਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਵੀ ਜਗਾ ਕਿਰਾਏ ਤੇ ਦੇਣੀ ਹੋਵੇ ਤਾਂ ਉਹ ਮਕਾਨ ਮਾਲਕ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰ ਕੇ ਅਗਾਊ ਤੌਰ ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇ ਤਾਂ ਜੋ ਪੁਲਿਸ ਉਸ ਪਤੇ ਦੀ ਤਸਦੀਕ ਕਰ ਸਕੇ।
2. ਪੀ.ਜੀ ਦੀ ਰਜਿਸਟਰੇਸ਼ਨ ਕਰਵਾਉਣ ਸਬੰਧੀ:-
ਪਿਛਲੇ ਅਰਸੇ ਦੌਰਾਨ ਚੰਡੀਗੜ੍ਹ ਵਿਖੇ ਇੱਕ ਪੀ.ਜੀ ਵਿੱਚ ਅੱਗ ਲੱਗਣ ਕਰ ਕੇ ਤਿੰਨ ਲੜਕੀਆਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਕਮਿਸ਼ਨ ਰੇਟ ਪੁਲਿਸ,ਅੰਮ੍ਰਿਤਸਰ ਵਿੱਚ ਪੈਂਦੇ ਪੀ.ਜੀ ਮਾਲਕਾ ਵੱਲੋਂ ਅਕਸਰ ਹੀ ਪੜ੍ਹਨ ਜਾਂ ਕੰਮਕਾਰ ਕਰਨ ਵਾਲੇ ਲੜਕੇ/ਲੜਕੀਆਂ ਲਈ ਆਪਣੇ ਘਰਾਂ ਅੰਦਰ ਛੋਟੇ-ਛੋਟੇ ਕਮਰੇ ਬਣਾ ਕੇ ਕਿਰਾਏ ਪਰ ਦਿੱਤੇ ਜਾਂਦੇ ਹਨ। ਜਿਸ ਵਿੱਚ ਇੱਕ ਹੀ ਕਮਰੇ ਵਿੱਚ ਲੋੜ ਤੋਂ ਵੱਧ ਗਿਣਤੀ ਵਿੱਚ ਲੜਕੇ ਲੜਕੀਆਂ ਨੂੰ ਛੋਟੇ-ਛੋਟੇ ਬੈੱਡ ਲੱਗਾਂ ਦੇ ਕਿਰਾਏ ਪਰ ਰੱਖਿਆ ਜਾਂਦਾ ਹੈ। ਇੱਕ ਹੀ ਬਿਲਡਿੰਗ ਦੀ ਹੋਟਲ ਨੁਮਾ ਉਸਾਰੀ ਕਰ ਕੇ ਛੱਤਾਂ ਪਾ ਕਾਫ਼ੀ ਮੰਜ਼ਲਾਂ ਤਿਆਰ ਕਰ ਕੇ ਕਮਰੇ ਬਣਾਏ ਜਾਂਦੇ ਹਨ।ਜਿਸ ਬਿਲਡਿੰਗ ਵਿੱਚ ਇਹ ਕਮਰੇ ਹੁੰਦੇ ਹਨ, ਉਸ ਵਿੱਚ ਐਮਰਜੈਂਸੀ ਵੇਲੇ ਬਾਹਰ ਨਿਕਲਣ ਲਈ ਕਿਸੇ ਕਿਸਮ ਦਾ ਕੋਈ ਐਮਰਜੈਂਸੀ ਦਰਵਾਜ਼ਾ ਨਹੀਂ ਹੁੰਦਾ ਤੇ ਨਾ ਹੀ ਅੱਗ ਬੁਝਾਊ ਜੰਤਰਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਐਮਰਜੈਂਸੀ ਵੇਲੇ ਕਿਸੇ ਵੀ ਪ੍ਰਕਾਰ ਦੀ ਅਣਸੁਖਾਂਵੀ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਵੀ ਪ੍ਰਕਾਰ ਦੀ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਪ੍ਰਬੰਧਕ ਪੀ.ਜੀ ਚਾਲੂ ਕਰਨ ਤੋਂ ਪਹਿਲਾਂ ਸਰਾਏ ਐਕਟ-1867 ਤਹਿਤ ਆਪਣੇ ਆਪਣੇ ਪੀ.ਜੀ ਰਜਿਸਟਰੇਸ਼ਨ ਕਸਵਾਉਣਗੇ ਅਤੇ ਇਹਨਾਂ ਵਿੱਚ ਰਹਿਣ ਵਾਲੇ ਲੜਕੇ-ਲੜਕੀਆਂ/ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਣਗੇ।
3. ਮੋਟਰਸਾਈਕਲਾਂ ਦੇ ਸਲੰਸਰਾਂ ਵਿੱਚ ਫੇਰਬਦਲ ਨਾ ਕਰਨ ਸਬੰਧੀ:-
ਨੌਜਵਾਨ ਲੜਕੇ ਆਪਣੇ ਮੋਟਰਸਾਈਕਲਾਂ ਦੇ ਸਲੰਸਰਾਂ ਵਿੱਚ ਤਕਨੀਕੀ ਫੇਰਬਦਲ ਕਰ ਕੇ ਸ਼ਹਿਰ ਵਿੱਚ ਚਲ਼ ਦੇ ਸਮੇਂ ਜਾਣ-ਬੁੱਝ ਕੇ ਬਹੁਤ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤਹਿਸੁੱਦਾ ਮਾਨਕਾ ਤੋਂ ਜ਼ਿਆਦਾ ਧੁਨੀ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ। ਜਿਸ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਜ਼ਿਆਦਾ ਧੁਨੀ ਪ੍ਰਦੂਸ਼ਣ ਫੈਲਾਉਣ ਅਤੇ ਪਟਾਕੇ ਮਾਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
4. ਅਸਲਾ ਭੰਡਾਰ
ਵੱਲਾ ਦੇ ਆਲੇ-ਦੁਆਲੇ 1000 ਗਜ ਦੇ ਖੇਤਰ ਵਿੱਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਕਿਸੇ ਅਣਸੁਖਾਂਵੀ ਘਟਨਾ ਦੇ ਵਾਪਰਨ ਦੀ ਸੰਭਾਵਨਾ ਰਹਿੰਦੀ ਹੈ। ਇਸ ਲਈ ਅਸਲਾ ਭੰਡਾਰ ਵੱਲਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿੱਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਤੇ ਮੁਕੰਮਲ ਪਾਬੰਦੀ ਹੈ।