India Pakistan Border:ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, 49 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Amritsar News: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, 49 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਭਾਂਡਾ ਭੰਨਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਦੋ ਤਸਕਰ ਫੜੇ ਗਏ, ਜੋ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ। ਇਸ ਤਸਕਰੀ ਗਰੋਹ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ! ਅੱਜ ਸਵੇਰ ਤੋਂ ਹੀ ਪੈ ਰਿਹਾ ਮੀਂਹ
ਡੀਜੀਪੀ ਗੌਰਵ ਯਾਦਵ ਦਾ ਟਵੀਟ
ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 49 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸ ਨੂੰ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਲਿਆਂਦਾ ਗਿਆ ਹੋ ਸਕਦਾ ਹੈ। ਇਸ ਸਬੰਧੀ ਸੀਨੀਅਰ ਅਧਿਕਾਰੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।
ਇਹ ਵੀ ਪੜ੍ਹੋ: Sutlej River News: ਮੰਦਰ 'ਚ ਮੱਥਾ ਟੇਕਣ ਆਏ ਮਾਤਾ ਪਿਤਾ, ਸਤਲੁਜ ਦਰਿਆ 'ਚ ਰੁੜ ਗਈ ਡੇਢ ਸਾਲ ਦੀ ਬੱਚੀ