Amritsar News: ਡਿਊਟੀ ਤੋਂ ਵਾਪਸ ਘਰ ਪਰਤ ਰਹੇ ਪੁਲਿਸ ਮੁਲਾਜ਼ਮ `ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ
Amritsar News: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਲੁੱਟ ਖੋਹ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਡਿਊਟੀ ਤੋਂ ਘਰ ਪਰਤ ਰਹੇ ਪੁਲਿਸ ਮੁਲਾਜ਼ਮ `ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਦੇ ਨਾਲ ਹੀ ਹਮਲਾਵਰਾਂ ਨੇ ਪੁਲਿਸ ਮੁਲਾਜ਼ਮ ਦੀ ਪਿਸਤੌਲ ਖੋਹਣ ਦੀ ਵੀ ਕੋਸ਼ਿਸ਼ ਕੀਤੀ।
Amritsar News: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਲੁੱਟ ਖੋਹ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਬੀਤੀ ਰਾਤ ਥਾਣਾ ਸਦਰ ਅਧੀਨ ਪੈਂਦੇ ਇਲਾਕੇ ਤੋਂ ਮਾਮਲਾ ਸਾਹਮਣੇ ਆਇਆ ਹੈ। ਡਿਊਟੀ ਤੋਂ ਘਰ ਪਰਤ ਰਹੇ ਪੁਲਿਸ ਮੁਲਾਜ਼ਮ 'ਤੇ ਕੁਝ ਅਣਪਛਾਤੇ 5 ਨੌਜਵਾਨ ਹਮਲਾਵਾਰਾਂ ਨੇ ਹਮਲਾ ਕਰ ਦਿੱਤਾ। ਇਸ ਦੇ ਨਾਲ ਹੀ ਹਮਲਾਵਰਾਂ ਨੇ ਪੁਲਿਸ ਮੁਲਾਜ਼ਮ ਦੀ ਪਿਸਤੌਲ ਖੋਹਣ ਦੀ ਵੀ ਕੋਸ਼ਿਸ਼ ਕੀਤੀ। ਫਿਲਹਾਲ ਇਸ ਸਾਰੇ ਮਾਮਲੇ ਦੀ ਜਾਂਚ ਪੁਲਿਸ ਕਰ ਰਹੀ ਹੈ।
ਇਹ ਵੀ ਪੜ੍ਹੋ: Samrala News: ਭਗਵਾਨਪੁਰਾ ਦੀ ਚਰਨਜੀਤ ਕੌਰ ਕਦੇ ਖ਼ੁਦ ਸੀ 10 ਰੁਪਏ ਲਈ ਮੁਹਤਾਜ; ਅੱਜ ਔਰਤਾਂ ਨੂੰ ਪੈਰਾਂ 'ਤੇ ਖੜ੍ਹੀ ਕਰ ਰਹੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪੁਲਿਸ ਅਧਿਕਾਰੀ ਬੂਟਾ ਸਿੰਘ ਨੇ ਦੱਸਿਆ ਕਿ ਜਦੋਂ ਡਿਊਟੀ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਤਿੰਨ ਮੋਟਰਸਾਈਕਲਾਂ 'ਤੇ ਸਵਾਰ ਪੰਜ ਨੌਜਵਾਨਾਂ ਵੱਲੋਂ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਨੌਜਵਾਨਾਂ ਵੱਲੋਂ ਉਸਦੀ ਪਿਸਤੋਲ ਖੋਣ ਦੀ ਵੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਨੌਜਵਾਨਾਂ ਦੀ ਆਪਸੀ ਦੁਸ਼ਮਣੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਪਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਹਮਲਾਵਰ ਪਿਸਤੌਲ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਮੌਕੇ 'ਤੇ ਹੀ ਤਿੰਨ ਗੋਲੀਆਂ ਵੀ ਲੱਗੀਆਂ ਅਤੇ ਉਸ ਦਾ ਹੱਥ ਵੀ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: Malout News: ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ
ਦੂਜੇ ਪਾਸੇ ਇਸ ਮਾਮਲੇ ਸਬੰਧੀ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਬੀਤੀ ਰਾਤ ਦਾ ਹੈ ਅਤੇ ਕੁਝ ਹਮਲਾਵਰਾਂ ਵੱਲੋਂ ਪੁਲਿਸ ਮੁਲਾਜ਼ਮ ਬੂਟਾ ਸਿੰਘ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਿਲਹਾਲ ਪੁਲਿਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਉਕਤ 5 ਹਮਲਾਵਰਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।