Amritsar News: ਅੰਮ੍ਰਿਤਸਰ ਵਿੱਚ ਗੋਲੀਬਾਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।  ਇਸ ਕਰਨ ਲੋਕਾਂ ਵਿੱਚ ਖੌਫ ਵਧਦਾ ਜਾ ਰਿਹਾ ਹੈ। ਥਾਣਾ ਮਕਬੂਲਪੁਰਾ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ ਜਿਥੇ ਦੋ ਬੇਟੀਆਂ ਦਾ ਪਿਤਾ ਗੁਰਪ੍ਰੀਤ ਸਿੰਘ ਪੁਰਾਣੀ ਰੰਜ਼ਿਸ਼ ਦਾ ਸ਼ਿਕਾਰ ਹੋ ਗਿਆ।


COMMERCIAL BREAK
SCROLL TO CONTINUE READING

ਉਸ ਉਪਰ ਇਲਾਕੇ ਦੇ ਕੁਝ ਨੌਜਵਾਨਾਂ ਵੱਲੋਂ ਪੁਰਾਣੀ ਰੰਜ਼ਿਸ਼ ਦੇ ਚੱਲਦੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ ਅਤੇ ਹਸਪਤਾਲ ਵਿਚ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


ਇਹ ਵੀ ਪੜ੍ਹੋ: Anandpur News: ਸੁਖਬੀਰ ਬਾਦਲ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੇਵਾ ਜਾਰੀ


ਇਸ ਸਬੰਧੀ ਗੁਰਪ੍ਰੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਸਦਾ ਬੇਟਾ ਜੋ ਕਿ ਦੋ ਬੱਚਿਆਂ ਦਾ ਪਿਤਾ ਹੈ। ਲੜਾਈ ਚਾਰ-ਪੰਜ ਦਿਨਾਂ ਤੋਂ ਚੱਲ ਰਹੀ ਸੀ। ਉਸਨੂੰ ਇਲਾਕੇ ਦੇ ਕੁਝ ਨੌਜਵਾਨਾ ਵੱਲੋਂ ਪੁਰਾਣੀ ਰੰਜ਼ਿਸ਼ ਦੇ ਚੱਲਦੇ ਗੋਲੀਆਂ ਮਾਰੀਆਂ ਗਈਆਂ ਹਨ ਜੋ ਕਿ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਹੈ ਅਤੇ ਉਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੁਲਜ਼ਮਾਂ ਉਤੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।


ਉੱਧਰ ਥਾਣਾ ਮਕਬੂਲਪੁਰਾ ਦੇ ਐਸਐਚਓ ਗੁਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਗੁਰਪ੍ਰੀਤ ਨਾਮ ਦੇ ਨੌਜਵਾਨ ਦੇ ਗੋਲੀ ਲੱਗੀ ਹੈ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਅਤੇ ਕਿੰਨੀਆਂ ਗੋਲੀਆਂ ਚਲੀਆਂ ਹਨ ਇਹ ਜਾਂਚ ਦਾ ਵਿਸ਼ਾ ਹੈ।


ਐਸਐਚਓ ਮਕਬੂਲਪੁਰਾ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪਰਿਵਾਰ ਨੇ ਹੁਣੇ ਹੀ ਸਚਿਨ, ਰੌਨੀ, ਬਬਲੂ ਖੱਤਰੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੱਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ:  CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਅਬੋਹਰ ਦਾ ਕਰਨਗੇ ਦੌਰਾ; ਸਰਕਾਰੀ ਕਾਲਜ ਦਾ ਕਰਨਗੇ ਉਦਘਾਟਨ