Amritsar News/ਭਰਤ ਸ਼ਰਮਾ: ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਵਿਖੇ ਇੱਕ ਹਫਤੇ ''ਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ 22 ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਨਸ਼ੇ ਦਾ ਆਦੀ ਸੀ। ਦਰਅਸਲ ਉਹ ਨਸ਼ੇ ਦਾ ਟੀਕਾ ਲਗਾ ਕੇ ਘਰ ਆਇਆ ਅਤੇ ਸੌਂ ਗਿਆ । ਸ਼ਾਮ 6 ਵਜੇ ਅਸੀਂ ਉਸ ਨੂੰ ਉਠਾਉਂਦੇ ਰਹੇ ਪਰ ਉਹ ਨਹੀਂ ਉੱਠਿਆ ਉਸ ਦੀ ਮੌਤ ਹੋ ਚੁੱਕੀ ਸੀ।


ਇਹ ਵੀ ਪੜ੍ਹੋ: Punjab Breaking Live Updates: ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਦੀ ਮਹਾਂ ਪੰਚਾਇਤ, ਵੱਡੀ ਗਿਣਤੀ 'ਚ ਪਹੁੰਚੇ ਕਿਸਾਨ, ਜਾਣੋ ਹੁਣ ਤੱਕ ਦੇ ਅਪਡੇਟਸ


ਇਸੇ ਤਰ੍ਹਾਂ ਸੁਖਮਨਪ੍ਰੀਤ ਸਿੰਘ 22 ਦੇ ਚਾਚਾ ਅਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਸੁਖਮਨਪ੍ਰੀਤ ਵੀ ਨਸ਼ੇ ਦਾ ਆਦੀ ਸੀ ਤੇ ਘਰਦਿਆਂ ਤੋਂ ਚੋਰੀ ਚਿੱਟਾ ਲਾਉਂਦਾ ਸੀ ਜਿਸ ਨਾਲ ਉਸ ਦੀ ਮੌਤ ਹੋ ਚੁੱਕੀ ਹੈ।


ਮ੍ਰਿਤਕ ਸੁਖਮਨਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸਦੀ ਮੌਤ ਤੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਆਦੀ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਖਤਮ ਕਰਨ ਵਾਸਤੇ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦੀਆਂ ਨਿੱਤ ਹੋ ਰਹੀਆਂ ਮੌਤਾਂ ਰੁਕ ਸਕਣ।