Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰ
Amritsar News: ਅੰਮ੍ਰਿਤਸਰ ਪੁਲਿਸ ਨੇ ਅਪਰਾਧ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਪੁਲਿਸ ਨੂੰ ਇਸ ਵੇਲੇ ਇੱਕ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਿ ਅਪਰਾਧ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ। ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਖਰੜ ਵਿੱਚ ਜਾ ਕੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੁਲਿਸ ਨੇ ਅੰਤਰਰਾਜੀ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ ਪਿਸਤੌਲਾਂ ਤੇ ਅੱਠ ਰੌਂਦ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ।
ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਪੰਜਾਂ ਨੌਜਵਾਨਾਂ ਵਿਚੋਂ ਦੋ ਨੌਜਵਾਨ ਹਿਮਾਚਲ ਦੇ ਹਨ ਅਤੇ ਤਿੰਨ ਨੌਜਵਾਨ ਪੰਜਾਬ ਦੇ ਹਨ। ਇਨ੍ਹਾਂ ਦੀ ਪਛਾਣ ਕਰਨ ਸ਼ਰਮਾ, ਅਰਪਿਤ ਠਾਕੁਰ, ਜੈ ਸ਼ਰਮਾ, ਨਿਖਲ ਸ਼ਰਮਾ ਤੇ ਮੋਨੀ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹ ਸੁੱਖਾ ਪਿਸਟਲ ਨਾਮ ਦਾ ਆਪਣਾ ਗੈਂਗ ਚਲਾਉਂਦੇ ਸਨ।
ਇਨ੍ਹਾਂ ਵੱਲੋਂ ਆਪਣੇ ਵਿਰੋਧੀ ਗਿਰੋਹ ਦੇ ਵਿਅਕਤੀਆਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ ਜਿਸ ਦੇ ਚੱਲਦੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੇਂ ਲਾਗੂ ਹੋਈ ਧਾਰਾ 111 ਬੀਐਨਐਸ ਤਹਿਤ ਮਾਮਲਾ ਦਰਜ ਹੋਇਆ ਹੈ ਤੇ ਅੰਮ੍ਰਿਤਸਰ ਵਿੱਚ ਪਹਿਲਾ ਮਾਮਲਾ ਪੁਲਿਸ ਨੇ ਨਵੀਂ ਲਾਗੂ ਹੋਈ ਧਾਰਾ ਤਹਿਤ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਪਤਾ ਲੱਗੇਗਾ ਕਿ ਅੰਮ੍ਰਿਤਸਰ ਵਿੱਚ ਇਹ ਕਿਸ ਵਿਰੋਧੀ ਗਿਰੋਹ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਸਨ। ਪੁਲਿਸ ਨੇ ਇਹ ਵੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਕਿ ਪੰਜਾਂ ਵਿਅਕਤੀਆਂ ਵਿਚੋਂ ਤਿੰਨ ਵਿਅਕਤੀ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ। ਜਿਨ੍ਹਾਂ ਨੂੰ ਕਿ ਪੁਲਿਸ ਨੇ ਹੁਣ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਉਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੇ। ਪੁਲਿਸ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਨ੍ਹਾਂ ਉਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀ