Amritsar News: ਮਜੀਠਾ `ਚ ਜਾਇਦਾਦ ਨੂੰ ਲੈ ਕੇ ਪੁੱਤ ਨੇ ਆਪਣੇ ਪਿਤਾ ਨੂੰ ਬੁਰੀ ਤਰ੍ਹਾਂ ਵੱਢਿਆ
Amritsar News: ਧੀ ਜਤਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਜਤਿੰਦਰ ਸਿੰਘ ਨੇ ਉਨ੍ਹਾਂ ਦੇ ਪਿਤਾ ਜੁਗਰਾਜ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਵੱਢ ਦਿੱਤਾ ਹੈ। ਜਿਸ ਤੋਂ ਉਨ੍ਹਾਂ ਨੇ ਆਪਣੇ ਪਿਤਾ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਾਇਦਾਦ ਨੂੰ ਲੈ ਕੇ ਉਸਦੇ ਭਰਾ ਵੱਲੋਂ ਆਪਣੇ ਪਿਤਾ ਨੂੰ ਬੁਰੀ ਤਰ੍ਹਾਂ ਦੇ ਨਾਲ ਜਖਮੀ ਕੀਤਾ ਗਿਆ ਹੈ।
Amritsar News(ਭਰਤ ਸ਼ਰਮਾ): ਮਜੀਠਾ ਚ ਪੈਂਦੇ ਪਿੰਡ ਬੂੜੇਵਾਲਕੰਗ 'ਚ ਪੁੱਤ ਨੇ ਆਪਣੇ ਪਿਓ 'ਤੇ ਤੇਜ਼ਧਾਰ ਹਥਿਆਰ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਜਿਸ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਪਿਤਾ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੀ। ਅਤੇ ਪਿਤਾ ਨੂੰ ਬੁਰੀ ਤਰ੍ਹਾਂ ਨਾਲ ਵੱਢ ਕੇ ਜਖ਼ਮੀ ਕਰ ਦਿੱਤਾ। ਪਰਿਵਾਰ ਦੇ ਬਾਕੀ ਮੈਂਬਰਾਂ ਨੇ ਭੱਜਕੇ ਜੁਗਰਾਜ ਸਿੰਘ ਨੂੰ ਉਸਦੇ ਸ਼ਾਰਬੀ ਪੁੱਤ ਤੋਂ ਬਚਾਇਆ। ਅਤੇ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਖ਼ਮੀ ਜੁਗਰਾਜ ਸਿੰਘ ਦੀ ਧੀ ਜਤਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਜਤਿੰਦਰ ਸਿੰਘ ਨੇ ਉਨ੍ਹਾਂ ਦੇ ਪਿਤਾ ਜੁਗਰਾਜ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਵੱਢ ਦਿੱਤਾ ਹੈ। ਜਿਸ ਤੋਂ ਉਨ੍ਹਾਂ ਨੇ ਆਪਣੇ ਪਿਤਾ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਾਇਦਾਦ ਨੂੰ ਲੈ ਕੇ ਉਸਦੇ ਭਰਾ ਵੱਲੋਂ ਆਪਣੇ ਪਿਤਾ ਨੂੰ ਬੁਰੀ ਤਰ੍ਹਾਂ ਦੇ ਨਾਲ ਜਖਮੀ ਕੀਤਾ ਗਿਆ ਹੈ।
ਜਤਿੰਦਰ ਸਿੰਘ ਦਾ ਵਿਆਹ ਹੋਇਆ ਹੈ, ਉਹ ਲਗਾਤਾਰ ਜਾਇਦਾਦ ਦੇ ਲਈ ਆਪਣੇ ਪਿਤਾ ਨੂੰ ਪਰੇਸ਼ਾਨ ਕਰ ਰਿਹਾ ਸੀ। ਜਦੋਂ ਪਿਤਾ ਨੇ ਉਸ ਨੂੰ ਜਾਇਦਾਦ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਪਿਤਾ 'ਤੇ ਹਮਲਾ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਸਬੰਧੀ ਅਸੀਂ ਵੱਲੋਂ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਗਈ ਹੈ ਪਰ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਵੱਲੋਂ ਪੁਲਿਸ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਤਿੰਦਰ ਸਿੰਘ ਦੇ ਖ਼ਿਲਾਫ਼ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: Delhi liquor scam: ਰਾਊਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ ਪਰਿਵਾਰ ਵੱਲੋਂ ਦਿੱਤੇ ਬਿਆਨ ਦੇ ਅਧਾਰ 'ਤੇ ਜਤਿੰਦਰ ਸਿੰਘ ਖਿਲਾਫ ਮਾਮਲਾ ਦਰਜ ਲਿਆ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Faridkot Lok Sabha Seat: ਬਾਬਾ ਸ਼ੇਖ ਫ਼ਰੀਦ ਦੀ ਚਰਨ ਛੋਹ ਪ੍ਰਾਪਤ ਧਰਤੀ ਫ਼ਰੀਦਕੋਟ ਲੋਕ ਸਭਾ ਸੀਟ, ਜਾਣੋ ਇਸ ਦਾ ਸਿਆਸੀ ਇਤਿਹਾਸ