Amritsar News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਝਗੜਾ ਇੰਨਾ ਜ਼ਿਆਦਾ ਵੱਧ ਗਿਆ ਕਿ ਸ਼ਰੇਆਮ ਗੋਲੀਆਂ ਤੱਕ ਚੱਲ ਗਈਆਂ। ਇੱਕ ਧਿਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਵੀ ਹਮਲਾ ਕੀਤਾ ਗਿਆ ਹੈ। ਦੋਵੇਂ ਧਿਰਾਂ ਦੇ ਕਈ ਲੋਕ ਜ਼ਖਮੀ ਹੋਣ ਦੀ ਜਾਣਕਾਰੀ ਵੀ ਸਹਾਮਣੇ ਆਈ ਹੈ। ਜਿਨ੍ਹਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭੋਲਾ ਜੋ ਕਿ ਸਮਾਜ ਸੇਵਕ ਹਨ। ਉਨ੍ਹਾਂ ਦੀ ਇਲਾਕੇ ਦੇ ਕੁਝ ਲੋਕਾਂ ਦੇ ਵੱਲੋਂ ਕੁੱਟਮਾਰ ਕੀਤੀ ਗਈ। ਜੋ ਕਿ ਕਾਫੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਕਿ ਗੁਰਮੀਤ ਸਿੰਘ ਭੋਲਾ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ। ਇਸਦੇ ਨਾਲ ਹੀ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।


ਦੂਜੀ ਧਿਰ ਦੇ ਜ਼ਖਮੀ ਨੌਜਵਾਨ ਸਤਬੀਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਗੁਰਮੀਤ ਸਿੰਘ ਭੋਲਾ 'ਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਲੈ ਕੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਾਂ।


ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋ ਧਿਰਾਂ ਵਿੱਚ ਝਗੜਾ ਹੋਇਆ ਹੈ। ਦੋਵੇਂ ਧਿਰਾਂ ਜੋ ਗੰਭੀਰ ਰੂਪ 'ਚ ਜ਼ਖਮੀ ਹੋਈ ਹਨ। ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਸੀਂ ਦੋਵੇਂ ਧਿਰਾਂ ਦੇ ਬਿਆਨਾਂ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬੰਦੀ ਕਾਰਵਾਈ ਕੀਤੀ ਜਾਵੇਗੀ।