Amritsar News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ''ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਭਿੰਡੀ ਸੈਦਾਂ ਅਜਨਾਲਾ ਦੇ ਰਹਿਣ ਵਾਲੇ ਗੁਰਮੇਜ ਸਿੰਘ ਵਜੋਂ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।


COMMERCIAL BREAK
SCROLL TO CONTINUE READING

ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ 01 ਲੱਖ ਦੀ ਡਰੱਗ ਮਨੀ ਬਰਾਮਦ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਸੀਡੀ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਉਤੇ ਮੁਲਜ਼ਮ ਜਾ ਰਿਹਾ ਸੀ। ਸੀਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਗੁਰਮੇਜ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ ਤੇ ਨਸ਼ੇ ਦੀ ਤਸਕਰੀ ਕਰਦਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਨੂੰ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਗੁਰਮੇਜ ਸਿੰਘ ਨੇ ਨਸ਼ੇ ਦੀ ਖੇਪ ਬਰਾਮਦ ਕਰ ਲਈ ਹੈ।


ਥਾਣਾ ਛੇਹਰਟਾ ਅੰਮ੍ਰਿਤਸਰ ਦੇ ਇਲਾਕੇ ਵਿੱਚ ਕਿਸੇ ਨੂੰ ਪਹੁੰਚਾਉਣ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਨਪੁਟਸ ''ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ, ਹਰਪ੍ਰੀਤ ਸਿੰਘ ਮੰਡੇਰ, ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਵੈਸਟ, ਸੁਖਪਾਲ ਸਿੰਘ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਛੇਹਰਟਾ ਸਮੇਤ ਪੁਲਿਸ ਟੀਮ ਵੱਲੋਂ ਯੋਜਨਾਬੰਧ ਤਰੀਕੇ ਟਰੈਪ ਲੱਗਾ ਕੇ ਮੁਲਜ਼ਮ ਨੂੰ ਘਨੂੰਪੁਰ ਕਾਲੇ ਦੇ ਇਲਾਕੇ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।


ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21ਸੀ, 27ਏ ਤਹਿਤ ਐੱਫ.ਆਈ.ਆਰ ਨੰ.126 ਮਿਤੀ 31/07/2024 ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀ