ਚੰਡੀਗੜ: ਦੇਸ਼ ਵਿਚ ਲਗਾਤਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਇਸ ਵਾਰ ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ 'ਤੇ ਪਵੇਗਾ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਅਮੂਲ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਵਾਰ ਅਮੂਲ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 17 ਅਗਸਤ ਤੋਂ ਲਾਗੂ ਹੋਣਗੀਆਂ।


COMMERCIAL BREAK
SCROLL TO CONTINUE READING

 


ਕਿੰਨੇ ਰੁਪਏ 'ਚ ਮਿਲੇਗਾ ਦੁੱਧ ?


ਮਦਰ ਡੇਅਰੀ ਦਾ ਫੁੱਲ ਕਰੀਮ ਦੁੱਧ ਅੱਜ 59 ਰੁਪਏ ਪ੍ਰਤੀ ਲੀਟਰ 'ਚ ਮਿਲੇਗਾ। ਕੱਲ੍ਹ ਤੋਂ ਇਹ ਗਾਹਕਾਂ ਨੂੰ 2 ਰੁਪਏ ਦੇ ਵਾਧੇ ਨਾਲ 61 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੋਵੇਗਾ। ਇਸ ਦੇ ਨਾਲ ਹੀ ਟੋਨਡ ਦੁੱਧ 51 ਰੁਪਏ ਪ੍ਰਤੀ ਲੀਟਰ ਮਿਲੇਗਾ, ਜਦੋਂ ਕਿ ਗਾਂ ਦਾ ਦੁੱਧ 53 ਰੁਪਏ ਪ੍ਰਤੀ ਲੀਟਰ ਮਿਲੇਗਾ।


 


ਫਰਵਰੀ 2022 ਵਿਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ


ਇਸ ਤੋਂ ਪਹਿਲਾਂ ਵੀ ਅਮੂਲ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਸੀ। ਅਮੂਲ ਨੇ ਫਰਵਰੀ 2022 ਵਿਚ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਸੀ। ਉਸ ਸਮੇਂ ਅਮੂਲ ਕੰਪਨੀ ਨੇ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ।