Amritsar News: ਅੰਮ੍ਰਿਤਸਰ ਰੇਲਵੇ ਪੁਲਿਸ ਨੇ ਨਵੇਂ ਸਾਲ ਅਤੇ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ। ਜਿਸ ਦੌਰਾਨ ਰੇਲਵੇ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 4 ਪਿਸਤੌਲਾਂ ਅਤੇ 14 ਜਿੰਦਾ ਰੌਂਦ ਸਮੇਤ ਕਾਬੂ ਕੀਤਾ ਗਿਆ।
Trending Photos
Amritsar News: ਅੰਮ੍ਰਿਤਸਰ ਰੇਲਵੇ ਪੁਲਿਸ ਵੱਲੋਂ ਨਵੇਂ ਸਾਲ ਅਤੇ ਕ੍ਰਿਸਮਸ ਦੇ ਤਿਉਹਾਰ ਨੂੰ ਲੈ ਕੇ ਰੇਲਵੇ ਸਟੇਸ਼ਨ 'ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਰੇਲਵੇ ਜੀਆਰਪੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਹੈ। ਜਦੋਂ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 4 ਪਿਸਤੌਲ ਅਤੇ 14 ਜਿੰਦਾ ਰੌਂਦ ਸਮੇਤ ਕਾਬੂ ਕਰ ਲਿਆ। ਜਦੋਂਕਿ ਇੱਕ ਨੌਜਵਾਨ ਦਾ ਦੂਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰੇਲਵੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਨਵੇਂ ਸਾਲ ਅਤੇ ਕ੍ਰਿਸਮਸ ਦੇ ਤਿਉਹਾਰ ਮੌਕੇ ਸਾਡੀ ਰੇਲਵੇ ਪੁਲਿਸ ਨੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ, ਜਿਸ ਕੋਲੋਂ ਬੱਤੀ ਬੋਰ ਦੇ ਚਾਰ ਦੇਸੀ ਪਿਸਤੌਲ ਅਤੇ 14 ਜਿੰਦਾ ਰੌਂਦ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਉਸ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋ ਗਿਆ ਜਿਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੋ ਨੌਜਵਾਨ ਫਰਾਰ ਹੋਇਆ ਹੈ, ਉਸ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦਾ ਨਾਂ ਕੈਪਟਨ ਉਰਫ਼ ਬੂਰਾ ਹੈ। ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਹਥਿਆਰ ਕਿੱਥੋਂ ਲੈ ਕੇ ਗਏ ਸਨ ਅਤੇ ਇਨ੍ਹਾਂ ਦਾ ਕੀ ਇਰਾਦਾ ਸੀ, ਇਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ।