Amritsar News: ਕੋਰੀਅਰ ਬੁਆਏ ਦੀ ਆੜ `ਚ ਕਰਦਾ ਸੀ ਹੈਰੋਇਨ ਦੀ ਸਪਲਾਈ, ਪੁਲਿਸ ਦੇ ਅੜਿੱਕੇ ਚੜਿਆ
Amritsar News: ਅੰਮ੍ਰਿਤਸਰ ਪੁਲਿਸ ਨੇ ਕੋਰੀਅਰ ਬੁਆਏ ਦੀ ਆੜ ਵਿੱਚ ਨਸ਼ੇ ਦੀ ਸਪਲਾਈ ਕਰਦੇ ਹੋਏ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
Amritsar News (ਭਰਤ ਸ਼ਰਮਾ): ਨਸ਼ਾ ਸਮੱਗਲਰਾਂ ਵੱਖ-ਵੱਖ ਕਾਰੋਬਾਰਾਂ ਦੀ ਆੜ ਵਿੱਚ ਨਸ਼ਿਆਂ ਦਾ ਧੰਦਾ ਕਰ ਰਹੇ ਹਨ। ਅੰਮ੍ਰਿਤਸਰ ਤੋਂ ਪੁਲਿਸ ਨੇ ਇੱਕ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਕੋਰੀਅਰ ਬੁਆਏ ਦੀ ਆੜ ਵਿੱਚ ਨਸ਼ੇ ਦੀ ਸਪਲਾਈ ਕਰਦਾ ਸੀ। ਇਸ ਤੋਂ ਇਲਾਵਾ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕਰਨ ਵਿੱਚ ਕਾਮਬਾਯੀ ਹਾਸਲ ਕੀਤੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜ ਕਿਲੋ ਹੈਰੋਇਨ ਦੇ ਨਾਲ ਹੁਸ਼ਿਆਰਪੁਰ ਤੋਂ ਗੁਰਪ੍ਰੀਤ ਸਿੰਘ ਉਰਵਦੀਪ ਨਾਂ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਹੜਾ ਯੂਐਸਏ ਤੋਂ ਬੈਠੇ ਨਸ਼ਾ ਤਸਕਰਾਂ ਦੇ ਕਹਿਣ ਉਤੇ ਅੱਗੇ ਹੈਰੋਇਨ ਸਪਲਾਈ ਕਰਦਾ ਸੀ। ਇਹ ਕੋਰੀਅਰ ਬੁਆਏ ਦੇ ਤੌਰ ਉਤੇ ਛੋਟੇ ਹਾਥੀ ਵਿੱਚ ਹੈਰੋਇਨ ਸਪਲਾਈ ਕਰਨ ਲਈ ਆਇਆ ਸੀ।
ਮੁਲਜ਼ਮ ਖਿਲਾਫ ਪਹਿਲਾਂ ਵੀ ਦੋ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਉਥੇ ਹੀ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਥਿਆਰਾਂ ਦੇ ਕੇਸ ਵਿੱਚ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਿਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਨੇ ਚਾਰ ਪਿਸਟਲਾਂ ਤੇ ਜਿੰਦਾ ਰੋਂਦੇ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾ ਦਾ ਨਾਂ ਹਰਮਿੰਦਰ ਪਾਲ ਸਿੰਘ ਤੇ ਜਤਿੰਦਰ ਪਾਲ ਸਿੰਘ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਤਰਨ ਤਰਨ ਸਾਈਡ ਦੇ ਰਹਿਣ ਵਾਲੇ ਹਨ। ਇਨ੍ਹਾਂ ਦੇ ਨਾਲ ਇੱਕ ਮੱਧ ਪ੍ਰਦੇਸ਼ ਤੋਂ ਵੀ ਵਿਅਕਤੀ ਨੂੰ ਕਾਬੂ ਕੀਤਾ ਹੈ। ਅਕਸਰ ਦੱਸਿਆ ਜਾਂਦਾ ਸੀ ਕਿ ਇਹ ਜਿੰਨੇ ਵੀ ਹਥਿਆਰ ਸਪਲਾਈ ਕਰਨ ਵਾਲੇ ਸਮੱਗਲਰ ਹਨ ਇਹ ਮੱਧ ਪ੍ਰਦੇਸ਼ ਤੋਂ ਪਿਸਤੌਲ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ ਜਿਸ ਦੇ ਚੱਲਦੇ ਉਨ੍ਹਾਂ ਨੇ ਮੱਧ ਪ੍ਰਦੇਸ਼ ਤੋਂ ਵੀ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : Kisan Andolan Live: ਕਿਸਾਨ ਅੰਦੋਲਨ-17ਵਾਂ ਦਿਨ: ਦਿੱਲੀ ਵੱਲ ਮਾਰਚ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਕਿਸਾਨ ਕਰਨਗੇ ਤਿਆਰੀ
ਇਸ ਦੇ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰੇਗੀ। ਪੁਲਿਸ ਨੂੰ ਇਸ ਮਾਮਲੇ ਵਿੱਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Kisan Andolan News: ਸ਼ੁਭਕਰਨ ਦੇ ਪਿੰਡ 'ਚ ਲੱਗਾ ਧਰਨਾ ਹੋਇਆ ਸਮਾਪਤ; ਜਾਣੋ ਕਿਹੜੀ ਮੰਗ ਪੂਰੀ ਹੋਣ ਪਿਛੋਂ ਚੁੱਕਿਆ ਧਰਨਾ