Amritsar Panchayat Election 2024: ਪੰਚਾਇਤੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਣ ਉਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਪ੍ਰਬੰਧ ਕਰਨੇ ਪੈਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਵੀ ਕੀਤੀ ਜਾਵੇਗੀ।
Trending Photos
Amritsar Panchayat Election 2024: ਪੰਜਾਬ ਚ ਪਿੰਡਾਂ ਦੀ ਸਰਕਾਰ ਯਾਨੀ ਪੰਚਾਇਤੀ ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਅੰਮ੍ਰਿਤਸਰ ਦੇ ਪਿੰਡ ਕਚਹਿਰੀ ਰਜ਼ਾਦਾ ਵਿੱਚ ਕੁਝ ਬੈਲਟ ਪੇਪਰ ਗੁੰਮ ਹੋਣ ਕਾਰਨ ਵੋਟਿੰਗ ਫਿਲਹਾਲ ਬੰਦ ਹੈ। ਬੈਲਟ ਪੇਪਰ ਗੁੰਮ ਹੋਣ ਕਾਰਨ ਚੋਣ ਲੜ ਰਹੇ ਲੋਕਾਂ ਨੇ ਪ੍ਰਦਰਸ਼ਨ ਕੀਤਾ। ਲੋਕਾਂ ਨੇ ਕਿਹਾ ਕਿ ਉਹ ਨਵੇਂ ਬੈਲਟ ਪੇਪਰ ਮਿਲਣ ਤੋਂ ਬਾਅਦ ਦੁਬਾਰਾ ਵੋਟਿੰਗ ਸ਼ੁਰੂ ਕਰਨਗੇ।
ਬੈਲਟ ਪੇਪਰ ਗਾਇਬ ਹੋਣ ਦੀ ਰਿਪੋਰਟ ਮੰਗੀ
ਪਹਿਲਾਂ ਬੈਲਟ ਪੇਪਰ ਪੂਰੇ ਹੁੰਦੇ ਸਨ, ਹੁਣ ਕਈ ਬੈਲਟ ਪੇਪਰ ਗਾਇਬ ਹਨ। ਕੁੱਲ 425 ਵੋਟਾਂ ਵਿੱਚੋਂ ਕਰੀਬ 100 ਵੋਟਾਂ ਗਾਇਬ ਹਨ। ਪ੍ਰਸ਼ਾਸਨ ਆ ਕੇ ਵੋਟ ਬੈਲਟ ਪੇਪਰ ਦੀ ਪਰਚੀ ਪੂਰੀ ਕਰੇਗਾ ਅਤੇ ਫਿਰ ਵੋਟਿੰਗ ਸ਼ੁਰੂ ਕਰੇਗੀ। ਐਸਡੀਐਮ ਰਵਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਪਿੰਡ ਕੋਟ ਰਜ਼ਾਦਾ ਵਿੱਚ ਪੋਸਟ ਬੈਲਟ ਪੇਪਰ ਗਾਇਬ ਹੋਣ ਦੀ ਰਿਪੋਰਟ ਮੰਗੀ। ਨਾਇਬ ਤਹਿਸੀਲਦਾਰ ਨੂੰ ਮੌਕੇ ’ਤੇ ਭੇਜ ਕੇ ਜਾਂਚ ਕੀਤੀ ਜਾਵੇਗੀ। ਪਾਰਟੀ ਉਮੀਦਵਾਰ ਪੂਰੀ ਤਰ੍ਹਾਂ ਸੰਤੁਸ਼ਟ ਹੋਣ ਤੋਂ ਬਾਅਦ ਚੋਣਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਪੋਸਟ ਬੈਲਟ ਪੇਪਰ ਗਾਇਬ ਹੋਣ ਕਾਰਨ ਲੋਕਾਂ ਨੇ ਵੋਟਿੰਗ ਬੰਦ ਕਰ ਦਿੱਤੀ।
ਇਹ ਵੀ ਪੜ੍ਹੋ: Panchayat Election 2024: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਪਾਈ ਆਪਣੀ ਵੋਟ
ਗ੍ਰਾਮ ਪੰਚਾਇਤ ਚੋਣਾਂ ਦੀਆਂ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਦੇ ਹਲਕਾ ਅਟਾਰੀ ਤੇ ਪਿੰਡ ਪੰਡੋੜੀ ਵੜੈਚ ਦੇ ਸਰਕਾਰੀ ਸਕੂਲ ਦੇ ਬਾਹਰ ਲੋਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ ਹੈ। ਪਿੰਡ ਪੰਡੋਰੀ ਵੜੈਚ ਦੇ ਸਰਕਾਰੀ ਸਕੂਲ ਦੇ ਵਿੱਚ ਪੋਲਿੰਗ ਬੂਥ ਬਣਿਆ ਹੋਇਆ ਹੈ। ਪੋਲਿੰਗ ਬੂਥ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹੈ। ਹਰ ਕੋਈ ਵੋਟ ਪਾਉਣ ਦੇ ਲਈ ਉਤਸੁਕ ਹੋ ਰਿਹਾ ਹੈ। ਵੋਟ ਪਾ ਕੇ ਆਏ ਬਜ਼ੁਰਗਾਂ ਦੇ ਨਾਲ ਅਸੀਂ ਗੱਲਬਾਤ ਕੀਤੀ ਤੇ ਬਜ਼ੁਰਗਾਂ ਨੇ ਕਿਹਾ ਕਿ ਉਹਨਾਂ ਨੂੰ ਅੱਜ ਦੇ ਦਾ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਉਡੀਕ ਸੀ।
ਉਹਨਾਂ ਨੇ ਕਿਹਾ ਕਿ ਉਹ ਅੱਜ ਵੋਟ ਪਾ ਆਏ ਨੇ ਅਤੇ ਆਪਣੇ ਮਤ ਦਾ ਦਾਨ ਕਰ ਆਏ ਹਨ। ਉਹਨਾਂ ਨੇ ਕਿਹਾ ਕਿ ਪਿੰਡ ਦਾ ਸਰਪੰਚ ਪੰਚ ਭਾਵੇਂ ਕੋਈ ਵੀ ਬਣੇ ਪਰ ਪਿੰਡ ਦਾ ਵਿਕਾਸ ਹੋਣਾ ਜ਼ਰੂਰੀ ਹੈ। ਉਹਨਾਂ ਨੇ ਨੌਜਵਾਨ ਨੂੰ ਅਪੀਲ ਕੀਤੀ ਕਿ ਲੋਕ ਘਰੋਂ ਬਾਹਰ ਨਿਕਲਣ ਅਤੇ ਵੋਟ ਦਾ ਇਸਤੇਮਾਲ ਕਰਨ ਹੈ।