Amritsar News: ਅੰਮ੍ਰਿਤਸਰ ਅੱਜ ਸਵੇਰੇ ਸੰਗਰਾਂਦ ਦੇ ਦਿਹਾੜੇ ਉਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਤੇ ਪਾਠੀ ਸਿੰਘਾਂ ਵਿਚਾਲੇ ਤਕਰਾਰ ਹੋ ਗਈ ਤੇ ਕਾਫੀ ਬਹਿਸਬਾਜੀ ਵੀ ਆਪਸ ਵਿੱਚ ਹੋਈ। ਇਸ ਮੌਕੇ ਪਾਠੀ ਸਿੰਘਾਂ ਨੇ ਦੱਸਿਆ ਕਿ ਬੜੀ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਠੀ ਸਿੰਘਾਂ ਨੂੰ ਕਾਫੀ ਜਲੀਲ ਕੀਤਾ ਜਾ ਰਿਹਾ ਹੈ। 


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਆਖੰਡ ਪਾਠੀ ਸਿੰਘਾਂ ਨੇ ਇੱਕ ਮੀਟਿੰਗ ਰੱਖੀ ਸੀ ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਝੂਠਾ ਇਲਜ਼ਾਮ ਲਗਾ ਰਹੀ ਸੀ ਕਿ ਆਖੰਡ ਪਾਠੀ ਸਿੰਘਾਂ ਨੇ ਆਖੰਡ ਪਾਠ ਆਰੰਭ ਨਹੀਂ ਕਰਨੇ ਜੋ ਕਿ ਸਰਾਸਰ ਗਲਤ ਹੈ। 
ਉਨ੍ਹਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।


ਉਨ੍ਹਾਂ ਨੇ ਕਿਹਾ ਕਿ ਅਸੀ ਸੰਗਤਾਂ ਨੂੰ ਦਿਖਾਉਣਾ ਚਾਹੁੰਦੇ ਹਾਂ ਕਿ ਤੁਸੀਂ ਵੇਖ ਸਕਦੇ ਹੋ ਆਖੰਡ ਪਾਠ ਆਰੰਭ ਕੀਤੇ ਜਾ ਰਹੇ ਹਨ। ਪਾਠੀ ਸਿੰਘਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆ ਵੱਲੋਂ ਇੱਕ ਵਾਰ ਫਿਰ ਮਰਿਆਦਾ ਦੀ ਉਲੰਘਣਾ ਕਰਦੇ ਹੋਏ ਛਿੱਕੇ ਟੰਗ ਦਿੱਤੀ ਗਈ ਹੈ। ਪਾਠੀ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਤੇ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।


ਇਹ ਵੀ ਪੜ੍ਹੋ : Punjab News: 'ਸ਼ਾਇਦ ਰਾਜ ਭਵਨ ਦੇ ਬਾਹਰ ਤੋਪਾਂ ਤੋਂ ਡਰਦੇ ਹਨ ਮੁੱਖ ਮੰਤਰੀ', ਰਾਜਪਾਲ ਨੇ CM ਭਗਵੰਤ ਮਾਨ 'ਤੇ ਕੱਸਿਆ ਤੰਜ


ਸੰਗਤ ਨੂੰ ਅਸੀਂ ਦਿਖਾਉਣਾ ਚਾਹੁੰਦੇ ਹਾਂ ਕਿ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਖੰਡ ਪਾਠੀ ਸਿੰਘਾਂ ਤੇ ਗ੍ਰੰਥੀ ਸਿੰਘਾਂ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਹੀ ਗੁਰਬਾਣੀ ਦੀ ਘੋਰ ਬੇਅਦਬੀ ਕੀਤੀ ਜਾ ਰਹੀ ਹੈ। ਇਸ ਮੌਕੇ ਪਾਠੀ ਸਿੰਘਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਖਿਲਾਫ਼ ਰੋਸ ਜ਼ਾਹਿਰ ਕੀਤਾ ਅਤੇ ਸੇਵਾਦਾਰਾਂ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। 


ਇਹ ਵੀ ਪੜ੍ਹੋ : Moga News: ਚਿੱਟੇ ਦੀ ਲਤ 'ਚ ਧਸੀਆਂ ਲੜਕੀਆਂ ਨਸ਼ੇ ਦੀ ਪੂਰਤੀ ਲਈ ਦੇਹ ਵਪਾਰ ਦਾ ਧੰਦਾ ਅਪਣਾਉਣ ਲਈ ਮਜਬੂਰ