Amritsar Sacrilege News: ਪੰਜਾਬ ਦੇ ਇੱਕ ਗੁਰਦੁਆਰਾ ਸਾਹਿਬ `ਚ ਹੋਈ ਬੇਅਦਬੀ, ਦੋਸ਼ੀ ਖਿਲਾਫ਼ ਪਰਚਾ ਦਰਜ
Amritsar Sacrilege News: ਇਸ ਘਟਨਾ ਨੂੰ ਅੰਮ੍ਰਿਤਸਰ ਦੇ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਨੇ ਅੰਜਾਮ ਦਿੱਤਾ ਹੈ। ਇਸੇ ਪਿੰਡ ਦੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਦੋਸ਼ੀ ਖਿਲਾਫ ਧਾਰਾ 295ਏ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
Amritsar Sacrilege News: ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਫਤਿਹਗੜ੍ਹ ਸ਼ੁਕਰਚੱਕ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਪਿੰਡ ਵਾਸੀ ਉਥੇ ਮੌਜੂਦ ਸਨ। ਪਿੰਡ ਵਾਸੀਆਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਸ਼ਾਮ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸੇਵਾ ਕਰਨ ਲਈ ਗਏ ਸਨ। ਇਸ ਦੌਰਾਨ ਗੁਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਸੰਗਤ ਨਾਲ ਅੰਦਰ ਆਇਆ। ਇਸ ਤੋਂ ਬਾਅਦ ਅੰਦਰ ਆਉਂਦਿਆਂ ਹੀ ਵਿਅਕਤੀ ਨੇ ਚੌਰ ਸਾਹਿਬ ਨੂੰ ਹੇਠਾਂ ਸੁੱਟ ਦਿੱਤਾ ।
ਉਸ ਨੇ ਮੁਲਜ਼ਮ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਸਾਥੀਆਂ ਸਮੇਤ ਉਸ ’ਤੇ ਕਾਬੂ ਪਾਇਆ। ਮੁਲਜ਼ਮ ਗੁਰਪ੍ਰੀਤ ਉਸੇ ਪਿੰਡ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 295 ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Punjab Raid: ਲੁਧਿਆਣਾ ਦੀ ਸਬਜ਼ੀ ਮੰਡੀ 'ਚ 'AAP' ਵਿਧਾਇਕ ਦਾ ਛਾਪਾ, ਨਾਜਾਇਜ਼ ਵਸੂਲੀ ਕਰਦੇ ਫੜੇ ਕਰਮਚਾਰੀ
ਇਸ ਘਟਨਾ ਨੂੰ ਅੰਮ੍ਰਿਤਸਰ ਦੇ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਨੇ ਅੰਜਾਮ ਦਿੱਤਾ ਹੈ। ਇਸੇ ਪਿੰਡ ਦੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਦੋਸ਼ੀ ਖਿਲਾਫ ਧਾਰਾ 295ਏ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Jandiala Guru Encounter: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਉਂਟਰ, ਥਾਣੇਦਾਰ ਜ਼ਖ਼ਮੀ
(ਪਰਮਬੀਰ ਸਿੰਘ ਔਲਖ ਦੀ ਰਿਪੋਰਟ)