Amritsar Murder News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਦਿਨ-ਦਿਹਾੜੇ ਘਰ ਸ਼ਰੇਆਮ ਗੋਲੀਆਂ ਮਾਰਕੇ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਦੋ ਗੋਲੀਆਂ ਵੱਜਣ ਕਰਕੇ ਔਰਤ ਦੀ ਮੌਕੇ ਉਤੇ ਮੌਤ ਹੋ ਗਈ। ਔਰਤ ਦਾ ਕਤਲ ਰੰਜ਼ਿਸ਼ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਔਰਤ ਆਪਣੇ ਘਰ ਵਿੱਚ ਛੋਟੇ ਬੱਚਿਆਂ ਨਾਲ ਇਕੱਲੀ ਸੀ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਦਾ ਦਾਅਵਾ ਜਲਦ ਹੀ ਇਨ੍ਹਾਂ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।


ਅੰਮ੍ਰਿਤਸਰ ਦੇ ਰਾਜਾਸਾਂਸੀ ਅੰਦਰ ਇੱਕ ਕਲੋਨੀ ਵਿੱਚ ਦਿਨ ਦਿਹਾੜੇ 2 ਵਿਅਕਤੀਆਂ ਵੱਲੋਂ ਘਰ ਚ ਵੜਕੇ ਇੱਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੁਰਾਣੇ ਰੰਜਿਸ਼ ਨੂੰ ਲੈ ਕੇ ਇਹ ਕਤਲ ਕੀਤਾ ਗਿਆ ਹੈ। ਇਨ੍ਹਾਂ ਦਾ ਆਪਸੀ ਝਗੜਾ ਚੱਲ ਰਿਹਾ ਸੀ ਜਿਸ ਦੇ ਚੱਲਦੇ ਅੱਜ ਦਿਨ-ਦਿਹਾੜੇ 2 ਦੇ ਕਰੀਬ ਲੋਕ ਘਰ ਵਿੱਚ ਆਏ।


ਇਸ ਦੌਰਾਨ ਇਹ ਔਰਤ ਤੇ ਉਸ ਦਾ ਬੱਚਾ ਇਕੱਲੇ ਸੀ। ਮੁਲਜ਼ਮਾਂ ਨੇ ਆਉਂਦੇ ਸਾਰ ਔਰਤ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਘਰ ਵਾਲੇ ਬਾਰੇ ਪੁੱਛਿਆ ਜਿਸ ਤੋਂ ਬਾਅਦ ਉਸ ਔਰਤ ਵੱਲੋਂ ਆਪਣੇ ਪਤੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਕੁਝ ਲੋਕ ਘਰ ਵਿੱਚ ਆਏ ਹਨ ਅਤੇ ਗਾਲੀ ਗਲੋਚ ਕਰ ਰਹੇ ਹਨ ਅਤੇ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।


ਇਹ ਵੀ ਪੜ੍ਹੋ : Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀ


ਇਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਵੱਲੋਂ ਔਰਤ ਦਾ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਉੱਥੇ ਹੀ ਇਸ ਘਟਨਾ ਸਬੰਧੀ ਪਤਾ ਲੱਗਦੇ ਹੀ ਥਾਣਾ ਰਾਜਾਸਾਂਸੀ ਦੀ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।


ਪੁਲਿਸ ਵੱਲੋਂ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਦਾ ਦਾਅਵਾ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ : Jalandhar News: ਨੇਪਾਲ ਦੇ ਵਸਨੀਕ ਵੱਲੋਂ ਗੁਰੂਘਰ ਘਰ 'ਚ ਬੇਅਦਬੀ ਕਰਨ ਦੀ ਕੋਸ਼ਿਸ਼, ਪਿੰਡ ਵਾਸੀਆਂ ਨੇ ਕੀਤਾ ਕਾਬੂ