Amritsar News: ਦੁਕਾਨਦਾਰ ਕੋਲੋਂ ਪਿਸਤੌਲ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਕਾਬੂ
Advertisement
Article Detail0/zeephh/zeephh2423136

Amritsar News: ਦੁਕਾਨਦਾਰ ਕੋਲੋਂ ਪਿਸਤੌਲ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਕਾਬੂ

Amritsar News: ਪਿਛਲੇ ਦਿਨੀਂ ਦਾਣਾ ਮੰਡੀ ਵਿਖੇ ਇੱਕ ਮੋਬਾਈਲ ਸ਼ਾਪ ਦੀ ਦੁਕਾਨ 'ਤੇ ਇਹ ਦੋ ਨੌਜਵਾਨਾਂ ਨੂੰ ਜਾ ਕੇ ਪਿਸਤੌਲ ਦੀ ਨੋਕ ਤੇ 40 ਹਜ਼ਾਰ ਰੁਪਏ ਦੀ ਲੁੱਟ ਕੀਤੀ ਗਈ ਸੀ।

Amritsar News: ਦੁਕਾਨਦਾਰ ਕੋਲੋਂ ਪਿਸਤੌਲ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਕਾਬੂ

Amritsar News(ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਪਿਛਲੇ ਦਿਨੀਂ ਇੱਕ ਦੁਕਾਨਦਾਰ ਕੋਲੋਂ ਪਿਸਤੌਲ ਦੀ ਨੋਕ 'ਤੇ 40 ਹਜ਼ਾਰ ਰੁਪਏ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੌਂਕੀ ਅਣਗੜ ਦੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਦਾਣਾ ਮੰਡੀ ਵਿਖੇ ਇੱਕ ਮੋਬਾਈਲ ਸ਼ਾਪ ਦੀ ਦੁਕਾਨ 'ਤੇ ਇਹ ਦੋ ਨੌਜਵਾਨਾਂ ਨੂੰ ਜਾ ਕੇ ਪਿਸਤੌਲ ਦੀ ਨੋਕ ਤੇ 40 ਹਜ਼ਾਰ ਰੁਪਏ ਦੀ ਲੁੱਟ ਕੀਤੀ ਗਈ ਸੀ। ਇਸ ਮਾਮਲੇ ਵਿੱਚ ਅਸੀਂ ਆਪਣੀ ਪੁਲਿਸ ਟੀਮਾਂ ਦੇ ਨਾਲ ਇਹਨਾਂ ਤੇ ਕਾਰਵਾਈ ਕਰਦੇ ਹੋਏ ਇਹਨਾਂ ਨੂੰ ਕਾਬੂ ਕਰ ਲਿਆ। ਅਤੇ ਇਹਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਇਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਖ਼ਿਲਾਫ਼ ਪਹਿਲਾ ਵੀ ਕਈ ਮਾਮਲੇ ਦਰਜ ਹਨ ।

Trending news