Amritsar News: ਅੰਮ੍ਰਿਤਸਰ `ਚ ਘਰ ਦੇ ਤਾਲੇ ਤੋੜ ਕੇ ਚੋਰੀ, ਤਸਵੀਰਾਂ CCTV `ਚ ਹੋਈਆਂ ਕੈਦ
Amritsar News: ਅਣਪਛਾਤੇ ਵਿਅਕਤੀ ਵੱਲੋਂ ਰਤਨ ਸਿੰਘ ਚੌਂਕ ਵਿਖੇ ਇੱਕ ਘਰ ਵਿੱਚ ਲੱਖਾਂ ਰੁਪਏ ਦੀ ਚੋਰੀ ਕਰ ਲਈ। ਚੋਰੀ ਕਰਨ ਵਾਲੇ ਚੋਰ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਕੈਦ ਹੋ ਗਈਆਂ।
Amritsar News: ਅੰਮ੍ਰਿਤਸਰ ਸ਼ਹਿਰ ਦੇ ਰਤਨ ਸਿੰਘ ਚੌਕ ਇਲਾਕੇ ਵਿੱਚ ਦਿਨ ਦਿਹਾੜੇ ਇੱਕ ਵਿਆਹ ਵਿੱਚ ਸ਼ਾਮਲ ਹੋਣਾ ਇੱਕ ਪਰਿਵਾਰ ਨੂੰ ਮਹਿੰਗਾ ਪੈ ਗਿਆ। ਜਿਵੇਂ ਹੀ ਲੋਕ ਵਿਆਹ ਦੇ ਪ੍ਰੋਗਰਾਮ ਲਈ ਗਏ ਤਾਂ ਇਕ ਚੋਰ ਕੰਧ ਟੱਪ ਕੇ ਪਿੱਛਿਓਂ ਅੰਦਰ ਦਾਖਲ ਹੋ ਗਿਆ। ਅਤੇ ਘਰ 'ਚੋਂ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਏ। ਫਿਲਹਾਲ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਪਰਿਵਾਰ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇ ਲਈ ਗਿਆ ਹੋਇਆ ਸੀ। ਜਦੋਂ ਪੀੜਤ ਪਰਿਵਾਰ ਘਰ ਪਹੁੰਚੇ ਤਾਂ ਘਰ ਦੇ ਸਾਰੇ ਤਾਲੇ ਟੁੱਟੇ ਹੋਏ ਸੀ। ਜਾਣਕਾਰੀ ਦੇ ਮੁਤਾਬਕ ਪੀੜਤ ਪਰਿਵਾਰ ਵੱਲੋਂ ਚੋਰੀ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੀੜਤ ਨੌਜਵਾਨ ਜਸਬੀਰ ਨੇ ਦੱਸਿਆ ਕਿ ਉਹ ਆਪਣੇ ਤਾਏ ਦੇ ਬੇਟੇ ਦੇ ਵਿਆਹ ਦੇ ਪ੍ਰੋਗਰਾਮ ਵਿਚ ਪਰਿਵਾਰ ਸਮੇਤ ਸ਼ਾਮਿਲ ਹੌਣ ਗਏ ਸਨ।ਜਦੋਂ ਘਰ ਵਾਪਿਸ ਆਏ ਤਾਂ ਅਲਮਾਰੀਆਂ ਦੇ ਤਾਲੇ ਟੁੱਟੇ ਮਿਲੇ ਅਤੇ ਘਰ ਵਿੱਚੋ ਤਿੰਨ ਲੱਖ ਰੁਪਏ ਅਤੇ ਦੋ ਤੋਲੇ ਦਾ ਸੋਨਾ ਚੋਰੀ ਹੋ ਗਿਆ। ਇਸ ਸੰਬਧੀ ਜਦੋਂ ਪੀੜਤ ਪਰਿਵਾਰ ਪੁਲਿਸ ਚੌਂਕੀ ਵਿਚ ਸ਼ਿਕਾਇਤ ਦਰਜ ਕਰਵਾਉਣ ਗਏ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਚੋਕੀ ਦਾ ਗੇਟ ਤੱਕ ਨਹੀਂ ਖੋਲਿਆ ਗਿਆ। ਫਿਲਹਾਲ ਪੀੜਤ ਪਰਿਵਾਰ ਪੁਲਿਸ ਪ੍ਰਸ਼ਾਸਨ ਕੋਲੋ ਇਨਸਾਫ ਦੀ ਮੰਗ ਕਰ ਰਹੇ ਹਨ।
ਉਧਰ ਪੁਲਿਸ ਚੌਂਕੀ ਫੈਜਪੁਰਾ ਦੇ ਇੰਚਾਰਜ ਅਮਰ ਸਿੰਘ ਨੇ ਦੱਸਿਆ ਕਿ ਫਿਲਹਾਲ ਸਾਡੇ ਵੱਲੋਂ ਮਾਮਲੇ ਦਰਜ ਕਰ ਲਿਆ ਗਿਆ ਹੈ ਅਤੇ ਘਰ ਸਮੇਤ ਗਲੀ ਵਿੱਚ ਲੱਗੇ ਸੀਸੀਟੀਵੀ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਚੋਰ ਦੀ ਪਛਾਣ ਕਰ ਜਲਦ ਉਸ ਨੂੰ ਕਾਬੂ ਕੀਤਾ ਜਾ ਸਕੇ।