Amritsar News: ਪ੍ਰਾਈਵੇਟ ਸਕੂਲ `ਚ ਵਿਦਿਆਰਥੀ ਵੱਲੋਂ 5 ਸਾਲ ਦੀ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ, ਹੰਗਾਮਾ
Amritsar News: ਪ੍ਰਾਈਵੇਟ ਸਕੂਲ ਵਿੱਚ 5 ਸਾਲ ਦੀ ਵਿਦਿਆਰਥਣ ਨਾਲ ਸਰੀਰਕ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ 'ਤੇ ਸਥਿਤ ਇੱਕ ਪ੍ਰਾਈਵੇਟ ਸਕੂਲ ਵਿੱਚ 5 ਸਾਲ ਦੀ ਵਿਦਿਆਰਥਣ ਨਾਲ ਸਰੀਰਕ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸਰੀਰਕ ਸ਼ੋਸ਼ਣ ਕਰਨ ਵਾਲਾ ਵਿਦਿਆਰਥੀ ਵੀ ਹੋਰ ਕੋਈ ਨਹੀਂ ਉਸੇ ਸਕੂਲ਼ ਦੀ 9ਵੀਂ ਜਮਾਤ ਵਿੱਚ ਪੜ੍ਹਦਾ ਹੈ, ਉਸ ਦੀ ਉਮਰ 17 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਅੱਜ ਜਦੋਂ ਇੱਸ ਬੱਚੀ ਨੇ ਆਪਣੇ ਘਰ ਵਿੱਚ ਜਾਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਤੇ ਉਨ੍ਹਾਂ ਨੇ ਸਕੂਲ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ।
ਸਕੂਲ ਵਿੱਚ ਮਾਪਿਆਂ ਨੇ ਕੀਤੀ ਭੰਨਤੋੜ
ਸਕੂਲ ਦੇ ਪ੍ਰਿੰਸੀਪਲ ਵੱਲੋਂ ਮੌਕੇ ਦੇ ਹਾਲਾਤ ਨੂੰ ਵੇਖਦੇ ਹੋਏ ਉਸ ਵਿਦਿਆਰਥੀ ਨੂੰ ਸਕੂਲ ਦੇ ਕਮਰੇ ਵਿੱਚ ਬੰਦ ਕਰ ਦਿੱਤਾ। ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਸੀ। ਪੁਲਿਸ ਅਧਿਕਾਰੀਆ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸ਼ਾਂਤ ਕਰਵਾਇਆ। ਲੋਕਾਂ ਤੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਅੰਦਰ ਤੇ ਬਾਹਰ ਜੰਮ ਕੇ ਹੰਗਾਮਾ ਕੀਤਾ ਤੇ ਸਕੂਲ ਦੀ ਕਾਫੀ ਤੋੜ ਕੀਤੀ।
ਪੁਲਿਸ ਮੁਲਾਜ਼ਮਾਂ ਅਤੇ ਮੀਡੀਆ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਸਕੂਲ ਵਿੱਚ ਪੜ੍ਹ ਰਹੇ ਛੋਟੇ ਬੱਚੇ ਤੇ ਟੀਚਰਾਂ ਨੂੰ ਬਾਹਰ ਕੱਢਿਆ। ਇਲਾਕੇ ਦੇ ਲੋਕ ਇੰਨਾ ਗੁੱਸੇ ਵਿੱਚ ਸੀ ਕਿ ਉਨ੍ਹਾਂ ਨੇ ਲੜਕੇ ਪਰਿਵਾਰ ਦੇ ਖੋਖੇ ਦੀ ਬੁਰੀ ਤਰ੍ਹਾਂ ਭੰਨਤੋੜ ਕਰਕੇ ਸਾਰਾ ਸਮਾਨ ਨਾਲ ਲੱਗਦੇ ਗੰਦੇ ਨਾਲੇ ਵਿੱਚ ਸੁੱਟ ਦਿੱਤਾ।
ਲੜਕੇ ਨੂੰ ਪੀੜਤ ਪਰਿਵਾਰ ਆਪਣੇ ਹਵਾਲੇ ਕਰਨ ਉਤੇ ਅੜਿਆ
ਦੂਜੇ ਪਾਸੇ ਪੀੜਤ ਪਰਿਵਾਰ ਦਾ ਕਹਿਣਾ ਸੀ ਕਿ ਲੜਕੇ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਪਰ ਪੁਲਿਸ ਵੱਲੋਂ ਹੋਰ ਫੋਰਸ ਮੰਗਵਾ ਕੇ ਲੜਕੇ ਨੂੰ ਬੜੀ ਮੁਸ਼ਕਿਲ ਨਾਲ ਸਕੂਲ ਵਿੱਚੋਂ ਬਾਹਰ ਕੱਢ ਕੇ ਪੁਲਿਸ ਥਾਣੇ ਲਿਆਂਦਾ ਗਿਆ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਸਾਡੀ ਪੰਜ ਸਾਲ ਦੀ ਬੱਚੀ ਦੇ ਨਾਲ ਜਿਹੜਾ ਸਰੀਰਕ ਸ਼ੋਸ਼ਣ ਕੀਤਾ ਗਿਆ ਹੈ। ਉਨ੍ਹਾਂ ਨੇ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕੀਤੀ।
ਪੁਲਿਸ ਨੇ ਲੜਕੇ ਨੂੰ ਕੀਤਾ ਕਾਬੂ
ਪੁਲਿਸ ਅਧਿਕਾਰੀ ਏਸੀਪੀ ਵਰਿੰਦਰ ਖੋਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਪੰਜ ਸਾਲ ਦੀ ਬੱਚੀ ਦੇ ਨਾਲ ਨਾਬਾਲਗ ਸਕੂਲ ਵਿੱਚ ਪੜ੍ਹ ਰਹੇ 15 ਸਾਲਾ ਵਿਦਿਆਰਥੀ ਨੇ ਸਰੀਰਕ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਜਿਸਦੇ ਚੱਲਦੇ ਮੌਕੇ ਉਤੇ ਹੀ ਲੜਕੇ ਨੂੰ ਕਾਬੂ ਕਰ ਲਿਆ ਗਿਆ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਲੜਕੀ ਦਾ ਮੈਡੀਕਲ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : Punjabi News: CM ਨੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਬੋਲੇ- ਸਿੱਧੂ ਤਾਂ ਵਿਆਹ ਮੌਕੇ ਲੈਣ-ਦੇਣ ਵਾਲੇ ਸੂਟ ਵਰਗਾ..