Amritsar News: ਪਿੰਡ ਮਾਨਾਵਾਲਾ ਕਲਾਂ ਦੀ ਪੰਚਾਇਤ ਨੇ ਨਸ਼ਿਆਂ ਨੂੰ ਰੋਕਣ ਲਈ ਲੈ ਕੇ ਲਿਆ ਵੱਡਾ ਫੈਸਲਾ
Advertisement
Article Detail0/zeephh/zeephh2586002

Amritsar News: ਪਿੰਡ ਮਾਨਾਵਾਲਾ ਕਲਾਂ ਦੀ ਪੰਚਾਇਤ ਨੇ ਨਸ਼ਿਆਂ ਨੂੰ ਰੋਕਣ ਲਈ ਲੈ ਕੇ ਲਿਆ ਵੱਡਾ ਫੈਸਲਾ

Amritsar News: ਪਿੰਡ ਦੀ ਪੰਚਾਇਤ ਦੇ ਇਸ ਫੈਸਲੇ ਤੋਂ ਪਿੰਡ ਵਾਸੀ ਕਾਫੀ ਖੁਸ਼ ਹਨ। ਪਿੰਡ ਦੀਆਂ ਔਰਤਾਂ ਅਤੇ ਪੰਚਾਇਤ ਮੈਂਬਰਾਂ ਨੇ ਪੰਚਾਇਤ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ, ਇਸ ਲਈ ਇਸ ਵਿਰੁੱਧ ਠੋਸ ਕਦਮ ਚੁੱਕਣ ਦੀ ਸਖ਼ਤ ਲੋੜ ਹੈ।

Amritsar News: ਪਿੰਡ ਮਾਨਾਵਾਲਾ ਕਲਾਂ ਦੀ ਪੰਚਾਇਤ ਨੇ ਨਸ਼ਿਆਂ ਨੂੰ ਰੋਕਣ ਲਈ ਲੈ ਕੇ ਲਿਆ ਵੱਡਾ ਫੈਸਲਾ

Amritsar News (ਪਰਮਬੀਰ ਔਲਖ): ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾ ਕਲਾਂ ਦੀ ਅਨੋਖੀ ਪਹਿਲ ਨਸ਼ਿਆਂ ਨੂੰ ਲੈ ਕੇ ਲਿਆ ਵੱਡਾ ਫੈਸਲਾ ਦੀ ਪੰਚਾਇਤ, ਨਗਰ ਨਿਵਾਸੀ ਅਤੇ ਸਮੂਹ ਕਲੱਬਾਂ ਵੱਲੋਂ ਪਿੰਡ ਵਿੱਚ ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਇਕੱਠ ਰੱਖਿਆ ਗਿਆ। ਪਿੰਡ ਵਿੱਚ ਨਵੀਂ ਬਣੀ ਪੰਚਾਇਤ ਨੇ ਮੀਟਿੰਗ ਕਰਕੇ ਪੰਜ ਅਹਿਮ ਮਤੇ ਪਾਸ ਕੀਤੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਦੇ ਸਟੇਡੀਅਮ ਦਾ ਨਾਂਅ ਡਾ. ਮਨਮੋਹਨ ਸਿੰਘ ਦੇ ਨਾਂ ’ਤੇ ਰੱਖਣ ਤੋਂ ਇਲਾਵਾ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਸਮਾਜਿਕ ਬਾਈਕਾਟ ਕੀਤਾ ਗਿਆ ਹੈ ਅਤੇ ਉਸ ਦੇ ਘਰ ਦਾ ਨਿਰੀਖਣ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਹਰ ਘਰ ਵਿੱਚ ਪੈਦਾ ਹੋਣ ਵਾਲੀ ਹਰ ਬੱਚੀ ਲਈ 3100 ਰੁਪਏ ਦੀ ਐਫ.ਡੀ. ਕਰਨ ਦਾ ਵੀ ਫੈਸਲਾ ਕੀਤਾ ਗਿਆ। ਪਿੰਡ ਵਿੱਚ ਪੜ੍ਹਦੇ ਬੱਚਿਆਂ ਦੀ IPS, IAS ਜਾਂ PCS ਦੀ ਪੜ੍ਹਾਈ ਦਾ ਖਰਚਾ ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣ ਸਾਂਝੇ ਤੌਰ 'ਤੇ ਚੁੱਕਣਗੇ। ਇਸ ਦੇ ਨਾਲ ਹੀ ਕਿਸੇ ਵੀ ਸਮਾਗਮ ਲਈ ਡੀਜੇ ਦੀ ਇਜਾਜ਼ਤ ਲੈਣੀ ਪਵੇਗੀ ਅਤੇ ਡੀਜੇ ਰਾਤ 10.30 ਵਜੇ ਤੱਕ ਹੀ ਚਲਾਇਆ ਜਾ ਸਕੇਗਾ।

ਪਿੰਡ ਦੀ ਪੰਚਾਇਤ ਦੇ ਇਸ ਫੈਸਲੇ ਤੋਂ ਪਿੰਡ ਵਾਸੀ ਕਾਫੀ ਖੁਸ਼ ਹਨ। ਪਿੰਡ ਦੀਆਂ ਔਰਤਾਂ ਅਤੇ ਪੰਚਾਇਤ ਮੈਂਬਰਾਂ ਨੇ ਪੰਚਾਇਤ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ, ਇਸ ਲਈ ਇਸ ਵਿਰੁੱਧ ਠੋਸ ਕਦਮ ਚੁੱਕਣ ਦੀ ਸਖ਼ਤ ਲੋੜ ਹੈ।

ਪਿੰਡ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਸੁਖਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਅਸੀਂ ਆਪਣੇ ਪਿੰਡ ਦੇ ਚੰਗੇ ਭਵਿੱਖ ਲਈ ਇਹ ਫੈਸਲਾ ਲਿਆ ਹੈ।

ਇਸ ਦੇ ਨਾਲ ਹੀ ਪਿੰਡ ਦੀਆਂ ਔਰਤਾਂ ਨੇ ਨਸ਼ੇ ਦੀ ਸਮੱਸਿਆ ਬਾਰੇ ਚਿੰਤਾ ਪ੍ਰਗਟਾਈ। ਨਸ਼ੇ ਤੋਂ ਪੀੜਤ ਨੌਜਵਾਨ ਦੇ ਪਿਤਾ ਨੇ ਰੋਂਦੇ ਹੋਏ ਆਪਣਾ ਦਰਦ ਜ਼ਾਹਿਰ ਕਰਦਿਆਂ ਕਿਹਾ ਕਿ ਪਿੰਡ ਦੇ ਕੁਝ ਲੋਕ ਨਸ਼ਾ ਵੇਚ ਕੇ ਨੌਜਵਾਨਾਂ ਨੂੰ ਤਬਾਹ ਕਰ ਰਹੇ ਹਨ, ਇਸ ਨਸ਼ੇ ਨੇ ਕਈ ਘਰ ਬਰਬਾਦ ਕਰ ਦਿੱਤੇ ਹਨ।

ਪਿੰਡ ਦੇ ਪੰਚਾਇਤ ਮੈਂਬਰ ਸਕਤਰ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਜੋ ਵੀ ਫੈਸਲਾ ਲਿਆ ਗਿਆ ਹੈ, ਉਹ ਬਹੁਤ ਪਹਿਲਾਂ ਲਿਆ ਜਾਣਾ ਚਾਹੀਦਾ ਸੀ ਪਰ ਜੇਕਰ ਹੁਣ ਲਿਆ ਗਿਆ ਹੈ ਤਾਂ ਮੈਂ ਇਸ ਦੀ ਸ਼ਲਾਘਾ ਕਰਦਾ ਹਾਂ।

Trending news