Amritsar Triple Murder Case: ਅਜਨਾਲਾ ਦੇ ਪਿੰਡ ਕੰਦੋਵਾਲੀ ਵਿੱਚ ਤੀਹਰੇ ਕਤਲ ਮਾਮਲੇ ਵਿੱਚ ਅੱਜ ਤਿੰਨੋਂ ਲਾਸ਼ਾਂ ਦਾ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
Trending Photos
Amritsar Triple Murder Case: ਅਜਨਾਲਾ ਦੇ ਪਿੰਡ ਕੰਦੋਵਾਲੀ ਵਿੱਚ ਤੀਹਰੇ ਕਤਲ ਮਾਮਲੇ ਵਿੱਚ ਅੱਜ ਤਿੰਨੋਂ ਲਾਸ਼ਾਂ ਦਾ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਅੰਤਿਮ ਸਸਕਾਰ ਤੋਂ ਪਹਿਲਾਂ ਭਾਰੀ ਹੰਗਾਮਾ ਹੋਇਆ। ਮੁਲਜ਼ਮ ਅੰਮ੍ਰਿਤਪਾਲ ਸਿੰਘ ਵੱਲੋਂ ਮਾਂ, ਭਾਬੀ ਅਤੇ ਮਾਸੂਮ ਭਤੀਜੇ ਦੇ ਦਾਤਰ ਨਾਲ ਕਤਲ ਕਰ ਦਿੱਤਾ ਸੀ। ਰੰਜ਼ਿਸ਼ ਕਾਰਨ ਮੁਲਜ਼ਮ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਬੀਤੇ ਦਿਨ ਲਾਸ਼ਾਂ ਦਾ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਸੀ।
ਇਸ ਦੌਰਾਨ ਪਰਿਵਾਰਿਕ ਮੈਂਬਰਾਂ ਦੇ ਹਾਲਤ ਦੇਖੇ ਨਹੀਂ ਜਾ ਰਹੇ। ਪੂਰਾ ਪਿੰਡ ਭੁੱਬਾਂ ਮਾਰ- ਮਾਰ ਰੋ ਰਿਹਾ ਹੈ। ਹਰ ਕੋਈ ਕਾਤਲ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ: Khemkaran News: ਮਹਿਲਾ ਕਮਿਸ਼ਨ ਨੇ ਵਲਟੋਹਾ ਮਾਮਲੇ 'ਤੇ ਲਿਆ ਸਖ਼ਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ
ਕਾਬਿਲੇਗੌਰ ਹੈ ਕਿ ਅੰਤਿਮ ਸਸਕਾਰ ਤੋਂ ਪਹਿਲਾਂ ਪਰਿਵਾਰ 'ਚ ਹੰਗਾਮਾ ਹੋਇਆ ਸੀ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਸੋਚਣ ਵਾਲੀ ਗੱਲ ਹੈ ਕਿ ਅੰਮ੍ਰਿਤਪਾਲ ਨੂੰ ਇੰਨਾ ਜ਼ਿਆਦਾ ਨਸ਼ਾ ਸੀ ਕਿ ਉਸ ਨੂੰ ਪਤਾ ਨਹੀਂ ਲਗਾ ਕਿ ਉਹ ਕੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਛੋਟੇ ਜਿਹੇ ਬੱਚੇ 'ਤੇ ਤਰਸ ਤੱਕ ਨਹੀਂ ਕੀਤਾ।
ਪਰਿਵਾਰਕ ਮੈਂਬਰ ਨੇ ਕਿਹਾ ਕਿ ਪੁਲਿਸ 13,14 ਘੰਟਿਆਂ ਤੋਂ ਬਾਅਦ ਕੀ ਜਾਂਚ ਕੀਤੀ ਹੈ ਅਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਇਸ ਮਾਮਲੇ 'ਚ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰਦਾਤ 'ਚ ਦੋਵਾਂ ਪਤੀ-ਪਤਨੀ ਦੀ ਮਿਲੀਭੁਗਤ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾਤਲ ਅਤੇ ਉਸ ਦੀ ਪਤਨੀ ਦੀਆਂ ਕਾਲ ਡਿਟੇਲ ਕੱਢਵਾਈਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ 'ਚ ਕਿਸ ਨਾਲ ਗੱਲ ਕੀਤੀ ਸੀ।
ਕਾਬਿਲੇਗੌਰ ਹੈ ਕਿ ਬਜ਼ੁਰਗ ਮਾਤਾ, ਭਰਜਾਈ ਅਤੇ ਮਾਸੂਮ ਭਤੀਜੇ ਨੂੰ ਮੌਤ ਦੇ ਘਾਟ ਉਤਾਰਨ ਦੇ ਵਾਲੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਬੀਤੇ ਦਿਨੀਂ ਆਪਣੀ ਮਾਤਾ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰੱਥਬੀਰ ਸਿੰਘ ਦਾ ਕਤਲ ਕਰਨ ਉਪਰੰਤ ਅੰਮ੍ਰਿਤਪਾਲ ਸਿੰਘ ਨੇ ਖ਼ੁਦ ਪੁਲਸ ਮੂਹਰੇ ਸਿਰੰਡਰ ਕਰ ਦਿੱਤਾ ਸੀ। ਇਸ ਤੋਂ ਬਾਅਦ ਥਾਣਾ ਝੰਡੇਰ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਥਾਣਾ ਝੰਡੇਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।
ਇਹ ਵੀ ਪੜ੍ਹੋ: Khemkaran News: ਮੁੰਡੇ ਨੇ ਗੁਆਢੀਆਂ ਦੀ ਕੁੜੀ ਨਾਲ ਕਰਵਾਈ ਲਵ ਮੈਰਿਜ! ਮਾਂ ਨਾਲ ਕੁੜੀ ਵਾਲਿਆਂ ਨੇ ਕਰ ਦਿੱਤਾ...