Amritsar News (ਪਰਮਬੀਰ ਸਿੰਘ ਔਲਖ): ਪੰਜਾਬ ਵਿੱਚ ਲਗਾਤਾਰ ਹੀ ਵਪਾਰੀਆਂ ਨਾਲ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਵਪਾਰੀ ਇਸ ਸਮੇਂ ਡਰਦੇ ਮਾਹੌਲ ਵਿੱਚ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਹੀ ਫਿਰੌਤੀ ਮੰਗਣ ਵਾਲੇ ਮੁਲਜ਼ਮਾਂ ਨੂੰ ਟਰੇਸ ਕਰਕੇ ਕਾਬੂ ਕਰਨ ਦੇ ਵਿੱਚ ਸਫਲਤਾਵਾਂ ਹਾਸਲ ਕੀਤੀਆਂ ਜਾ ਰਹੀਆਂ ਹਨ।


COMMERCIAL BREAK
SCROLL TO CONTINUE READING

ਅੰਮ੍ਰਿਤਸਰ ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋ ਵਿਅਕਤੀ ਗੋਲਡੀ ਬਰਾੜ ਦੇ ਗੁਰਗੇ ਹਨ ਅਤੇ ਇਹ ਗੋਲਡੀ ਬਰਾੜ ਦੇ ਇਸ਼ਾਰਿਆਂ ਉਤੇ ਹੀ ਕੰਮ ਕਰਦੇ ਸਨ।


ਪੁਲਿਸ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਮੋਹਾਲੀ ਨਜ਼ਦੀਕ ਇੱਕ ਸਿਕਿਓਰਿਟੀ ਫਾਰਮ ਦੇ ਮਾਲਕ ਨੂੰ ਉਸਦੀ ਫਾਰਚੂਨਰ ਕਾਰ ਦੇ ਉੱਪਰ ਕਰੀਬ ਅੱਠ ਰਾਊਂਡ ਫਾਇਰ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਦੋਵੇਂ ਵਿਅਕਤੀ ਗੋਲਡੀ ਬਰਾੜ ਦੇ ਇਸ਼ਾਰਿਆਂ ਉਤੇ ਕੰਮ ਕਰਦੇ ਹਨ। ਗ੍ਰਿਫਤਾਰ ਕੀਤੇ ਗਏ ਦੋਵੇਂ ਗੁਰਗਿਆਂ ਦੀ ਪਹਿਚਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ।


ਪੁਲਿਸ ਨੇ ਦੱਸਿਆ ਕਿ ਨੇ ਮੁਹਾਲੀ ਵਿਖੇ ਵਾਰਤਾਤ ਨੂੰ ਅੰਜਾਮ ਦੇ ਕੇ ਪਟਿਆਲਾ ਦੇ ਰਸਤੇ ਫਰੀਦਕੋਟ ਹੁੰਦੇ ਹੋਏ ਇਹ ਅੰਮ੍ਰਿਤਸਰ ਪਹੁੰਚੇ ਸਨ। ਇੱਥੋਂ ਇਨ੍ਹਾ ਨੇ ਮੁੰਬਈ ਵੱਲ ਟਰੇਨ ਦੇ ਰਸਤੇ ਜਾਣਾ ਸੀ ਪਰ ਪੁਲਿਸ ਨੇ ਟਰੈਪ ਲਾ ਕੇ ਇਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਜਿਸ ਟੈਕਸੀ ਵਿੱਚ ਬੈਠ ਕੇ ਇਨ੍ਹਾਂ ਵੱਲੋਂ ਵਾਰਦਾਤ ਨੂੰ ਪੰਜਾਬ ਦਿੱਤਾ ਗਿਆ ਸੀ ਉਸ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਗਿਆ ਤੇ ਉਸ ਦੀ ਪਛਾਣ ਗੁਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ ਜਿਸ ਨੂੰ ਕਿ ਅੰਮ੍ਰਿਤਸਰ ਪੁਲਿਸ ਨੇ ਚੰਡੀਗੜ੍ਹ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।


ਬਾਅਦ ਵਿੱਚ ਉਸਨੂੰ ਪ੍ਰੋਟੈਕਸ਼ਨ ਵਾਰੰਟ ਉਤੇ ਲਿਆਂਦਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਦੇ ਗੋਲਡੀ ਬਰਾੜ ਨਾਲ ਸਿੱਧੇ ਲਿੰਕ ਸੀ ਤੇ ਗੋਲਡੀ ਬਰਾੜ ਨੇ ਇਨ੍ਹਾਂ ਨੂੰ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਲਈ 3 ਲੱਖ ਰੁਪਏ ਵੀ ਭੇਜਿਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਪੁਲਿਸ ਨੇ ਸਤਿੰਦਰਜੀਤ ਸਿੰਘ ਉਰਫ ਗੈਂਗਸਟਰ ਗੋਲਡੀ ਬਰਾੜ ਸਮੇਤ ਪੰਜ ਲੋਕਾਂ ਉਤੇ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਵਿੱਚੋਂ ਦੋ ਲੋਕਾਂ ਦੀ ਗ੍ਰਿਫਤਾਰੀ ਅੰਮ੍ਰਿਤਸਰ ਪੁਲਿਸ ਨੇ ਕਰ ਦਿੱਤੀ ਹੈ।


ਇਨ੍ਹਾਂ ਕੋਲੋਂ ਪੁਲਿਸ ਨੇ ਇੱਕ ਪਿਸਤੌਲ 30 ਬੋਰ ਇੱਕ ਸਟਰੋਂਗ ਪਿਸਤੌਲ ਨੂੰ ਐਮਐਮ ਇੱਕ ਨੌਂ ਐਮਐਮ ਦੇਸੀ ਬਣੀ ਪਿਸਤੌਲ, ਇੱਕ ਦੇਸੀ 32 ਬੋਰ ਪਿਸਤੋਲ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਇਨ੍ਹਾਂ ਦੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਨਾਲ ਹੀ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਵਿਦੇਸ਼ੀ ਨੰਬਰ ਤੋਂ ਅਣਪਛਾਤਾ ਕੋਈ ਫੋਨ ਆਉਂਦਾ ਹੈ ਤੇ ਉਸਨੂੰ ਨਾ ਚੁੱਕਣ ਅਤੇ ਜੇਕਰ ਕਿਸੇ ਨੂੰ ਕੋਈ ਫਿਰੌਤੀ ਮੰਗਦਾ ਹੈ ਅਤੇ ਉਹ ਜਲਦ ਤੋਂ ਜਲਦ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਕਿ ਪੁਲਿਸ ਸਭ ਦੀ ਸੁਰੱਖਿਆ ਕਰ ਸਕੇ।