Amritsar News(ਭਰਤ ਸ਼ਰਮਾ): ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਦੂਜੇ ਪੜਾਅ ਦੇ ਚਲਦੇ ਝੋਨੇ ਦੀ ਲੁਆਈ ਵਾਈ ਸ਼ੁਰੂ ਹੋ ਚੁੱਕੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਕੋਟਲੀ ਕੋਰੋਟਾਣਾ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਗਰਮੀ ਜ਼ਿਆਦਾ ਹੋਣ ਕਰਕੇ ਮਜ਼ਦੂਰਾਂ ਨੂੰ ਗਰਮੀ ਵਿੱਚ ਝੋਨਾ ਲਗਾਉਣ ਵਿੱਚ ਬਹੁਤ ਜਿਆਦਾ ਮੁਸ਼ਕਿਲ ਆ ਰਹੀ ਹੈ।


COMMERCIAL BREAK
SCROLL TO CONTINUE READING

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਨਿਰਵਿਗਨ ਪੂਰੀ ਬਿਜਲੀ ਮਿਲੀ ਹੈ। ਜਿਸ ਦੇ ਚਲਦੇ ਅੱਜ ਕੱਦੂ ਕਰਕੇ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਨਿਰਵਿਘਨ ਪੂਰੀ ਬਿਜਲੀ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਆਸਾਨੀ ਨਾਲ ਆਪਣਾ ਝੋਨਾ ਲਾ ਸਕਣ।  ਉੱਥੇ ਹੀ ਉਹਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਚੰਗਾ ਮੀਂਹ ਪਵੇ ਤਾਂ ਜੋ ਗਰਮੀ ਤੋਂ ਰਾਹਤ ਮਿਲ ਸਕੇ ਅਤੇ ਕਿਸਾਨ ਆਪਣੀ ਝੋਨੇ ਦੀ ਲਵਾਈ ਕਰ ਸਕਣ।


ਪੰਜਾਬ ਵਿੱਚ ਦੂਜੇ ਪੜਾਅ ਤਹਿਤ ਝੋਨੇ ਦੀਲੁਆਈ ਅੱਜ 15 ਜੂਨ ਤੋਂ ਆਰੰਭ ਹੋ ਗਈ। ਇਸ ਤੋਂ ਪਹਿਲਾਂ 11 ਜੂਨ ਤੋਂ ਰਾਜ ਦੇ 6 ਜ਼ਿਲ੍ਹਿਆਂ ਮਾਨਸਾ, ਬਠਿੰਡਾ,ਫਰੀਦਕੋਟ, ਮੁਕਤਸਰ ਸਾਹਿਬ, ਫਿਰੋਜ਼ਪੁਰ ਤੇ ਫਾਜ਼ਲਿਕਾ ਵਿੱਚ ਆਰੰਭ ਹੋ ਚੁੱਕੀ ਹੈ। ਅੱਜ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੋਨੇ ਦੀ ਇਹ ਲੁਵਾਈ ਸ਼ੁਰੂ ਹੋਈ ਹੈ।


ਪੰਜਾਬ ਸਰਕਾਰ ਵੱਲੋਂ ਵਿਸ਼ੇਸ ਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕੇਏਪੀ ਸਿਨਹਾ ਦੇ ਜਾਰੀ ਕੀਤੇ ਹੁਕਮਾਂ ਅਨੁਸਾਰ ਝੋਨਾ ਲਾਉਣ ਲਈ ਕਿਸਾਨਾਂ ਨੂੰ ਫ਼ਸਲ ਪੱਕਣ ਤੱਕ ਘੱਟੋ-ਘੱਟ 8 ਘੰਟੇ ਰੋਜ਼ਾਨਾ ਟਿਊਬਵੈਲਾਂ ਲਈ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਨਹਿਰੀ ਪਾਣੀ ਦੀ ਕੋਈ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ।


ਪੰਜਾਬ ਦੇ ਜਿਹੜੇ ਜ਼ਿਲ੍ਹਿਆਂ ਵਿੱਚ‌ ਅੱਜ ਦੂਜੇ ਪੜਾਅ ਵਜੋਂ ਝੋਨੇ ਦੀ ਲੁਵਾਈ ਆਰੰਭ ਹੋਈ ਹੈ, ਉਨ੍ਹਾਂ ਨੂੰ ਅੱਜ ਅੱਧੀ ਰਾਤ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ 8 ਘੰਟੇ ਬਿਜਲੀ ਸਪਲਾਈ ਮਿਲੀ ਆਰੰਭ ਹੋ ਗਈ ਹੈ। ਪਿੰਡਾਂ ’ਚੋਂ ਹਾਸਲ ਕੀਤੇ ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਇਸ ਵਾਰ ਕਿਸਾਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਵੀ ਬਹੁਤ ਰੁਝਾਨ ਵੱਧਿਆ ਹੈ।