Punjabi Youth Dead: ਅੰਮ੍ਰਿਤਸਰ ਦੇ ਨੌਜਵਾਨ ਇਟਲੀ ਵਿੱਚ ਮੌਤ, 5 ਸਾਲ ਪਹਿਲਾਂ ਗਿਆ ਸੀ ਵਿਦੇਸ਼
Advertisement
Article Detail0/zeephh/zeephh2522422

Punjabi Youth Dead: ਅੰਮ੍ਰਿਤਸਰ ਦੇ ਨੌਜਵਾਨ ਇਟਲੀ ਵਿੱਚ ਮੌਤ, 5 ਸਾਲ ਪਹਿਲਾਂ ਗਿਆ ਸੀ ਵਿਦੇਸ਼

Punjabi Youth Dead: ਘਰ ਦੀ ਮਾਲੀ ਹਾਲਤ ਸੁਧਾਰਨ ਲਈ  5 ਸਾਲ ਪਹਿਲਾਂ ਨੌਜਵਾਨ ਵਿਦੇਸ਼ ਗਿਆ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ।  ਉਹਨਾਂ ਦੇ ਪੁੱਤ ਦੀ ਲਾਸ਼ ਪਿੰਡ ਲਿਆਂਦੀ ਜਾਵੇ।

 

Punjabi Youth Dead: ਅੰਮ੍ਰਿਤਸਰ ਦੇ ਨੌਜਵਾਨ ਇਟਲੀ ਵਿੱਚ ਮੌਤ, 5 ਸਾਲ ਪਹਿਲਾਂ ਗਿਆ ਸੀ ਵਿਦੇਸ਼

Amritsar youth dies at Italy/ਭਰਤ ਸ਼ਰਮਾ: ਇਟਲੀ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਹਾਲ ਹੀ ਵਿੱਚ ਇਟਲੀ ਦੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਈ ਹੈ। ਇਟਲੀ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਨੌਜਵਾਨ 5 ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਘਰ ਦੀ ਮਾਲੀ ਹਾਲਤ ਸੁਧਾਰਨ ਅਤੇ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਏ ਅੰਮ੍ਰਿਤਸਰ ਦੇ ਪਿੰਡ ਬੋਹਲੀਆਂ ਦੇ ਤਿੰਨ ਭੈਣਾਂ ਦੇ ਇਕਲੌਤੇ ਭਰਾ 28 ਸਾਲਾ ਸੁਖਜਿੰਦਰ ਸਿੰਘ ਦੀ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਸੁਖਜਿੰਦਰ ਸਿੰਘ ਦੇ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ: Samrala Clash News: 2 ਭਰਾਵਾਂ ਵਿਚਕਾਰ ਹੋਇਆ ਖੂਨੀ ਝੜਪ, ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ 

ਇਸ ਮੌਕੇ ਮ੍ਰਿਤਕ ਨੌਜਵਾਨ ਦੇ ਮਾਤਾ ਸਿਮਰਜੀਤ ਕੌਰ, ਪਿਤਾ ਕੁਲਵੰਤ ਸਿੰਘ ਤੇ ਰਿਸ਼ਤੇਦਾਰ ਸਵਿੰਦਰ ਸਿੰਘ ਨੇ ਦੱਸਿਆ ਕਿ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਸੁਖਜਿੰਦਰ ਸਿੰਘ 5 ਸਾਲ ਪਹਿਲਾਂ ਇਟਲੀ ਗਿਆ ਸੀ ਜਿੱਥੇ ਉਸ ਦੀ ਕਿਸੇ ਕਾਰਨਾਂ ਕਰਕੇ ਮੌਤ ਹੋ ਗਈ ਹੈ ਜਿਸ ਦਾ ਪੋਸਟਮਾਰਟਮ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਹਨਾਂ ਦੇ ਪੁੱਤ ਦੀ ਲਾਸ਼ ਭਾਰਤ ਲਿਆਂਦੀ ਜਾਵੇ ਅਤੇ ਉਹ ਅੰਤਿਮ ਕਿਰਿਆ ਕਰਨ ਆਪਣੀਆਂ ਅੱਖਾਂ ਸਾਹਮਣੇ ਕਰ ਸਕਣ।

ਇਹ ਵੀ ਪੜ੍ਹੋ: Anil Joshi Resigns: ਅਕਾਲੀ ਦਲ ਨੂੰ ਅੰਮ੍ਰਿਤਸਰ 'ਚ ਵੱਡਾ ਝਟਕਾ- ਅਨਿਲ ਜੋਸ਼ੀ ਨੇ ਮੁਢਲੀ ਲੀਡਰਸ਼ਿਪ ਤੋਂ ਦਿੱਤਾ ਅਸਤੀਫਾ

ਗੌਰਤਲਬ ਹੈ ਕਿ ਇਟਲੀ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਸੀ, ਜਿੱਥੋਂ ਦੇ ਸੂਬੇ ਕੰਪਾਨੀਆ ਦੇ ਸ਼ਹਿਰ ਬੱਤੀ ਪਾਲੀਆ (ਸਲੇਰਨੋ) ਨਜ਼ਦੀਕ ਪੈਂਦੇ ਇਲਾਕਾ ਇਬੋਲੀ ਦੇ ਕੰਪੋਲੌਗੋ ਵਿਖੇ ਟਰੈਕਟਰ ਦੇ ਪਿੱਛੇ ਜ਼ਮੀਨ ਨੂੰ ਪੱਧਰਾ ਕਰਦੇ ਸਮੇਂ ਰੂਟਾਵੀਟਰ ਮਸ਼ੀਨ ਨਾਲ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਸੀ। ਮ੍ਰਿਤਕ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਬਲਾਕ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਪਿੰਡ ਦਾ ਨਿਵਾਸੀ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਸਮੇਤ ਇਟਲੀ 'ਚ ਰਹਿ ਰਿਹਾ ਸੀ।

 

Trending news