Amritsar News: ਪੁਲਿਸ ਵੱਲੋਂ ਤਫਤੀਸ਼ ਦੌਰਾਨ ਗ੍ਰਿਫਤਾਰ ਦੋਸ਼ੀਆ ਕੋਲੋ ਇੱਕ ਪਿਸਟਲ ਸਮੇਤ ਮੈਗਜ਼ੀਨ ਬ੍ਰਾਮਦ ਕੀਤਾ ਗਿਆ।
Trending Photos
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲਗਤਾਰ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਨਸ਼ਿਆ ਖਿਲਾਫ ਚਲਾਈ ਗਈ ਇਸ ਮੁਹਿੰਮ ਨੂੰ ਹੋਰ ਕਾਮਯਾਬ ਕਰਦਿਆਂ ਗੁਪਤ ਸੂਚਨਾ ਦੇ ਅਧਾਰ ਉੱਤੇ ਨਹਿਰ ਹਰਦੋ ਰਤਨ ਦੇ ਨੇੜੇ ਤੋਂ ਦੋਸ਼ੀ ਲਵਪ੍ਰੀਤ ਸਿੰਘ ਉਫਰ ਲਵ ਪੁੱਤਰ ਪੱਪੂ ਸਿੰਘ ਵਾਸੀ ਬੱਚੀਵਿੰਡ, ਸ਼ੱਬਾ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਚੱਕ ਡੋਗਰਾ ,ਸੁਖਦੇਵ ਸਿੰਘ ਨਿੱਕਾ ਪੁੱਤਰ ਜਸਬੀਰ ਸਿੰਘ ਵਾਸੀ ਚੱਕ ਡੋਗਰ ਨੂੰ 04 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਸ ਸੰਬੰਧ ਵਿੱਚ ਮੁਕਦਮਾ ਨੰਬਰ 306/2024 ਜੁਰਮ 21-C/23/25/29/61/85 NDPS ACT ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Talwandi Sabo News: ਪਿੰਡ ਲੇਲੇਵਾਲਾ 'ਚ ਗੈਸ ਪਾਈਪ ਲਾਈਨ ਪਾਉਣ ਦਾ ਮਾਮਲਾ, ਪੁਲਿਸ ਨੇ ਕਿਸਾਨਾਂ ਨੂੰ ਕੀਤਾ ਰਾਉਂਡ ਅਪ
ਤਫਤੀਸ਼ ਦੌਰਾਨ ਉਕਤ ਗ੍ਰਿਫਤਾਰ ਦੋਸ਼ੀਆ ਕੋਲੋ ਇੱਕ ਪਿਸਟਲ ਸਮੇਤ ਮੈਗਜ਼ੀਨ ਬ੍ਰਾਮਦ ਕੀਤਾ ਗਿਆ। ਇਸ ਗੈਰ-ਕਨੂੰਨੀ ਵਪਾਰ ਵਿੱਚ ਸ਼ਾਮਲ ਵਿਆਪਕ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Bikram Majithia News: ਬਿਕਰਮ ਮਜੀਠੀਆ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿਖੇਧੀ; ਪੁਲਿਸ ਅਫਸਰ ਦਾ ਕੀਤਾ ਧੰਨਵਾਦ